ਹੁਸ਼ਿਆਰਪੁਰ, 6 ਮਈ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮ 'ਚ ਕਿਹਾ ਗਿਆ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਵੀ ਪ੍ਰਕ੍ਰਿਆ ਅਪਨਾਈ ਜਾਵੇਗੀ ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। ਜਾਰੀ ਹੁਕਮ 'ਚ ਕਿਹਾ ਗਿਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ ਦੇ ਦਰੱਖਤਾਂ ਨੂੰ ਬਿਨਾਂ ਵਜ੍ਹਾ ਕੱਟਿਆ ਜਾ ਰਿਹਾ ਹੈ। ਇਨ੍ਹਾਂ ਵੱਡੇ ਦਰੱਖਤਾਂ ਤੇ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਕੁਦਰਤੀ ਰੈਣ ਬਸੇਰੇ ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆ ਲੁਪਤ ਹੋ ਰਹੀਆਂ ਹਨ। ਇਸ ਲਈ ਹਰੇ ਅੰਬਾਂ ਦੇ ਦਰੱਖਤਾਂ ਦੀ ਕਟਾਈ ਤੇ ਰੋਕ ਲਗਾਈ ਗਈ ਹੈ।
ਇਹ ਹੁਕਮ 29 ਜੁਲਾਈ 2015 ਤੱਕ ਲਾਗੂ ਰਹੇਗਾ।
ਇਹ ਹੁਕਮ 29 ਜੁਲਾਈ 2015 ਤੱਕ ਲਾਗੂ ਰਹੇਗਾ।
No comments:
Post a Comment