ਹੁਸ਼ਿਆਰਪੁਰ, 10 ਮਾਰਚ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਅਨੁਸਾਰ ਜਾਰੀ ਨੋਟੀਫਿਕੇਸ਼ਨ ਤਹਿਤ ਰਾਤ 10 ਵਜੇ ਤੋਂ ਸਵੇਰ 6 ਵਜੇ ਤੱਕ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਮਨਾਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੱਲੋਂ ਵੀ ਖਾਸ ਕਰਕੇ ਮੈਰਿਜ ਪੈਲਸਾਂ ਵੱਲੋਂ ਸਰਕਾਰ ਵੱਲੋਂ ਤੈਅ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਜਾਵੇਗੀ ਤਾਂ ਉਸ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆਵਾਂ ਦੇ ਸ਼ੁਰੂ ਹੋਣ ਤੋਂ 3 ਦਿਨ ਪਹਿਲਾਂ ਤੋਂ ਇਨ੍ਹਾਂ ਪ੍ਰੀਖਿਆਵਾਂ ਜਿਵੇਂ ਬੋਰਡ ਪ੍ਰੀਖਿਆਵਾਂ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਖਤਮ ਹੋਣ ਤੱਕ ਲਾਊਡ ਸਪੀਕਰਾਂ ਦੀ ਵਰਤੋਂ ਵਾਲਾ ਓਪਨ ਫੰਕਸ਼ਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਇਨ੍ਹਾਂ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸੇ ਵੀ ਵਿਅਕਤੀ ਜਾਂ ਮੈਰਿਜ ਪੈਲਸ ਵੱਲੋਂ ਇਨ੍ਹਾਂ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਵਿਦਿਆ ਪੱਖੋਂ ਇਨ੍ਹਾਂ ਅਹਿਮ ਦਿਨਾਂ ਵਿੱਚ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਦਿਨ ਮੌਕੇ ਵੀ ਕਿਸੇ ਫੰਕਸ਼ਨ ਦੌਰਾਨ ਲਾਊਡ ਸਪੀਕਰਾਂ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਉਸ ਦੀ ਆਵਾਜ਼ ਸਬੰਧੀ ਤੈਅ ਕੀਤੇ ਗਈ ਹੱਦ ਵਿੱਚ-ਵਿੱਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਵਾਜ਼ ਪ੍ਰਦੂਸ਼ਣ (ਨਿਯਮਤ ਅਤੇ ਕੰਟਰੋਲ) ਨਿਯਮਾਂ ਅਤੇ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ਼ ਨੋਆਇਜ਼ਜ਼) ਐਕਟ 1956 ਤਹਿਤ ਕਿਸੇ ਵੀ ਜਨਤਕ ਫੰਕਸ਼ਨ, ਮੈਰਿਜ ਪੈਲਸ ਅਤੇ ਹੋਰ ਸਮਾਗਮਾਂ ਮੌਕੇ ਸਬੰਧਤ ਅਧਿਕਾਰੀਆਂ ਪਾਸੋਂ ਲਾਊਡ ਸਪੀਕਰਾਂ ਦੀ ਵਰਤੋਂ ਸਬੰਧੀ ਅਗੇਤੀ ਪ੍ਰਵਾਨਗੀ ਲੈਣੀ ਜ਼ਰੂਰੀ ਹੈ।

No comments:
Post a Comment