ਹੁਸ਼ਿਆਰਪੁਰ, 17 ਮਾਰਚ: ਚੇਅਰਮੈਨ, ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਕੀਮਤੀ ਭਗਤ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 25-25 ਏਕੜ ਰਕਬੇ ਵਿੱਚ ਗਊ ਸ਼ਾਲਾਵਾਂ ਸਥਾਪਤ ਕਰਵਾਈਆਂ ਜਾ ਰਹੀਆਂ ਹਨ ਜਿਸ 'ਤੇ ਲਗਭਗ 250 ਕਰੋੜ ਰੁਪਏ ਖਰਚੇ ਜਾਣਗੇ।ਜਿਨ੍ਹਾਂ ਵਿੱਚੋਂ 30 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਥਾਪਤ ਹੋਣ ਵਾਲੀਆਂ ਇਨ੍ਹਾਂ ਗਊ ਸ਼ਾਲਾਵਾਂ ਦਾ ਨਿਰਮਾਣ ਛੇ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਗਊ ਸ਼ਾਲਾਵਾਂ ਦਾ ਨਕਸ਼ਾ ਸਾਰੇ ਜ਼ਿਲ੍ਹਿਆਂ ਵਿੱਚ ਇਕੋ ਤਰ੍ਹਾਂ ਦਾ ਹੋਵੇਗਾ ਜਿਨ੍ਹਾਂ ਵਿੱਚ ਪਸ਼ੂਆਂ ਦੇ ਰੱਖ-ਰਖਾਵ ਦੀਆਂ ਸਾਰੀਆਂ ਸਹੂਲਤਾ ਉਪਲਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ 19 ਜ਼ਿਲ੍ਹਿਆਂ ਵਿੱਚ ਇਸ ਮੰਤਵ ਲਈ ਜ਼ਮੀਨ ਐਕਵਾਇਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਵੀ ਖੜਕਾਂ ਦੇ ਨਜ਼ਦੀਕ 24 ਏਕੜ ਜ਼ਮੀਨ ਐਕਵਾਇਰ ਕੀਤੀ ਜਾ ਚੁੱਕੀ ਹੈ।
ਚੇਅਰਮੈਨ, ਪੰਜਾਬ ਗਊ ਸੇਵਾ ਕਮਿਸ਼ਨ ਨੇ ਦੱਸਿਆ ਕਿ ਇਨ੍ਹਾਂ ਗਊ ਸ਼ਾਲਾਵਾਂ ਵਿੱਚ 4 ਲੱਖ ਤੱਕ ਗਊਧੰਨ ਦੀ ਸੰਭਾਲ ਕੀਤੀ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ 450 ਦੇ ਕਰੀਬ ਗਊ ਸ਼ਾਲਾਵਾਂ ਵਿੱਚ ਬਿਜਲੀ-ਪਾਣੀ ਮੁਫਤ ਦੇਣ ਲਈ ਸਬੰਧਤ ਵਿਭਾਗ ਨੂੰ ਨੋਟੀਫਿਕੇਸ਼ਨ ਜਾਰੀ ਕਰਨ ਲਈ ਲਿਖਿਆ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗਊ ਸ਼ਾਲਾਵਾਂ ਵਿੱਚ ਕੰਮ ਕਰਨ ਵਾਲੇ ਸੇਵਾਦਾਰਾਂ ਨੂੰ ਨੀਲੇ ਕਾਰਡ ਹੋਲਡਰਾਂ ਵਿੱਚ ਸ਼ਾਮਲ ਕਰਨ ਲਈ ਵੀ ਸਬੰਧਤ ਵਿਭਾਗਾਂ ਨੂੰ ਲਿਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊਧੰਨ ਦੀ ਸਾਂਭ ਸੰਭਾਲ ਲਈ ਗਊਚਰ ਰਲੀਵ ਕਮੇਟੀ ਬਣਾਈ ਗਈ ਹੈ ਜਿਸਦੇ ਮੈਂਬਰ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਕ ਸਲਾਹਕਾਰ ਸ੍ਰੀ ਤੀਕਸ਼ਣ ਸੂਦ ਅਤੇ ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਤੋਂ ਇਲਾਵਾ ਚਾਰ ਆਈ.ਏ.ਐਸ ਰੈਂਕ ਦੇ ਅਧਿਕਾਰੀ ਮੈਂਬਰ ਬਣਾਏ ਗਏ ਹਨ।
ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਜੇਕਰ ਪੰਜਾਬ ਰਾਜ ਵਿੱਚੋਂ ੱਗਊਧੰਨ ਨੂੰ ਬਾਹਰ ਲਿਜਾਣ ਲਈ ਕਿਸੇ ਵੀ ਸਰਕਾਰੀ ਵੈਟਰਨਰੀ ਡਾਕਟਰ ਜਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਪਰਮਿਟ ਗੈਰ ਕਾਨੂੰਨੀ ਢੰਗ ਨਾਲ ਜਾਰੀ ਕੀਤਾ ਜਾਵੇਗਾ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਸਾਰੀਆਂ ਗਊ ਸ਼ਾਲਾਵਾਂ ਵਿੱਚ ਲੱਖਾਂ ਗਊਧੰਨ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਵਾਸਤੇ ਕਾਊ ਸੈਸ ਲਗਾਇਆ ਜਾਵੇਗਾ। ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁ ਦੇ ਮੇਅਰ ਸ੍ਰੀ ਸ਼ਿਵ ਸੂਦ, ਜ਼ਿਲ੍ਹਾ ਪ੍ਰਧਾਨ ਭਾਜਪਾ ਸ੍ਰੀ ਆਨੰਦਵੀਰ ਸਿੰਘ, ਮੈਂਬਰ ਗਊ ਸੁਰੱਖਿਆ ਕਮਿਸ਼ਨ ਪੰਜਾਬ ਡਾ.ਬਿੰਦੂਸਾਰ ਸ਼ੁਕਲਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਨਰੇਸ਼ ਕੁਮਾਰ ਜਸਵਾਲ ਵੀ ਹਾਜ਼ਰ ਸਨ।

No comments:
Post a Comment