ਧਾਰਮਿਕ ਯਾਤਰਾ ਦਾ ਅੱਜ ਦੇ ਦਿਨ ਹੁਸ਼ਿਆਰਪੁਰ ਦੇ ਰੌਸ਼ਨ ਗਰਾਊਂਡ ਤੋਂ ਹੋਇਆ ਆਗਾਜ਼
ਹੁਸ਼ਿਆਰਪੁਰ 29 ਮਈ: ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਚਲ ਰਹੀ ਧਾਰਮਿਕ ਯਾਤਰਾ ਦੇ ਸਥਾਨਕ ਰੌਸ਼ਨ ਗਰਾਊਂਡ ਤੋਂ ਅਗਾਜ਼ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਾਸਤਰਾਂ ਤੇ ਹੋਰ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕੀਤੇ। ਰਾਤ ਦੇ ਠਹਿਰਾਅ ਤੋਂ ਬਾਅਦ ਅੱਜ ਇਥੋਂ ਇਸ ਧਾਰਮਿਕ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਪਾਵਨ ਯਾਤਰਾ ਦੀ ਸ਼ੁਰੂਆਤ ਮੌਕੇ ਪੁਲਿਸ ਜਵਾਨਾਂ ਦੀ ਟੁਕੜੀ ਅਤੇ ਪੁਲਿਸ ਬੈਂਡ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ।
ਅੱਜ ਤੜਕਸਾਰ ਤੋਂ ਹੀ ਸ਼ਹਿਰ ਅਤੇ ਨੇੜਲੇ ਇਲਾਕੇ ਤੋਂ ਸੰਗਤਾਂ ਇਨ੍ਹਾਂ ਪਾਵਨ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਸਥਾਨਕ ਰੌਸ਼ਨ ਗਰਾਉਂਡ ਵਿਖੇ ਪਹੁੰਚ ਰਹੀਆਂ ਸਨ। ਸੰਗਤਾਂ ਵੱਲੋਂ ਯਾਤਰਾ ਦੀ ਸ਼ੁਰੂਆਤ ਸਮੇਂ ਪਾਵਨ ਨਿਸ਼ਾਨੀਆਂ ਵਾਲੀ ਬੱਸ 'ਤੇ ਫੁੱਲਾਂ ਦੀ ਬਰਖਾ ਕੀਤੀ ਗਈ। ਇਸ ਪਾਵਨ ਯਾਤਰਾ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾ ਰਹੀ ਸੀ ਅਤੇ ਗਤਕਾ ਪਾਰਟੀਆਂ ਵੱਲੋਂ ਦਿਖਾਏ ਜੌਹਰਾਂ ਨਾਲ ਮਾਹੌਲ ਜੋਸ਼ੀਲਾ ਬਣਿਆ ਹੋਇਆ ਸੀ। ਯਾਤਰਾ ਦੀ ਸ਼ੁਰੂਆਤ ਸਮੇਂ ਕੈਬਨਿਟ ਮੰਤਰੀ ਸ੍ਰ: ਸੋਹਨ ਸਿੰਘ ਠੰਡਲ, ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼, ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ, ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲਰਾਠਾਂ, ਸਾਬਕਾ ਮੈਂਬਰ ਪਾਰਲੀਮੈਂਟ ਵਰਿੰਦਰ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਐਸ ਐਸ ਪੀ ਰਾਜਜੀਤ ਸਿੰਘ ਹੁੰਦਲ, ਕਮਿਸ਼ਨਰ ਨਗਰ ਨਿਗਮ ਅਨੰਦ ਸਾਗਰ ਸ਼ਰਮਾ, ਮੇਅਰ ਨਗਰ ਨਿਗਮ ਸ਼ਿਵ ਸੂਦ, ਜ਼ਿਲ੍ਹਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ ਜੌਹਲ, ਮੈਂਬਰ ਐਸ ਜੀ ਪੀ ਸੀ ਹਰਜਿੰਦਰ ਸਿੰਘ ਧਾਮੀ, ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਸੁਖਦੇਵ ਕੌਰ ਸੱਲ੍ਹਾਂ,ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਬਾਬਾ ਨਿਹਾਲ ਸਿੰਘ ਹਰੀਆਂਬੇਲਾਂ, ਸੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ, ਬਾਬਾ ਰਣਜੀਤ ਸਿੰਘ, ਅਜਵਿੰਦਰ ਸਿੰਘ, ਜਸਵਿੰਦਰ ਸਿੰਘ ਪਰਮਾਰ, ਸਹਾਇਕ ਸਕੱਤਰ ਐਸ ਜੀ ਪੀ ਸੀ ਹਰਜੀਤ ਸਿੰਘ ਲਾਲੂ ਘੁੰਮਣ, ਇੰਚਾਰਜ ਯਾਤਰਾ ਵਿਭਾਗ ਐਸ ਜੀ ਪੀ ਸੀ ਕਰਨਜੀਤ ਸਿੰਘ ਅਤੇ ਮੀਡੀਆ ਇੰਚਾਰਜ ਕੁਲਵਿੰਦਰ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।
ਕਸਬਾ ਬੁਲੋਵਾਲ ਵਿਖੇ ਇਸ ਯਾਤਰਾ ਦਾ ਸਵਾਗਤ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼, ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲਰਾਠਾਂ, ਐਸ ਜੀ ਪੀ ਸੀ ਮੈਂਬਰ ਤਾਰਾ ਸਿੰਘ ਸੱਲ੍ਹਾ, ਜਸਜੀਤ ਸਿੰਘ ਥਿਆੜਾ, ਚੇਅਰਮੈਨ ਕੋਅਪਰੇਟਿਵ ਬੈਂਕ ਸਤਵਿੰਦਰ ਪਾਲ ਸਿੰਘ ਢੱਟ, ਅਜਵਿੰਦਰ ਸਿੰਘ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਕਰਮਜੀਤ ਸਿੰਘ ਬੱਬਲੂ, ਹਰਜਿੰਦਰ ਸਿੰਘ ਧਾਮੀ, ਕੁਲਵਿੰਦਰ ਸਿੰਘ ਜੰਡਾ, ਗੁਰਮੇਲ ਸਿੰਘ ਮੁੰਡੀਆਂ, ਗੁਰਜੀਤ ਸਿੰਘ ਪਾਵਲਾ ਅਤੇ ਹੋਰਨਾਂ ਵੱਲੋਂ ਕੀਤਾ ਗਿਆ।
ਹੁਸ਼ਿਆਰਪੁਰ ਤੋਂ ਟਾਂਡਾ ਵੱਲ ਰਵਾਨਗੀ ਦੌਰਾਨ ਪਿੰਡ ਲਾਚੋਵਾਲ, ਦੁਸੜਕਾ, ਬੁਲੋਵਾਲ, ਖਡਿਆਲਾ ਸੈਣੀਆਂ, ਸੀਕਰੀ, ਸਰ੍ਹਾਂ ਵਿਖੇ ਸੰਗਤਾਂ ਵੱਲੋਂ ਇਸ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਨ੍ਹਾਂ ਸਥਾਨਾਂ ਤੇ ਢਾਡੀਆਂ ਵੱਲੋਂ ਵੀਰ ਰਸ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਰਚਨਾਵਾਂ ਪੇਸ਼ ਕਰਕੇ ਲੋਕਾਂ ਨੂੰ ਅਮੀਰ ਵਿਰਸੇ ਤੋਂ ਜਾਣੂ ਕਰਵਾਇਆ ਗਿਆ। ਰਸਤੇ ਵਿੱਚ ਥਾਂ -ਥਾਂ 'ਤੇ ਸੰਗਤਾਂ ਵੱਲੋਂ ਦਰਸ਼ਨਾਂ ਲਈ ਪੁੱਜ ਰਹੇ ਲੋਕਾਂ ਲਈ ਠੰਡੇ ਪਾਣੀ ਦੀਆਂ ਛਬੀਲਾਂ ਲਗਾਈਆਂ ਹੋਈਆਂ ਸਨ। ਇਨ੍ਹਾ ਪਾਵਨ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ-ਦੀਦਾਰ ਕਰਾਉਣ ਲਈ ਇਸ ਯਾਤਰਾ ਦਾ ਠਹਿਰਾਵ ਰਾਤ ਟਾਂਡਾ ਵਿਖੇ ਹੋਵੇਗਾ ਜਿਸ ਉਪਰੰਤ ਭਲਕੇ 30 ਮਈ ਨੂੰ ਸਵੇਰੇ ਇਹ ਯਾਤਰਾ ਭੋਗਪੁਰ ਰਾਹੀਂ ਜਲੰਧਰ ਜ਼ਿਲ੍ਹੇ 'ਚ ਪ੍ਰਵੇਸ਼ ਕਰੇਗੀ।

No comments:
Post a Comment