- ਘਟਨਾ ਬਹੁਤ ਮੰਦਭਾਗੀ
- ਕਾਂਗਰਸ ਤੇ ਆਮ ਆਦਮੀ ਪਾਰਟੀ ਸਿਆਸੀ ਤੌਰ 'ਤੇ ਨਿਰਾਸ਼
- ਦਸੂਹਾ- ਤਲਵਾੜਾ ਸੜਕ ਦਾ ਨਾਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਮ 'ਤੇ ਰੱਖਣ ਦਾ ਐਲਾਨ
- ਹਰ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ 15 ਕਰੋੜ ਰੁਪੈ ਜਾਰੀ ਹੋਣਗੇ
ਨੇ ਮੋਗਾ ਬੱਸ ਘਟਨਾ ਨੂੰ ਬਹੁਤ ਮੰਦਭਾਗਾ ਦੱਸਦਿਆਂ ਕਿਹਾ ਹੈ ਕਿ ਇਸ ਮਾਮਲੇ ਵਿਚ ਕਾਂਗਰਸ ਤੇ ਹੋਰਨਾਂ ਪਾਰਟੀਆਂ ਵਲੋਂ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕਰਨਾ ਬੇਤੁਕਾ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਤੁਰੰਤ ਤੇ ਸਖਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਕਤਲ ਦੇ ਕੇਸ ਦਰਜ ਕੀਤੇ ਸਭ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸ. ਬਾਦਲ ਨੇ ਕਿਹਾ ਕਿ 'ਅਸੀਂ ਸਾਰੇ ਮਾਮਲੇ ਵਿਚ ਸਖਤ ਕਾਰਵਾਈ ਕਰਦੇ ਹੋਏ ਧਾਰਾ 302 ਮਾਮਲਾ ਦਰਜ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਪੀੜ੍ਹਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ।
ਅੱਜ ਇੱਥੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 292 ਵੇਂ ਜਨਮ ਦਿਹਾੜੇ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਪਿੱਛੋਂ ਪੱਤਰਕਾਰÎਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਂਗਰਸ ਤੇ ਆਪ ਵਲੋਂ ਇਸ ਦੁੱਖ ਦੀ ਘੜੀ ਦਾ ਵੀ ਸਿਆਸੀਕਰਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਪੂਰੀ ਤਰ੍ਹਾਂ ਨਿਰਾਸ਼ਾ ਦੇ ਆਲਮ ਵਿਚ ਹਨ ਜਿਸ ਕਰਕੇ ਦੋਹਾਂ ਵਲੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਹÎਾਂ ਪਾਰਟੀਆਂ ਦਾ ਆਧਾਰ ਗੁਆਚ ਚੁੱਕਾ ਹੈ ਜਿਸ ਕਰਕੇ ਉਨਾਂ ਵਲੋਂ ਇਸ ਮੰਦਭਾਗੀ ਘਟਨਾ 'ਤੇ ਵੀ ਰਾਜਨੀਤੀ ਕੀਤੀ ਗਈ।
ਭਾਜਪਾ ਦੇ ਪ੍ਰਧਾਨ ਸ੍ਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਬਾਰੇ ਸ. ਬਾਦਲ ਨੇ ਕਿਹਾ ਕਿ ਅਕਾਲੀ—ਭਾਜਪਾ ਗਠਜੋੜ ਅਟੁੱਟ ਹੈ ਅਤੇ 2017 ਵਿਚ ਵੀ ਗਠਜੋੜ ਸੱਤ੍ਹਾ ਵਿਚ ਆਵੇਗਾ।
ਇਸ ਤੋਂ ਪਹਿਲਾਂ ਸ. ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਹਰ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ 15 ਕਰੋੜ ਰੁਪੈ ਜਾਰੀ ਕੀਤੇ ਜਾਣਗੇ ਜਿਸ ਤਹਿਤ ਪੀਣ ਵਾਲੇ ਪਾਣੀ ਤੇ ਸੀਵਰੇਜ਼ ਤੋਂ ਇਲਾਵਾ ਹੋਰ ਅਨੇਕਾਂ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।
ਕੰਢੀ ਖੇਤਰਾਂ ਵਿਚ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਬਾਰੇ ਸ. ਬਾਦਲ ਨੇ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਵਿਚ ਲੜਕੀਅÎਾਂ ਦਾ ਕਾਲਜ ਖੋਲਣ ਦੀ ਤਜ਼ਵੀਜ਼ ਵਿਚਾਰ ਅਧੀਨ ਹੈ। ਸ. ਬਾਦਲ ਨੇ ਕਿਹਾ ਕਿ ਕਾਂਗਰਸ ਵਲੋਂ ਪੰਜਾਬ ਤੇ ਪੰਜਾਬੀਆਂ ਨੂੰ ਨਸ਼ੇੜੀ ਕਹਿਕ ਜਾਣਬੁੱਝਕੇ ਬਦਨਾਮ ਕੀਤਾ ਜਾ ਰਿਹਾ ਹੈ ਜਦਕਿ ਪੰਜਾਬ ਪਾਕਿਸਤਾਨ ਤੇ ਅਫਗਾਨਿਸਤਾਨ ਤੋਂ ਆ ਰਹੇ ਨਸ਼ਿਆ ਦਾ ਲਾਂਘਾ ਹੈ।
ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਤਾਜ਼ਾ ਪੰਜਾਬ ਫੇਰੀ ਬਾਰੇ ਸ੍ਰੀ ਬਾਦਲ ਨੇ ਕਿਹਾ ਕਿ ਰਾਹੁਲ ਦੇ ਲੋਕ ਦਿਖਾਵਿਆਂ ਤੋਂ ਲੋਕ ਭਲੀ-ਭਾਂਤ ਜਾਣੂ ਹੋ ਚੁੱਕੇ ਹਨ । ਉਨ੍ਹਾਂ ਕਿਹਾ ਕਿ ਆਮ ਰੇਲ ਗੱਡੀ ਦੀ ਆਮ ਬੋਗੀ ਵਿਚ ਰਾਹੁਲ ਵਲੋਂ ਆਉਣਾ ਲੋਕ ਮੁੱਦਿਆਂ ਦੀ ਥਾਂ ਅਖਬਾਰਾਂ ਦੀਆਂ ਸੁਰਖੀਆਂ ਬਟੋਰਨਾ ਸੀ।
ਮਹਾਨ ਸਿੱਖ ਜਰਨੈਲ ਸ੍ਰ.ਜੱਸਾ ਸਿੰਘ ਰਾਮਗੜ੍ਹੀਆ ਦੀ ਬਹਾਦਰੀ ਅਤੇ ਦਲੇਰੀ ਨੂੰ ਯਾਦ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਸ ਸਿੱਖ ਜਰਨੈਲ ਨੇ ਡੱਟ ਕੇ ਮੁਗਲਾਂ ਨਾਲ ਲੋਹਾ ਲਿਆ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਵਲੋਂ ਦਰਸਾਏ ਰਾਹ 'ਤੇ ਚੱਲਣ ਦਾ ਅਹਿਦ ਲੈਣਾ ਚਾਹੀਦਾ ਹੈ । ਪਿੰਡ ਸਿੰਘ ਪੁਰ ਜੱਟਾਂ ਵਿਚਲੇ ਸ੍ਰ.ਰਾਮਗੜ੍ਹੀਆਂ ਨਾਲ ਸਬੰਧਿਤ ਇਤਿਹਾਸਿਕ ਕਿਲ੍ਹੇ ਦੀ ਦਿੱਖ ਸੰਵਾਰਨ ਲਈ ਸ੍ਰੀ ਬਾਦਲ ਨੇ ਮੌਕੇ 'ਤੇ ਹੀ ਸੈਰ ਸਪਾਟਾ ਅਤੇ ਸਭਿਆਚਾਰ ਮੰਤਰੀ ਸ੍ਰ.ਸੋਹਨ ਸਿੰਘ ਠੰਡਲ ਨੂੰ 10 ਲੱਖ ਰੁਪਏ ਜਾਰੀ ਕਰਨ ਲਈ ਕਿਹਾ । ਉਨ੍ਹਾਂ ਪਿੰਡ ਸਿੰਘ ਪੁਰ ਜੱਟਾਂ ਅਤੇ ਸਿੰਘ ਪੁਰ ਤਰਖਾਣਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 10-10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।
ਸ੍ਰ.ਜੱਸਾ ਸਿੰਘ ਰਾਮਗੜ੍ਹੀਆ ਦੇ 292ਵੇਂ ਜਨਮ ਦਿਵਸ ਮੌਕੇ ਤੇ ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਹੀ ਆਪਣੇ ਧਾਰਮਿਕ ਗੁਰੂਆਂ ਅਤੇ ਮਹਾਨ ਜਰਨੈਲਾਂ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ ਕਰਵਾਉਣੇ ਸੁਰੂ ਕੀਤੇ ਸਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ.ਪਰਕਾਸ਼ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸਦਕਾ ਹੀ ਪੰਜਾਬ ਵਿਚ ਇਤਿਹਾਸਿਕ ਯਾਦਗਾਰਾਂ ਸਥਾਪਿਤ ਕੀਤੀਆਂ ਗਈਆਂ ਹਨ ਜਿੰਨ੍ਹਾਂ ਵਿਚ ਵਿਰਾਸਤ ਏ ਖਾਲਸਾ, ਛੋਟਾ ਅਤੇ ਵੱਡਾ ਘੱਲੂਘਾਰਾ,ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ 'ਚ ਚੱਪੜਚਿੜੀ ਵਿਖੇ ਸਥਾਪਿਤ ਫਤਿਹ ਮਿਨਾਰ ਸ਼ਾਮਿਲ ਹਨ। ਰਾਮਗੜ੍ਹੀਆ ਭਾਈਚਾਰੇ ਦੀ ਹਸਤ ਕਲਾ ਦੀ ਸ਼ਲਾਘਾ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਹ ਭਾਈਚਾਰਾ ਆਪਣੇ ਕੰਮ ਵਿਚ ਬਹੁਤ ਉੱਚ ਦਰਜੇ ਦੀ ਮੁਹਾਰਤ ਰੱਖਦਾ ਹੈ ਜਿਸ ਦੀ ਕਿ ਵੱਧ ਤੋਂ ਵੱਧ ਲਾਹਾ ਲਿਆ ਜਾਣਾ ਚਾਹੀਦਾ ਹੈ।
ਇਸ ਮੌਕੇ ਪ੍ਰਮੁੱਖ ਸਖਸ਼ੀਅਤਾਂ ਵਿਚ ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਸ੍ਰੀ ਸੋਹਨ ਸਿੰਘ ਠੰਡਲ, ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਮਹਿੰਦਰ ਕੌਰ ਜੋਸ਼, ਵਿਧਾਇਕ ਸ੍ਰੀ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸ੍ਰੀ ਹੀਰਾ ਸਿੰਘ ਗਾਬੜੀਆ ਅਤੇ ਸ੍ਰੀ ਅਰੁਣੇਸ਼ ਸ਼ਾਕਿਰ (ਦੋਵੇਂ ਸਾਬਕਾ ਮੰਤਰੀ), ਸ੍ਰੀ ਸਰਬਜੋਤ ਸਿੰਘ ਸਾਬੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਸ਼ੇਖ ਯਾਸੀਨ ਰਾਸ਼ਿਦ, ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ ਜੌਹਲ, ਪ੍ਰਧਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਐਜੂਕੇਸ਼ਨ ਸੁਸਾਇਟੀ ਸੰਪੂਰਨ ਸਿੰਘ ਘੋਗਰਾ, ਪ੍ਰਧਾਨ ਸ਼੍ਰੋਮਣੀ ਅਕਾਲੀ ਲੀਗਲ ਸੈਲ ਜ਼ਿਲ੍ਹਾ ਹੁਸ਼ਿਆਰਪੁਰ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਪ੍ਰਧਾਨ ਗੁਰੂ ਨਾਨਕ ਸੇਵਾ ਸੁਸਾਇਟੀ ਕ੍ਰਿਪਾਲ ਸਿੰਘ ਗੇਰਾ, ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਈਸ਼ਰ ਸਿੰਘ ਮੰਝਪੁਰ, ਡਾ ਚੈਨ ਸਿੰਘ, ਤੋਂ ਇਲਾਵਾ ਕਈ ਉਘੀਆਂ ਸਖਸ਼ੀਅਤਾਂ ਮੌਜੂਦ ਸਨ।
No comments:
Post a Comment