ਹੁਸ਼ਿਆਰਪੁਰ, 16 ਫਰਵਰੀ: ਨਗਰ ਨਿਗਮ ਹੁਸ਼ਿਆਰਪੁਰ ਦੀਆਂ 22 ਫਰਵਰੀ ਨੂੰ ਹੋ ਰਹੀਆਂ ਚੋਣਾਂ ਸਬੰਧੀ 588 ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚੋਂ 147 ਪ੍ਰੀਜਾਈਡਿੰਗ ਅਫ਼ਸਰ, 147 ਸਹਾਇਕ ਪ੍ਰੀਜਾਈਡਿੰਗ ਅਫ਼ਸਰ ਅਤੇ 294 ਪੋਲਿੰਗ ਅਫ਼ਸਰ ਲਗਾਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਨਿੰਦਿਤਾ ਮਿਤਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਵਿਖੇ ਪੋਲਿੰਗ ਸਟਾਫ਼ ਦੀਆਂ ਕੰਪਿਊਟਰ ਰਾਹੀਂ ਰੈਡਾਮਾਈਜੇਸ਼ਨ ਕਰਕੇ ਡਿਊਟੀਆਂ ਲਗਾਉਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਚੋਣ ਪ੍ਰਕ੍ਰਿਆ ਲਈ ਨਿਯੁਕਤ ਸਟਾਫ਼ ਦੀਆਂ ਡਿਊਟੀਆਂ ਰੈਡਾਮਾਈਜੇਸ਼ਨ ਨਾਲ ਲਗਾਈਆਂ ਜਾ ਰਹੀਆਂ ਜਿਨ੍ਹਾਂ ਵਿੱਚੋਂ ਵੀ ਅਦਲ-ਬਦਲ ਨਹੀਂ ਹੋ ਸਕਦਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਨਗਰ ਕੌਂਸਲ ਹਰਿਆਣਾ ਦੇ 11 ਵਾਰਡਾਂ ਵਿੱਚ ਚੋਣ ਪ੍ਰਕ੍ਰਿਆ ਲਈ ਰੈਡਾਮਾਈਜੇਸ਼ਨ ਰਾਹੀਂ 56 ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਜਿਸ ਵਿੱਚ ਪ੍ਰੀਜਾਈਡਿੰਗ ਅਫ਼ਸਰ 14, ਸਹਾਇਕ ਪ੍ਰੀਜਾਈਡਿੰਗ ਅਫ਼ਸਰ 14 ਅਤੇ ਪੋਲਿੰਗ ਅਫ਼ਸਰ 28 ਲਗਾਏ ਗਏ ਹਨ। ਇਸੇ ਤਰ੍ਹਾਂ ਨਗਰ ਕੌਂਸਲ ਸ਼ਾਮਚੁਰਾਸੀ ਦੇ 9 ਵਾਰਡਾਂ ਦੀ ਚੋਣ ਪ੍ਰਕ੍ਰਿਆ ਲਈ 44 ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਜਿਸ ਵਿੱਚ 11 ਪ੍ਰੀਜਾਈਡਿੰਗ ਅਫ਼ਸਰ, 11 ਸਹਾਇਕ ਪ੍ਰ੍ਰੀਜਾਈਡਿੰਗ ਅਫ਼ਸਰ ਅਤੇ 22 ਪੋਲਿੰਗ ਅਫ਼ਸਰਾਂ ਦੀ ਡਿਊਟੀ ਲਗਾਈ ਗਈ ਹੈ। ਇਸ ਮੌਕੇ ਤੇ ਜ਼ਿਲ੍ਹਾ ਸੂਚਨਾ ਵਿਗਿਆਨ ਅਫ਼ਸਰ ਪ੍ਰਦੀਪ ਸਿੰਘ ਵੀ ਹਾਜ਼ਰ ਸਨ।

No comments:
Post a Comment