ਹੁਸ਼ਿਆਰਪੁਰ 1 ਮਈ: ਸ੍ਰੀਮਤੀ ਅਨਿੰਦਿਤਾ ਮਿਤਰਾ ਜ਼ਿਲਾ ਮੈਜਿਸਟਰੇਟ ਹੁਸ਼ਿਆਰਪੁਰ ਵਲੋਂ ਧਾਰਾ 144 ਅਧੀਨ ਫਸਲਾਂ ਦੀ ਰਹਿੰਦ-ਖੂੰਦ ਨੂੰ ਅੱਗ ਲਗਾਉਣ ਅਤੇ 18-ਅਮੂਨੀਸ਼ਨ ਡਿਪੂ ਉਚੀ ਬੱਸੀ, ਤਹਿਸੀਲ: ਦਸੂਹਾ,ਜ਼ਿਲਾ ਹੁਸਿਆਰਪੁਰ ਦੀ ਬਾਹਰਲੀ ਚਾਰ-ਦੀਵਾਰੀ ਦੇ 1000 ਗਜ਼ (914 ਮੀਟਰ) ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਕਿਸੇ ਵੀ ਤਰਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ ) ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਗਈ ਹੈ।
ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੋਲਟਰੀ ਫਾਰਮਾਂ / ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ, ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਾਉਣ ਲਈ ਕਿਹਾ ਹੈ।
ਇਹ ਹੁਕਮ 28 ਜੁਲਾਈ 2015 ਤੱਕ ਲਾਗੂ ਰਹਿਣਗੇ।

No comments:
Post a Comment