ਹੁਸ਼ਿਆਰਪੁਰ, 4 ਮਈ: ਜ਼ਿਲਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਧਾਰਾ 144 ਤਹਿਤ ਇਕ ਹੁਕਮ ਰਾਹੀਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ ਤੇ ਪਾਬੰਦੀ ਲਗਾ ਦਿੱਤੀ ਹੈ। ਕੋਈ ਵੀ ਸਿਆਸੀ ਪਾਰਟੀ ਰੈਲੀ/ਜਲਸਾ ਕਰਨ ਲਈ ਪਹਿਲਾਂ ਆਪਣੇ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਇਸ ਬਾਰੇ ਲਿਖਤੀ ਮਨਜ਼ੂਰੀ ਹਾਸਲ ਕਰੇਗੀ। ਇਹ ਹੁਕਮ ਸਰਕਾਰੀ ਸਮਾਗਮਾਂ , ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ ਪੰਜਾਬ ਪੁਲਿਸ ਹੋਮ ਗਾਰਡਜ਼ , ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ਤੇ ਹੋਣ ਅਤੇ ਵਿਆਹ ਸ਼ਾਦੀਆਂ , ਮਾਤਮੀ ਸੌਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ ਤੇ ਲਾਗੂ ਨਹੀਂ ਹੋਣਗੇ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜਾਰੀ ਇੱਕ ਹੋਰ ਹੁਕਮ ਰਾਹੀਂ ਮਕਾਨ ਮਾਲਕਾਂ, ਮਕਾਨ ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ਤੇ ਦਿੱਤੇ ਜਾਣ , ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ਼ ਕਰਾਉਣ।
ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ , ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਲਾਗੂ ਨਹੀਂ ਹੋਵੇਗਾ।
ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਨੇ ਧਾਰਾ 144 ਤਹਿਤ ਇਹ ਪਾਬੰਦੀ ਲਗਾ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਜਾਂ ਕੋਈ ਵੀ ਸਿਆਸੀ ਪਾਰਟੀ ਜਲਸਾ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਵੇਲੇ ਨਹੀਂ ਕਰੇਗਾ ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਧਾਰਾ 144 ਤਹਿਤ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ/ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਫ਼ਿਲਮਾਂ ਦਿਖਾਏ ਜਾਣ ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਉਪਰੋਕਤ ਸਾਰੇ ਹੁਕਮ 28 ਜੁਲਾਈ 2015 ਤੱਕ ਲਾਗੂ ਰਹਿਣਗੇ।

No comments:
Post a Comment