ਹੁਸ਼ਿਆਰਪੁਰ, 30 ਅਪ੍ਰੈਲ:
ਪੰਜਾਬ ਸਰਕਾਰ ਵੱਲੋਂ ਮਹਾਨ ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 292ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸਿੰਘਪੁਰ ਜੱਟਾਂ ਵਿਖੇ 5 ਮਈ 2015 ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਅਤੇ ਜਿਲ੍ਹਾ ਪੁਲਿਸ ਮੁੱਖੀ ਸ੍ਰੀ ਰਾਜਜੀਤ ਸਿੰਘ ਹੁੰਦਲ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰੀ ਸਰਬਜੋਤ ਸਿੰਘ ਸਾਬੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਅਤੇ ਮਾਲ ਤੇ ਮੁੜ ਵਸੇਬਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ੍ਰ: ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ੍ਰ: ਸੋਹਣ ਸਿੰਘ ਠੰਡਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਆਯੋਜਨ ਸਾਬਕਾ ਕੈਬਨਿਟ ਮੰਤਰੀ ਸ੍ਰ: ਹੀਰਾ ਸਿੰਘ ਗਾਬੜੀਆ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਨਾਲ ਸੁਰੱਖਿਆ, ਪਾਰਕਿੰਗ, ਟਰੈਫਿਕ ਰੂਟ, ਮੰਚ, ਪੰਡਾਲ, ਪੀਣ ਵਾਲੇ ਪਾਣੀ ਅਤੇ ਹੋਰ ਤਿਆਰੀਆਂ ਨੂੰ ਪੁਖਤਾ ਰੂਪ ਵਿੱਚ ਨੇਪਰੇ ਚਾੜਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਕੀਤੀਆਂ ਗਈਆਂ।
ਇਸ ਮੌਕੇ ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments:
Post a Comment