- ਹੁਸ਼ਿਆਰਪੁਰ ਤੋਂ ਮਾਹਿਲਪੁਰ ਤੱਕ ਕੰਢੀ ਨਹਿਰ ਦਾ ਕੰਮ ਜੁਲਾਈ ਦੇ ਅੰਤ ਤੱਕ ਮੁਕੰਮਲ ਹੋਣ ਦੀ ਸੰਭਾਵਨਾ
ਸ੍ਰੀ ਪੰਨੂ, ਜਿਨ੍ਹਾਂ ਵੱਲੋਂ ਚੀਫ ਇੰਜਨੀਅਰ ਕੰਢੀ ਨਹਿਰ ਸ੍ਰੀ ਐਸ.ਕੇ.ਧੀਰ ਨੂੰ ਨਾਲ ਲੈ ਕੇ ਹੁਸ਼ਿਆਰਪੁਰ ਤੋਂ ਮਾਹਿਲਪੁਰ ਤੱਕ ਕੰਢੀ ਨਹਿਰ ਅਤੇ ਇਸ ਦੀ ਡਿਸਟ੍ਰੀਬਿਊਸ਼ਨ ਪ੍ਰਣਾਲੀ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ, ਨੇ ਦੱਸਿਆ ਕਿ ਮਾਹਿਲਪੁਰ ਤੋਂ ਗੜ੍ਹਸ਼ੰਕ ਤੱਕ 22 ਕਿਲੋਮੀਟਰ ਨਹਿਰ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ ਅਤੇ ਇਸਦੇ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਦੇ ਸਮੇਂ ਤੱਕ ਚਾਲੂ ਹੋਣ ਦੀ ਸੰਭਾਵਨਾ ਹੈ।
ਸ੍ਰੀ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਢੀ ਕੈਨਾਲ ਸਟੇਜ-2 ਦਾ ਉਸਾਰੀ ਕੰਮ 540.24 ਕਰੋੜ ਦੀ ਅੰਦਾਜ਼ਨ ਲਾਗਤ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੰਢੀ ਕੈਨਾਲ ਦੇ ਆਖਰੀ 15 ਕਿਲੋਮੀਟਰ ਹਿੱਸੇ ਨੂੰ ਜ਼ਮੀਨਦੋਜ਼ ਪਾਈਪ ਪ੍ਰਣਾਲੀ ਨਾਲ ਉਸਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਮੀਨਦੋਜ਼ ਪਾਈਪ ਪ੍ਰਣਾਲੀ ਦਾ ਕੰਮ ਪਹਿਲਾਂ ਹੀ ਅਲਾਟ ਕੀਤਾ ਜਾ ਚੁੱਕਿਆ ਹੈ ਜੋ ਜਲਦੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਕੰਢੀ ਕੈਨਾਲ ਦਾ ਕੰਮ ਮੁਕੰਮਲ ਹੋਣ ਨਾਲ ਇਹ 1.20 ਲੱਖ ਏਕੜ ਰਕਬੇ ਨੂੰ ਸਿੰਚਾਈ ਸਹੂਲਤ ਮੁਹੱਈਆ ਕਰਵਾਏਗੀ।
ਸਕੱਤਰ ਸਿੰਚਾਈ ਵਿਭਾਗ ਨੇ ਦੱਸਿਆ ਕਿ ਹੁਸ਼ਿਆਰਪੁਰ ਤੱਕ ਕੰਢੀ ਕੈਨਾਲ ਫੇਜ਼-1 ਦੀ ਪਾਣੀ ਵੰਡ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਮਨਰੇਗਾ ਫੰਡ ਵਰਤਣ ਲਈ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਆਖਿਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਖੇਤਰ ਤੱਕ ਪਾਣੀ ਦੀ ਪਹੁੰਚ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਤੱਕ ਕੰਢੀ ਕੈਨਾਲ ਫੇਜ਼-1 ਦੀ ਸਫਾਈ ਦਾ ਕੰਮ ਹਾਲਹੀ ਵਿੱਚ 2.03 ਕਰੋੜ ਨਾਲ ਕਰਵਾਇਆ ਗਿਆ ਹੈ। ਸ੍ਰੀ ਪੰਨੂ ਵੱਲੋਂ ਕੰਢੀ ਖੇਤਰ ਦੇ ਡੈਮਾਂ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਇੰਜਨੀਅਰਜ਼ ਨੂੰ ਕਿਸਾਨਾ ਨੂੰ ਸਿੰਚਾਈ ਲਈ ਪਾਣੀ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
No comments:
Post a Comment