ਹੁਸ਼ਿਆਰਪੁਰ, 18 ਫਰਵਰੀ- ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਅੰਦਰ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੀ ਟ੍ਰੇਨਿੰਗ ਦੌਰਾਨ ਹੀ ਬੱਚਿਆਂ ਦੀਆਂ ਪ੍ਰਮੁੱਖ ਆਮ ਬਿਮਾਰੀਆਂ ਦੇ ਲੱਛਣਾਂ ਸਬੰਧੀ ਵੀ ਬੁਨਿਆਦੀ ਵਿਗਿਆਨਕ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਸਕੂਲੀ ਵਿਦਿਆਰਥੀਆਂ ਦੀ ਸਿਹਤਯਾਬੀ 'ਚ ਅਧਿਆਪਕ ਕਾਰਗਰ ਭੂਮਿਕਾ ਨਿਭਾ ਸਕਣ।
ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਰਾਸ਼ਟਰੀ ਬਾਲ ਕਾਰਿਆਕ੍ਰਮ ਦੇ ਇੰਚਾਰਜ ਸਿਹਤ ਅਧਿਕਾਰੀ ਨੂੰ ਇਸ ਸਬੰਧੀ ਸ਼ਡਿਊਲ ਤਿਆਰ ਕਰਨ ਦੀ ਹਦਾਇਤ ਕੀਤੀ ਤਾਂ ਜੋ ਜ਼ਿਲ੍ਹੇ ਅੰਦਰ ਇੰਨ-ਸਰਵਿਸ ਅਧਿਆਪਕਾਂ ਨੂੰ ਟ੍ਰੇਨਿੰਗ ਦੌਰਾਨ ਹੀ ਬੱਚਿਆਂ ਦੀਆਂ ਪ੍ਰਮੁੱਖ ਆਮ ਬਿਮਾਰੀਆਂ, ਇਨ੍ਹਾਂ ਦੇ ਲੱਛਣਾਂ ਅਤੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀਆਂ ਆਮ ਬਿਮਾਰੀਆਂ ਬਾਰੇ ਜਾਗਰੂਕ ਅਧਿਆਪਕ ਵਿਦਿਆਰਥੀਆਂ ਅਤੇ ਇਨ੍ਹਾਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਸਦਕਾ ਇਸ ਸਬੰਧੀ ਵਧੀਆ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਇਸ ਸਬੰਧੀ ਰਾਸ਼ਟਰੀ ਬਾਲ ਸਵਸਥ ਕਾਰਿਆਕ੍ਰਮ ਦੇ ਇੰਚਾਰਜ ਡਾ. ਗੁਨਦੀਪ ਕੌਰ ਨੂੰ ਵਿਸ਼ੇਸ਼ ਪ੍ਰੈਜੈਂਟੇਸ਼ਨ ਤਿਆਰ ਕਰਨ ਲਈ ਵੀ ਆਖਿਆ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਜੇਕਰ ਕਿਸੇ ਸਰਕਾਰੀ ਸਕੂਲ ਵਿੱਚ ਲੜਕੀਆਂ ਲਈ ਵੱਖਰੀ ਟੁਆਇਲਟ ਦਾ ਪ੍ਰਬੰਧ ਨਹੀਂ ਹੈ ਇਸ ਸਬੰਧੀ ਸੂਚਨਾ ਵੀ ਭੇਜੀ ਜਾਵੇ।
ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ (ਐਲੇਮੈਂਟਰੀ) ਸ੍ਰੀ ਮੋਹਣ ਸਿੰਘ ਲੇਹਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਹੀਨਾ ਜਨਵਰੀ 2015 ਦੌਰਾਨ ਮਿਡ-ਡੇ-ਮੀਲ ਤਹਿਤ ਪ੍ਰਾਇਮਰੀ ਸਕੂਲਾਂ ਲਈ 1180 ਕੁਇੰਟਲ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਲਈ 1250 ਕੁਇੰਟਲ ਅਨਾਜ ਲਿਫਟ ਕੀਤਾ ਗਿਆ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੁਖਵਿੰਦਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੇਮੈਂਟਰੀ) ਵੱਲੋਂ ਸਾਲ ਪ੍ਰਵੇਸ਼ ਪ੍ਰਾਜੈਕਟ, ਟੈਕਸਟ ਬੁੱਕਸ, ਸਕੂਲਾਂ ਵਿੱਚ ਪਾਣੀ ਦੇ ਸੈਂਪਲਾਂ ਦੀ ਟੈਸਟਿੰਗ, ਸਕੂਲੀ ਇਮਾਰਤਾਂ ਦੇ ਰੱਖ ਰਖਾਓ ਅਤੇ ਸਰਵ ਸਿੱਖਿਆ ਅਭਿਆਨ ਤਹਿਤ ਮਿਲੀਆਂ ਗ੍ਰਾਂਟਾਂ ਦੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਡਾ. ਗੁਨਦੀਪ ਕੌਰ ਨੇ ਦੱਸਿਆ ਕਿ ਰਾਸ਼ਟਰੀ ਬਾਲ ਸਵਸਥ ਕਾਰਿਆਕ੍ਰਮ ਤਹਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਸਿਹਤ ਮੁਆਇਨੇ ਲਈ 10 ਮੁਬਾਇਲ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਨਵਰੀ 2015 ਤੱਕ 90 ਪ੍ਰਤੀਸ਼ਤ ਸਕੂਲੀ ਬੱਚਿਆਂ ਦਾ ਹੈਲਥ ਚੈਕਅੱਪ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2013-14 ਦੌਰਾਨ ਸਾਹਮਣੇ ਆਏ 18 ਕੈਂਸਰ ਪੀੜਤ ਵਿਦਿਆਰਥੀਆਂ ਦਾ ਮੁੱਖ ਮੰਤਰੀ ਰਾਹਤ ਕੋਸ਼ ਸਕੀਮ ਤਹਿਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਮਾਂਦਰੂ ਦਿਲ ਵਿੱਚ ਛੇਦ ਦੇ 72 ਵਿਦਿਆਰਥੀਆਂ ਦਾ ਵੀ ਵੱਖ-ਵੱਖ ਹਸਪਤਾਲਾਂ ਜਿਵੇਂ ਪੀ.ਜੀ.ਆਈ.ਚੰਡੀਗੜ੍ਹ ਅਤੇ ਫੌਰਟਿਸ ਮੁਹਾਲੀ ਵਿਖੇ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।

No comments:
Post a Comment