ਹੁਸ਼ਿਆਰਪੁਰ 1 ਮਈ: ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ (Semen) ਦਾ ਅਣ ਅਧਿਕਾਰਤ ਤੌਰ ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੰਜਾਬ ਅਧੀਨ ਚਲ ਰਹੇ ਰੂਰਲ ਵੈਟਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੁਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ, ਤੇ ਲਾਗੂ ਨਹੀਂ ਹੋਵੇਗੀ।
ਇਹ ਹੁਕਮ 28 ਜੁਲਾਈ 2015 ਤੱਕ ਲਾਗੂ ਰਹੇਗਾ।
ਇਹ ਹੁਕਮ 28 ਜੁਲਾਈ 2015 ਤੱਕ ਲਾਗੂ ਰਹੇਗਾ।
No comments:
Post a Comment