ਤਲਵਾੜਾ, 29 ਮਈ: ਅੱਜ ਇੱਥੇ ਮਾਨਵਵਾਦੀ ਚੇਤਨਾ ਟਰੱਸਟ ਤਲਵਾੜਾ ਦੀ ਇੱਕ ਜਰੂਰੀ ਮੀਟਿੰਗ ਸ. ਕੁਲਵੰਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਟਰੱਸਟ ਵੱਲੋਂ ਨੇੜ ਭਵਿੱਖ ਵਿਚ ਸ਼ੁਰੂ ਕੀਤੇ ਜਾ ਰਹੇ ਖੋਜੀ ਪੱਤਰਕਾਰੀ ਨੂੰ ਸਮਰਪਿਤ
ਅਖ਼ਬਾਰ ਲਾਲੀ ਸਵੇਰ ਦੀ ਸਬੰਧੀ ਜਰੂਰੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਪ੍ਰਧਾਨ ਪ੍ਰੋ. ਬਲਦੇਵ ਸਿੰਘ ਬੱਲੀ ਨੇ ਦੱਸਿਆ ਕਿ ਚੰਗੇਰੇ ਸਮਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮਾਨਵਤਾਵਾਦੀ ਵਿਚਾਰਾਂ ਨੂੰ ਪ੍ਰਫੁੱਲਿਤ ਤੇ ਵਿਕਸਿਤ ਕਰਨ ਦੇ ਮੰਤਵ ਮੁੱਖ ਰੱਖਦਿਆਂ ਛੇਤੀ ਹੀ ਅਖ਼ਬਾਰ ਦਾ ਪ੍ਰਕਾਸ਼ਨ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਖ਼ਬਾਰ ਦੇ ਮੁੱਖ ਸੰਪਾਦਕ ਉੱਘੇ ਸ਼ਾਇਰ ਤੇ ਪੱਤਰਕਾਰ ਅਮਰੀਕ ਡੋਗਰਾ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰ. ਨਵਤੇਜ ਗੜ੍ਹਦੀਵਾਲਾ, ਡਾ. ਅਮਰਜੀਤ ਅਨੀਸ, ਜਸਵੀਰ ਸਿੰਘ, ਸਮਰਜੀਤ ਸ਼ਮੀ ਆਦਿ ਨੇ ਵੀ ਵਿਚਾਰ ਚਰਚਾ ਵਿਚ ਸ਼ਿਰਕਤ ਕੀਤੀ।

No comments:
Post a Comment