ਹੁਸ਼ਿਆਰਪੁਰ, 6 ਜੂਨ: ਕੇਂਦਰੀ ਰਾਜ ਮੰਤਰੀ ਭਾਰਤ ਸਰਕਾਰ ਸ੍ਰੀ ਵਿਜੇ ਸਾਂਪਲਾ ਨੇ ਅੱਜ ਸਥਾਨਕ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਰਕਾਰੀ ਐਲੀਮੈਂਟਰੀ ਸਕੂਲਾਂ ਦੇ ਬੁਨਿਆਦੀ ਢਾਚੇ ਦੀ ਮਜ਼ਬੂਤੀ ਵਾਸਤੇ ਐਮ.ਪੀ.ਲੈਡ ਫੰਡ ਵਿੱਚੋਂ 24 ਲੱਖ ਰੁਪਏ ਦੇ ਚੈਕ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਮੋਹਨ ਸਿੰਘ ਲੇਹਲ ਨੂੰ ਸੌਂਪੇ। ਐਮ ਪੀ ਲੈਡ ਵਿੱਚੋਂ ਜਾਰੀ ਕੀਤੇ ਗਏ ਫੰਡਾਂ ਵਿੱਚ ਬਲਾਕ ਦਸੂਹਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਸਾਹੂ ਦਾ ਪਿੰਡ ਲਈ ਦੋ ਕਮਰਿਆਂ ਅਤੇ ਬਰਾਂਡੇ ਦੀ ਉਸਾਰੀ ਲਈ 12 ਲੱਖ ਰੁਪਏ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਰਵਿਦਾਸ ਨਗਰ ਹੁਸ਼ਿਆਰਪੁਰ ਦੇ 2 ਕਮਰਿਆਂ ਅਤੇ ਬਰਾਂਡੇ ਦੀ ਉਸਾਰੀ ਲਈ 12 ਲੱਖ ਰੁਪਏ ਦੇ ਚੈਕ ਸ਼ਾਮਲ ਹਨ।
ਇਸ ਮੌਕੇ ਤੇ ਸ੍ਰੀ ਸਾਂਪਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਮੀਡੀਏ ਰਾਹੀਂ ਇਨ੍ਹਾਂ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਦੀਆਂ ਕਮੀਆਂ ਬਾਰੇ ਪਤਾ ਚਲਿਆ ਸੀ, ਜਿਨ੍ਹਾਂ ਨੂੰ ਦੂਰ ਕਰਨ ਲਈ ਇਹ ਫੰਡ ਸਿੱਖਿਆ ਵਿਭਾਗ ਨੂੰ ਮੁਹੱਈਆ ਕਰਵਾਏ ਗਏ ਹਨ। ਸ੍ਰੀ ਸਾਂਪਲਾ ਨੇ ਮੀਡੀਆ ਵੱਲੋਂ ਇਸ ਸਬੰਧੀ ਨਿਭਾਈ ਗਈ ਭੂਮਿਕਾ ਲਈ ਧੰਨਵਾਦ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਸਕੂਲਾਂ ਦੀਆਂ ਕਮੀਆਂ ਨੂੰ ਪਹਿਲ ਦੇ ਆਧਾਰ 'ਤੇ ਦੂਰ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਉਨ੍ਹਾਂ ਐਕਸੀਅਨ ਪੰਚਾਇਤੀ ਰਾਜ ਰਘਬੀਰ ਚੰਦ ਅਲੂਨਾ ਨੂੰ ਸਕੂਲਾਂ ਦੇ ਕਮਰਿਆਂ ਅਤੇ ਬਰਾਂਡੇ ਦੀ ਉਸਾਰੀ ਦਾ ਕੰਮ ਛੇਤੀ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਬੱਚਿਆਂ ਨੂੰ ਪੜਾਈ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਦਫ਼ਤਰ ਵੱਲੋਂ ਰਵਿੰਦਰ ਪਾਲ ਦੱਤਾ, ਯੋਗ ਰਾਜ, ਭਾਜਪਾ ਆਗੂ ਡਾ. ਰਮਨ ਘਈ, ਭਾਰਤ ਭੁਸ਼ਨ ਵਰਮਾ ਵੀ ਹਾਜ਼ਰ ਸਨ।

No comments:
Post a Comment