- ਸ਼ਹਿਰਾਂ ਵਿੱਚੋਂ ਨਜਾਇਜ਼ ਕਬਜੇ ਹਟਾਉਣ ਸਬੰਧੀ ਵਿਸ਼ੇਸ਼ ਉਪਰਾਲੇ ਕੀਤੇ ਜਾਣ
- ਜ਼ਿਲ੍ਹੇ ਵਿੱਚ ਐਕਸੀਡੈਂਟ ਪਰੋਨ ਏਰੀਏ ਦੀ ਸ਼ਨਾਖਤ ਕਰਕੇ ਲੋੜੀਂਦੇ ਬੋਰਡ ਲਗਾਏ ਜਾਣ
ਹੁਸ਼ਿਆਰਪੁਰ, 2 ਮਾਰਚ: ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ
ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ
ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ
ਕਾਲਜਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਸਕੂਲਾਂ ਦੀਆਂ ਗੱਡੀਆਂ ਦਾ 'ਸੇਫ ਸਕੂਲ
ਵਾਹਨ' ਅਧੀਨ ਸ਼ਰਤਾਂ ਪੂਰੀਆਂ ਕਰਨ ਦਾ ਸਰਟੀਫਿਕੇਟ ਲਿਆ ਜਾਵੇ ਅਤੇ ਇਹ ਸਰਟੀਫਿਕੇਟ
ਜ਼ਿਲ੍ਹਾ ਟਰਾਂਸਪੋਰਟ ਅਫਸਰ ਨੂੰ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ / ਪ੍ਰਾਈਵੇਟ
ਸਕੂਲਾਂ ਅਤੇ ਕਾਲਜਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਬੱਸਾਂ ਵਿੱਚ ਬੱਚਿਆਂ
ਨੂੰ ਸਕੂਲ/ ਕਾਲਜ ਦੇ ਅੰਦਰ ਉਤਾਰਨ/ ਚੜਾਉਣ। ਡਿਪਟੀ ਕਮਿਸ਼ਨਰ ਨੇ ਟਰੈਫਿਕ ਪੁਲਿਸ ਦੇ
ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੇ ਸਮੂਹ ਕਾਲਜਾਂ / ਸਕੂਲਾਂ ਵਿੱਚ ਜੋ ਵਿਦਿਆਰਥੀ ਆਪਣੇ
ਮੋਟਰ ਸਾਈਕਲ ਅਤੇ ਸਕੂਟਰ ਲੈ ਕੇ ਆਉਂਦੇ ਹਨ, ਉਨ੍ਹਾਂ ਨੂੰ ਸਕੂਲ/ਕਾਲਜ ਦੇ ਬਾਹਰ ਵਾਹਨ
ਖੜ੍ਹੇ ਕਰਨ ਤੋਂ ਰੋਕਿਆ ਜਾਵੇ ਅਤੇ ਡਰਾਈਵਿੰਗ ਲਾਇਸੰਸ ਚੈਕ ਕੀਤੇ ਜਾਣ ਅਤੇ ਜਿਨ੍ਹਾਂ
ਵਿਦਿਆਰਥੀਆਂ ਕੋਲ ਡਰਾਈਵਿੰਗ ਲਾਇੰਸਸ ਨਾ ਹੋਣ, ਉਨ੍ਹਾਂ ਦੇ ਚਲਾਨ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਹੁਣ ਤੱਕ ਹੋਏ ਸੜਕੀ ਹਾਦਸਿਆਂ ਸਬੰਧੀ ਹਿੱਟ ਐਂਡ ਰੰਨ ਕੇਸਾਂ ਦੇ ਨਿਪਟਾਰੇ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਲੰਬਿਤ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਇਸ ਸਬੰਧੀ ਸਟੇਟਸ ਰਿਪੋਰਟ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਐਕਸੀਡੈਂਟ ਪਰੋਨ ਏਰੀਏ ਦੀ ਸ਼ਨਾਖਤ ਕਰਕੇ ਉਨ੍ਹਾਂ ਦੇ ਥਾਵਾਂ ਤੇ ਲੋੜੀਂਦੇ ਬੋਰਡ ਲਗਾਏ ਜਾਣ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਚੌਕਾਂ ਵਿੱਚ ਟਰੈਫਿਕ ਲਾਈਟਾਂ ਠੀਕ ਕਰਵਾਈਆਂ ਜਾਣ ਅਤੇ ਜਿਥੇ ਲੋੜ ਹੋਵੇ ਬਲਿੰਕਰ ਲਾਈਟਾਂ ਵੀ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਦੇ ਹੱਲ ਲਈ ਬਜਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਸੜਕਾਂ ਤੇ ਕੀਤੇ ਗਏ ਨਜਾਇਜ਼ ਕਬਜੇ ਹਟਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ ਚਲਾਨ ਕੀਤੇ ਜਾਣ। ਸ਼ਹਿਰ ਵਿੱਚ ਆਟੋ ਰਿਕਸ਼ਿਆਂ ਦੇ ਖੜੇ ਕਰਨ ਲਈ ਪਾਰਕਿੰਗ ਮੁਹੱਈਆ ਕਰਾਉਣ ਲਈ ਥਾਵਾਂ ਨਿਸ਼ਚਿਤ ਕੀਤੀਆਂ ਜਾਣ। ਉਨ੍ਹਾਂ ਕਾਰਜਸਾਧਕ ਅਫ਼ਸਰ ਗੜ੍ਹਸ਼ੰਕਰ, ਮਾਹਿਲਪੁਰ, ਹਰਿਆਣਾ ਤੇ ਗੜ੍ਹਦੀਵਾਲਾ ਨੂੰ ਵੀ ਹਦਾਇਤ ਕੀਤੀ ਕਿ ਮੁੱਖ ਸੜਕਾਂ ਤੇ ਸਬਜੀ ਵੇਚਣ ਵਾਲੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜਿਆਂ ਨੂੰ ਹਟਾਇਆ ਜਾਵੇ ਅਤੇ ਮੁੱਖ ਸੜਕ ਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਹੁਸਿਆਰਪੁਰ ਅਤੇ ਸਮੂਹ ਕਾਰਜਸਾਧਕ ਅਫ਼ਸਰ ਆਪਣੇ ਅਧਿਕਾਰ ਖੇਤਰ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਹਸਪਤਾਲਾਂ ਦੇ ਆਸ-ਪਾਸ ਸਾਈਲੈਂਸ ਜੌਨ ਬੋਰਡ ਲਗਾਉਣ।
ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਸਮੂਹ ਕਾਰਜਕਾਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਸੜਕਾਂ ਤੇ ਲਗੇ ਸਾਈਨ ਬੋਰਡ ਢੁਕਵੀਂ ਦੂਰੀ ਤੋਂ ਸਾਫ਼ ਨਜ਼ਰ ਆਉਣੇ ਚਾਹੀਦੇ ਹਨ ਅਤੇ ਜਿਥੇ ਅਜਿਹੇ ਸਾਈਨ ਬੋਰਡ ਨਹੀਂ ਹਨ, ਉਸ ਜਗ੍ਹਾ ਤੇ ਸਾਈਨ ਬੋਰਡ ਲਗਾਏ ਜਾਣ ਅਤੇ ਸੜਕਾਂ ਤੇ ਲਗਾਈ ਗਈ ਸਫੇਦ ਪੱਟੀ ਨੂੰ ਹੋਰ ਦਰੁਸਤ ਕੀਤਾ ਜਾਵੇ ਤਾਂ ਜੋ ਉਹ ਸਾਫ਼ ਨਜ਼ਰ ਆਵੇ। ਉਨ੍ਹਾਂ ਨੇ ਸਬੰਧਤ ਐਸ ਡੀ ਐਮਜ਼ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਸੜਕ ਤੋਂ ਰੇਹੜੀਆਂ ਹਟਾਉਣ ਅਤੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜਿਆਂ ਨੂੰ ਹਟਾਉਣ ਲਈ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨਜਾਇਜ਼ ਕਬਜੇ ਹਟਾਉਣ ਦੀ ਹਦਾਇਤ ਕਰਨ। ਜਿਲ੍ਹਾਂ ਟਰਾਂਸਪੋਰਟ ਅਫ਼ਸਰ ਦਰਬਾਰਾ ਸਿੰਘ ਰੰਧਾਵਾ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਜਨਵਰੀ ਤੋਂ 15 ਜਨਵਰੀ ਤੱਕ ਸੜਕ ਸੁਰੱਖਿਆ ਹਫ਼ਤੇ ਦੌਰਾਨ ਟਰੈਕਟਰ ਟਰਾਲੀਆਂ, ਸਾਈਕਲ, ਆਟੋ ਰਿਕਸ਼ਿਆਂ ਦੇ ਪਿੱਛੇ ਰਿਫਲੈਕਟਰ ਲਗਾਏ ਗਏ । ਇਸ ਤੋਂ ਇਲਾਵਾ ਗੰਨਾ ਮਿੱਲਾਂ ਵਿੱਚ ਆਉਣ ਵਾਲੀਆਂ ਟਰਾਲੀਆਂ ਦੇ ਪਿੱਛੇ ਵੀ ਵਿਸ਼ੇਸ਼ ਕੈਂਪ ਲਗਾ ਕੇ ਰਿਫਲੈਕਟਰ ਲਗਾਏ ਗਏ। ਇਸ ਤੋਂ ਇਲਾਵਾ ਸਰਕਾਰੀ ਅਤੇ ਗੈਰ ਸਰਕਾਰੀ ਡਰਾਈਵਰਾਂ/ਕੰਨਡਕਟਰਾਂ ਦੀਆਂ ਅੱਖਾਂ ਦਾ ਡਾਕਟਰੀ ਟੀਮ ਵੱਲੋਂ ਮੁਫ਼ਤ ਮੈਡੀਕਲ ਚੈਕਅਪ ਕੀਤਾ ਗਿਆ ਅਤੇ ਵੱਖ-ਵੱਖ ਪ੍ਰਦੂਸ਼ਣ ਚੈਕ ਸੈਂਟਰਾਂ ਦੇ ਸਹਿਯੋਗ ਨਾਲ ਗੱਡੀਆਂ ਦਾ ਮੁਫ਼ਤ ਪ੍ਰਦੂਸ਼ਣ ਚੈਕ ਵੀ ਕੀਤਾ ਗਿਆ। ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਟਰੈਫਿਕ ਦੇ ਨਿਯਮਾਂ ਸਬੰਧੀ ਜਾਣੂ ਕਰਵਾਇਆ ਗਿਆ।
ਹੋਰਨਾਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਐਸ ਡੀ ਐਮ ਹੁਸ਼ਿਆਰਪੁਰ ਅਨੰਦ ਸਾਗਰ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਅਮਰਜੀਤ ਸਿੰਘ, ਡਿਪਟੀ ਐਸ ਪੀ ਸੁਖਅਮ੍ਰਿਤ ਰੰਧਾਵਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਅਹੀਰ, ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸੁਰਿੰਦਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਆਰ ਐਸ ਬੈਂਸ, ਡਿਪਟੀ ਡੀ ਈ ਓ (ਸੈ:) ਦਰਸ਼ਨ ਸਿੰਘ, ਕਾਰਜਸਾਧਕ ਅਫ਼ਸਰ ਰਮੇਸ਼ ਕੁਮਾਰ, ਟਰੈਫਿਕ ਇੰਚਾਰਜ ਇੰਸਪੈਕਟਰ ਤਲਵਿੰਦਰ ਕੁਮਾਰ, ਪ੍ਰੋ: ਬਹਾਦਰ ਸਿੰਘ ਸੁਨੇਤ, ਹਰਮੇਸ਼ ਸਿੰਘ, ਹੋਰ ਸਬੰਧਤ ਅਧਿਕਾਰੀ ਅਤੇ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਹਾਜ਼ਰ ਸਨ।

No comments:
Post a Comment