ਤਲਵਾੜਾ, 7 ਜਨਵਰੀ :ਕਾਂਗਰਸ ਪਾਰਟੀ ਨੇ ਨਸ਼ਿਆਂ ਦਾ ਭੰਡੀ ਪ੍ਰਚਾਰ ਕਰਕੇ ਪੰਜਾਬ ਨੂੰ ਪੂਰੇ ਮੁਲਕ ਵਿਚ ਬਦਨਾਮ ਕੀਤਾ ਹੈ ਜੋ ਬੇਹੱਦ ਮੰਦਭਾਗਾ ਹੈ। ਇਹ ਵਿਚਾਰ ਇੱਥੇ
|
ਐਡਵੋਕੇਟ ਸਿੱਧੂ |
ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਲੀਗਲ ਸੈੱਲ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਨੇ ਇੱਥੇ ਅਕਾਲੀ ਵਰਕਰਾਂ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਹਰ ਪੱਧਰ ਤੇ ਪੰਜਾਬ ਵਿਚ ਨਸ਼ਿਆਂ ਵਿਰੁੱਧ ਲੜਾਈ ਲੜੀ ਜਾ ਰਹੀ ਹੈ ਅਤੇ ਇਸ ਮੰਤਵ ਲਈ ਜਿੱਥੇ ਪਿੰਡਾਂ ਵਿਚ ਖੇਡ ਕਲੱਬਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਉੱਥੇ ਪੰਜਾਬ ਪੁਲਿਸ ਵੱਲੋਂ ਜੰਗੀ ਪੱਧਰ ਤੇ ਨਸ਼ੇ ਦੇ ਸੌਦਾਗਰਾਂ ਨੂੰ ਨਕੇਲ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਸੂਬੇ ਨਾਲੋਂ ਨਸ਼ਾ ਤਸਕਰੀ ਦੇ ਵਧੇਰੇ ਮਾਮਲੇ ਪੰਜਾਬ ਪੁਲਿਸ ਵੱਲੋਂ ਦਰਜ ਕੀਤੇ ਗਏ ਹਨ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਤੱਕ ਇਸ ਸਿਲਸਿਲਾ ਇੰਜ ਹੀ ਜਾਰੀ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜ ਕੁਮਾਰ ਬਿੱਟੂ ਸਰਕਲ ਯੂਥ ਪ੍ਰਧਾਨ, ਅਨਿਲ ਪਠਾਣੀਆ, ਸੁਸ਼ੀਲ ਸੰਧੂ, ਸੁਰਿੰਦਰਜੀਤ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।
No comments:
Post a Comment