31 ਮਈ ਤੱਕ ਡਬਲ ਵੋਟ ਕਟਵਾਈ ਜਾਣੀ ਯਕੀਨੀ ਬਣਾਈ ਜਾਵੇ ਨਹੀਂ ਤਾਂ ਚੋਣ ਨਿਯਮਾਂ ਅਧੀਨ ਹੋਵੇਗੀ ਕਾਰਵਾਈਹੁਸ਼ਿਆਰਪੁਰ, 16 ਮਾਰਚ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਗਲਤੀ ਰਹਿਤ ਬਣਾਉਣ ਦੇ ਮਕਸਦ ਨਾਲ ਨੈਸ਼ਨਲ ਇਲੈਕਟ੍ਰੋਰਲ ਰੋਲਜ਼ ਪੀਊਰੀਫਿਕੇਸ਼ਨ ਐਂਡ ਅਥੈਂਟੀਕੇਸ਼ਨ ਪ੍ਰੋਗਰਾਮ (NERPAP) ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕੀਤਾ ਜਾ ਰਿਹਾ ਹੈ। ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਦੋ ਤਰੀਕਿਆਂ ਨਾਲ ਲਿੰਕ ਕੀਤਾ ਜਾ ਸਕਦਾ ਹੈ। ਪਹਿਲੇ ਤਰੀਕੇ ਤਹਿਤ ਵੋਟਰ ਖੁਦ ਭਾਰਤ ਚੋਣ ਕਮਿਸ਼ਨ ਦੇ ਪੋਰਟਲ 'ਨੈਸ਼ਨਲ ਵੋਟਰ ਸਰਵਿਸ ਪ੍ਰੋਗਰਾਮ ਤੇ, 51969 ਤੇ ਐਸ ਐਮ ਐਸ ਕਰਕੇ, ਈ-ਮੇਲ ਰਾਹੀਂ ਟੋਲ ਫਰੀ ਨੰਬਰ 1950 ਤੇ ਕਾਲ ਕਰਕੇ ਵੋਟਰ ਕਾਰਡ ਅਤੇ ਆਧਾਰ ਕਾਰਡ ਦੀ ਸੂਚਨਾ ਅਨੈਕਸਚਰ-ਏ ਵਿੱਚ ਭਰ ਕੇ ਕੀਤਾ ਜਾ ਸਕਦਾ ਹੈ ਅਤੇ ਦੂਜੇ ਤਰੀਕੇ ਤਹਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਬੂਥ ਲੈਵਲ ਅਫ਼ਸਰਾਂ ਨੂੰ ਘਰ-ਘਰ ਭੇਜ ਕੇ ਵੋਟਰਾਂ ਪਾਸੋਂ ਆਧਾਰ ਕਾਰਡ ਅਤੇ ਵੋਟਰ ਕਾਰਡ ਦੀ ਜਾਣਕਾਰੀ ਪ੍ਰਾਪਤ ਕਰਨਗੇ। ਇਹ ਸੂਚਨਾ ਜਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ/ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫਤਰਾਂ ਵਿੱਚ ਅਤੇ ਸੁਵਿਧਾ ਕੇਂਦਰਾਂ ਵਿੱਚ ਵੀ ਜਮ੍ਹਾਂ ਕਰਵਾਈ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਸ਼ਟਰੀ ਪੱਧਰ ਤੇ ਸਮੂਹ ਪੋਲਿੰਗ ਸਟੇਸ਼ਨਾਂ ਤੇ 12 ਅਪ੍ਰੈਲ, 10 ਮਈ, 14 ਜੂਨ ਅਤੇ 5 ਜੁਲਾਈ 2015 ਨੂੰ ਸਪੈਸ਼ਲ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਵਿੱਚੋਂ ਡਬਲ ਐਂਟਰੀ ਦੀ ਕਟੌਤੀ ਕਰਨ ਲਈ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਬਲ ਵੋਟ ਬਣਾਉਣਾ ਲੋਕ ਪ੍ਰਤੀਨਿਧਤਾ ਐਕਟ 1950 ਦੀ ਧਾਰਾ 31 ਅਧੀਨ ਅਪਰਾਧ ਹੈ। ਇਸ ਲਈ ਡਬਲ ਵੋਟ ਵਾਲੇ ਵੋਟਰ 31 ਮਈ 2015 ਤੱਕ ਆਪਣੀ ਡਬਲ ਵੋਟ ਦੀ ਐਂਟਰੀ ਕਟਵਾਉਣ ਲਈ ਖੁਦ ਫਾਰਮ-7 ਭਰਨ। ਇਸ ਮਿਤੀ ਤੋਂ ਬਾਅਦ ਚੋਣ ਨਿਯਮਾਂ ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ਤਹਿਤ ਇੱਕ ਸਾਲ ਦੀ ਸਜ਼ਾ ਅਤੇ ਜੁਰਮਾਨਾ ਜਾਂ ਦੋਵੇਂ ਹੀ ਹੋ ਸਕਦੇ ਹਨ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਅਧਾਰ ਕਾਰਡ, ਵੋਟਰ ਕਾਰਡ ਨਾਲ ਜੋੜਨ ਅਤੇ ਡਬਲ ਵੋਟਾਂ ਕਟਵਾਉਣ ਲਈ ਅੱਗੇ ਆਉਣ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਬੂਥ ਲੈਵਲ ਏਜੰਟਾਂ, ਬੂਥ ਲੈਵਲ ਵਲੰਟੀਅਰਾਂ, ਬੂਥ ਲੈਵਲ ਅਫ਼ਸਰਾਂ, ਪੈਰਾ ਵਰਕਰ, ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ, ਐਨ ਜੀ ਓਜ਼ ਅਤੇ ਸੀ ਐਸ ਸੀ ਓਜ਼ ਦੇ ਪ੍ਰਤੀਨਿੱਧੀ, ਸਕੂਲਾਂ ਅਤੇ ਕਾਲਜਾਂ ਦੇ ਮੁੱਖੀਆਂ ਨੂੰ ਕਿਹਾ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨ।

No comments:
Post a Comment