- 7 ਫਰਵਰੀ ਤੋਂ 11 ਫਰਵਰੀ ਤੱਕ ਨਾਮਜਦਗੀ ਪੱਤਰ ਦਾਖਲ ਕੀਤੇ ਜਾਣਗੇ
- ਨਾਮਜਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ: ਕਮਿਸ਼ਨਰ ਨਗਰ ਨਿਗਮ
Anand Sagar Sharma |
ਉਨ੍ਹਾਂ ਹੋਰ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ 50 ਵਾਰਡਾਂ ਵਿੱਚ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ , ਉਨ੍ਹਾਂ ਵਿੱਚ ਵਾਰਡ ਨੰਬਰ 1 ਤੋਂ 13 ਤੱਕ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀ: ਵਾਟਰ ਸਪਲਾਈ ਤੇ ਸੈਨੀਟੇਸ਼ਨ ਡਵੀਜ਼ਨ ਨੰਬਰ 2 ਅਤੇ ਸਹਾਇਕ ਰਿਟਰਨਿੰਗ ਅਫ਼ਸਰ ਤਹਿਸੀਲਦਾਰ ਹੁਸ਼ਿਆਰਪੁਰ ਲਗਾਏ ਗਏ ਹਨ। ਇਸੇ ਤਰਾਂ ਵਾਰਡ ਨੰ: 14 ਤੋਂ 26 ਤੱਕ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀ: ਐਸ ਐਨ ਈ (ਮਕੈਨੀਕਲ ਡਵੀਜ਼ਨ) ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਹੋਣਗੇ। ਵਾਰਡ ਨੰ: 27 ਤੋਂ 38 ਤੱਕ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀ: ਕੰਢੀ ਏਰੀਆ ਡੈਮ ਮੈਟੀਨੈਸ ਡਵੀਜ਼ਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਮਾਹਿਲਪੁਰ ਹੋਣਗੇ। ਇਸੇ ਤਰਾਂ ਵਾਰਡ ਨੰ: 39 ਤੋਂ 50 ਤੱਕ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀ: ਵਾਟਰ ਸਪਲਾਈ ਤੇ ਸੈਨੀਟੇਸ਼ਨ ਡਵੀਜ਼ਨ 1 ਅਤੇ ਸਹਾਇਕ ਰਿਟਰਨਿੰਗ ਅਫ਼ਸਰ ਐਸ ਡੀ ਓ ਵਾਟਰ ਸਪਲਾਈ ਤੇ ਸੈਨੀਟੇਸ਼ਨ ਡਵੀਜ਼ਨ ਨੰਬਰ 1 ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਨਗਰ ਨਿਗਮ ਦੇ ਦਫ਼ਤਰ ਵਿਖੇ 11 ਫਰਵਰੀ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜਦਗੀ ਪੱਤਰ ਪ੍ਰਾਪਤ ਕਰਨਗੇ।
ਕਮਿਸ਼ਨਰ ਨਗਰ ਨਿਗਮ ਨੇ ਹੋਰ ਦੱਸਿਆ ਕਿ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਅੱਜ ਬਾਅਦ ਦੁਪਹਿਰ 3 ਵਜੇ ਕਿਸੇ ਵੀ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਦਾਖਲ ਨਹੀਂ ਕੀਤੇ ਗਏ।
No comments:
Post a Comment