ਹੁਸ਼ਿਆਰਪੁਰ, 12 ਜੂਨ: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੇ ਭਾਰਤ ਵਿੱਚ 13 ਜੂਨ 2015 ਨੂੰ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਲੋਕ ਅਦਾਲਤਾਂ ਦਾ ਆਯੋਜਨ ਸੁਪਰੀਮ ਕੋਰਟ ਤੋਂ ਲੈ ਕੇ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਲੰਬਿਤ ਪਏ ਅਤੇ ਪ੍ਰੀ-ਲਿਟੀਗੇਟਿਵ ਕੇਸਾਂ ਦਾ ਸਮਝੌਤੇ ਅਤੇ ਰਾਜੀਨਾਮੇ ਰਾਹੀਂ ਨਿਪਟਾਰਾ ਕਰਨ ਲਈ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਹੇਠਾਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਚੇਅਰਮੈਨ ਮਾਨਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਹੁਸ਼ਿਆਰਪੁਰ ਅਦਾਲਤ ਵਿੱਚ 13 ਜੂਨ 2015 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਦੇ ਹੁਕਮਾਂ ਤਹਿਤ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਰਾਸ਼ਟਰੀ ਲੋਕ ਅਦਾਲਤ ਵਿੱਚ ਕੇਸਾਂ ਦੇ ਨਿਪਟਾਰੇ ਲਈ ਹੁਸ਼ਿਆਰਪੁਰ ਵਿਖੇ 1 ਬੈਂਚ ਦਾ ਗਠਨ ਕੀਤਾ ਗਿਆ ਹੈ।
ਰਾਸ਼ਟਰੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਸਕੱਤਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਦੱਸਿਆ ਕਿ ਰਾਸ਼ਟਰੀ ਪੱਧਰ 'ਤੇ ਲੱਗ ਰਹੀ ਇਸ ਲੋਕ ਅਦਾਲਤ ਵਿੱਚ ਐਮ ਏ ਸੀ ਟੀ ਅਤੇ ਇੰਸ਼ੋਰੈਂਸ ਕੇਸਾਂ ਨਾਲ ਸਬੰਧਤ ਮੁਕਦਮਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ ਅਤੇ ਰਾਜ਼ੀਨਾਮੇ ਰਾਹੀਂ ਫੈਸਲਾ ਕਰਾਉਣਾ ਹੈ ਜਿਸ ਨਾਲ ਦੋਵੇਂ ਧਿਰਾਂ ਦੇ ਸਮੇਂ ਅਤੇ ਧੰਨ ਦੀ ਬੱਚਤ ਹੋ ਸਕੇਗੀ। ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਅੰਤਮ ਹੁੰਦੇ ਹਨ ਅਤੇ ਇਨ੍ਹਾਂ ਨੂੰ ਦੀਵਾਨੀ ਕੋਰਟ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ। ਆਮ ਜਨਤਾ ਨੂੰ ਵੀ ਵੱਧ ਚੜ੍ਹ ਕੇ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਅਤੇ ਪ੍ਰੀ-ਲਿਟੀਗੇਟਿਵ ਕੇਸਾਂ ਨੂੰ ਆਪਸੀ ਸਹਿਮਤੀ ਰਾਹੀਂ ਨਿਪਟਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਬਾਰ ਵੱਲੋਂ ਰਾਸ਼ਟਰੀ ਲੋਕ ਅਦਾਲਤ ਦੀ ਸਫ਼ਲਤਾ ਲਈ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ਼ ਦਿਵਾਇਆ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਾਉਣ ਦੀ ਬਾਰ ਮੈਂਬਰਾਂ ਨੂੰ ਅਪੀਲ ਕੀਤੀ।

No comments:
Post a Comment