ਤਲਵਾੜਾ, 29 ਮਈ : ਅੱਜ ਇੱਥੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ
ਵਿਖੇ ਮੁੱਖ ਅਧਿਆਪਕ ਰਾਜਿੰਦਰ ਪ੍ਰਸ਼ਾਦ ਸ਼ਰਮਾ ਦੀ ਦੇਖ ਰੇਖ ਹੇਠ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਕੁਇਜ਼, ਭਾਸ਼ਣ, ਪੋਸਟਰ ਬਣਾਉਣ, ਕਵਿਤਾ, ਲੇਖ ਮੁਕਾਬਲਿਆਂ ਵਿਚ ਭਾਗ ਲਿਆ ਤੇ ਸਮਾਜ ਨੂੰ ਤੰਬਾਕੂ ਮੁਕਤ ਬਣਾਉਣ ਲਈ ਸਹੁੰ ਚੁੱਕੀ। ਇਸ ਮੌਕੇ ਸਾਇੰਸ ਮਾਸਟਰ ਰਾਜ ਕੁਮਾਰ, ਸਮਰਜੀਤ ਸਿੰਘ ਸ਼ਮੀ ਵੱਲੋਂ ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਅਤੇ ਰਵੀ ਸ਼ਾਰਦਾ, ਸ਼ੁਸ਼ਮਾ ਕੁਮਾਰੀ, ਹਰਮੀਤ ਕੌਰ, ਯੋਗੇਸ਼ਵਰ ਸਲਾਰੀਆ ਵੱਲੋਂ ਵੱਖ ਵੱਖ ਮੁਕਾਬਲਿਆਂ ਨੂੰ ਕਾਮਯਾਬ ਬਣਾਉਣ ਲਈ ਅਹਿਮ ਭੂਮਿਕਾ ਅਦਾ ਕੀਤੀ। ਪੋਸਟਰ ਮੇਕਿੰਗ ਵਿਚ ਆਂਚਲ ਨੇ ਪਹਿਲਾ ਸਥਾਨ ਹਾਸਿਲ ਕੀਤਾ ਤੇ ਅਭਿਸ਼ੇਕ ਅਤੇ ਨਿਸ਼ਾ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ ਤੇ ਰਹੇ। ਜੇਤੂ ਵਿਦਿਆਰਥੀਆਂ ਨੂੰ ਮੁੱਖ ਅਧਿਆਪਕ ਵੱਲੋਂ ਇਨਾਮ ਤਕਸੀਮ ਕੀਤੇ ਗਏ ਅਤੇ ਆਪਣੇ ਸੰਬੋਧਨ ਰਾਹੀਂ ਉਨ੍ਹਾਂ ਵਿਦਿਆਰਥੀਆਂ ਨੂੰ ਇਸ ਅਲਾਮਤ ਤੋਂ ਸਮਾਜ ਨੂੰ ਮੁਕਤ ਕਰਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਕਿਰਨ, ਬਿਆਸ ਦੇਵ, ਰਮੇਸ਼ ਕੁਮਾਰ, ਭੁਪਿੰਦਰ ਸਿੰਘ ਸਿੱਧੂ, ਹਰਕਮਲ ਸਿੰਘ, ਵਰਿੰਦਰ ਗੁਸਾਈਂ, ਬਲਵਿੰਦਰ ਜਰਿਆਲ, ਰੀਨਾ, ਮਧੂ, ਚੰਦਰ ਸ਼ੇਖ਼ਰ ਸਮੇਤ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜਰ ਸਨ।

No comments:
Post a Comment