ਹੁਸ਼ਿਆਰਪੁਰ, 15 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਬਣੇ ਜਿਲ੍ਹਾ ਟਰਾਂਸਪੋਰਟ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਏ ਕਾਰਤਿਕ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਦਰਬਾਰਾ ਸਿੰਘ ਰੰਧਾਵਾ, ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਦਰਬੀਰ ਰਾਜ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰਣਜੀਤ ਕੌਰ, ਸਹਾਇਕ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਸਿੰਘ, ਕਾਰਜਕਾਰੀ ਇੰਜੀ: ਲੋਕ ਨਿਰਮਾਣ ਵਿਭਾਗ ਆਰ ਐਸ ਬੈਂਸ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਵੇਂ ਦਫਤਰ ਵਿੱਚ ਜਿਥੇ ਜ਼ਿਲ੍ਰਾ ਟਰਾਂਸਪੋਰਟ ਦਫ਼ਤਰ ਦਾ ਕੰਮ-ਕਾਜ ਵਧੀਆ ਤਰੀਕੇ ਨਾਲ ਚੱਲ ਸਕੇਗਾ, ਉਥੇ ਇਸ ਦਫ਼ਤਰ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਲਈ ਵੀ ਸੁਵਿਧਾਜਨਕ ਹੋਵੇਗਾ। ਆਮ ਪਬਲਿਕ ਦੀ ਸਹੂਲਤ ਲਈ ਸੁਵਿਧਾ ਸੈਂਟਰ ਵਿੱਚ 1 ਤੋਂ 8 ਕਾਊਟਰ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਨੂੰ ਟਰਾਂਸਪੋਰਟ ਦੇ ਕੰਮ-ਕਾਜ ਲਈ ਅਲਾਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਦਫ਼ਤਰ ਆਰਜੀ ਤੌਰ ਤੇ ਰਾਮ ਕਲੋਨੀ ਕੈਂਪ ਵਿਖੇ ਚਲ ਰਿਹਾ ਸੀ ਜਿਸ ਕਾਰਨ ਲੋਕਾਂ ਨੂੰ ਉਥੇ ਆਉਣ-ਜਾਣ ਲਈ ਕਾਫ਼ੀ ਮੁਸ਼ਕਲ ਆਉਂਦੀ ਸੀ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ।

No comments:
Post a Comment