ਹੁਸ਼ਿਆਰਪੁਰ, 12 ਮਾਰਚ: ਜ਼ਿਲ੍ਹੇ ਅੰਦਰ ਸਕੂਲੀ ਵਿਦਿਆ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਸਰਵ ਸਿੱਖਿਆ ਅਭਿਆਨ ਤਹਿਤ ਸਾਲ 2013-14 ਅਤੇ ਸਾਲ 2014-15 ਦੌਰਾਨ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਸਰਕਾਰੀ ਸਕੂਲਾਂ ਵਿੱਚ ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ, ਗਰਲ ਟਾਇਲਟ ਦੀ ਸੁਵਿਧਾ ਦੇਣ ਅਤੇ ਚਾਰ ਦੀਵਾਰੀ ਕਰਨ 'ਤੇ ਹੁਣ ਤੱਕ 329.33 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਇਸ ਸਬੰਧੀ ਤਫਸੀਲ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚਲੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਨਵਿਆਉਣ ਲਈ ਸਰਵ ਸਿੱਖਿਆ ਅਭਿਆਨ ਤਹਿਤ ਸਾਲ 2013-14 ਦੌਰਾਨ ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ, ਗਰਲ ਟਾਇਲਟਸ ਦੇ ਨਿਰਮਾਣ ਅਤੇ ਚਾਰ ਦੀਵਾਰੀ ਕਰਵਾਉਣ ਲਈ 296.42 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਰ੍ਹੇ ਦੌਰਾਨ ਪੇਂਡੂ ਖੇਤਰਾਂ ਦੇ ਸਕੂਲਾਂ ਵਿੱਚ 31 ਅਤੇ ਸ਼ਹਿਰੀ ਖੇਤਰਾਂ ਦੇ ਸਕੂਲਾਂ ਵਿੱਚ 3 ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ ਕਰਵਾਈ ਗਈ ਹੈ ਜਿਸ 'ਤੇ ਕ੍ਰਮਵਾਰ 161.20 ਲੱਖ ਅਤੇ 15.60 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ 80.77 ਲੱਖ ਦੀ ਲਾਗਤ ਨਾਲ 41 ਸਕੂਲਾਂ ਅੰਦਰ ਗਰਲ ਟਾਇਲਟਸ ਦਾ ਨਿਰਮਾਣ ਕੀਤਾ ਗਿਆ ਹੈ ਅਤੇ 79,800 ਰੁਪਏ ਖਰਚ ਕਰਕੇ 3 ਟਾਇਲਟਸ ਦੀ ਮੁਰੰਮਤ ਕੀਤੀ ਗਈ ਹੈ। ਇਸੇ ਤਰ੍ਹਾਂ ਸਕੂਲਾਂ ਦੀ ਚਾਰ ਦੀਵਾਰੀ ਉੱਪਰ 38.05 ਲੱਖ ਰੁਪਏ ਦੇ ਕਰੀਬ ਖਰਚ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸਾਲ 2014-15 ਦੌਰਾਨ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਕੂਲਾਂ ਵਿੱਚ ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ ਅਤੇ ਗਰਲ ਟਾਇਲਟ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਹੁਣ ਤੱਕ 32.91 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 8.695 ਲੱਖ ਦੀ ਲਾਗਤ ਨਾਲ 8 ਗਰਲ ਟਾਇਲਟਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਕੂਲਾਂ ਵਿੱਚ 24.22 ਲੱਖ ਦੀ ਲਾਗਤ ਨਾਲ 13 ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ ।

No comments:
Post a Comment