ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ, ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਿਸ਼ੇਸ਼ ਤੌਰ 'ਤੇ ਹੋਣਗੇ ਹਾਜ਼ਰ
ਹੁਸ਼ਿਆਰਪੁਰ, 23 ਜੂਨ: ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ 26 ਜੂਨ ਨੂੰ ਹੁਸ਼ਿਆਰਪੁਰ ਵਿਖੇ 3.84 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਉਦਘਾਟਨ ਕਰਨਗੇ। ਇਸ ਮੌਕੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰ ਦੇ ਉਦਘਾਟਨ ਉਪਰੰਤ ਮੁੱਖ ਮੰਤਰੀ ਅਤੇ ਕੇਂਦਰੀ ਕੈਬਨਿਟ ਮੰਤਰੀ ਵੱਲੋਂ ਇਸੇ ਦਿਨ 26 ਜੂਨ ਨੂੰ ਅੰਤਰ ਰਾਸ਼ਟਰੀ ਨਸ਼ਾ ਮੁਕਤੀ ਸਬੰਧੀ ਸਥਾਨਕ ਸਵਰਨ ਫਾਰਮ ਵਿਖੇ ਹੋ ਰਹੇ ਸਮਾਗਮ ਵਿੱਚ ਸ਼ਿਰਕਤ ਕੀਤੀ ਜਾਵੇਗੀ।
ਇਹ ਜਾਣਕਾਰੀ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਅਤੇ ਰਾਜ ਸਭਾ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਵੱਲੋਂ ਅੱਜ ਇਸ ਨਵੇਂ ਬਣੇ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਨ ਸਮੇਂ ਦਿੱਤੀ ਗਈ।
ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਇਸ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਮੁਕਤੀ ਮਿਲੇਗੀ, ਉਥੇ ਉਨ੍ਹਾਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਸ੍ਰੀ ਸਾਂਪਲਾ ਨੇ ਦੱਸਿਆ ਕਿ 50 ਬੈਡਾਂ ਦੀ ਸਮਰੱਥਾ ਵਾਲੇ ਇਸ ਮੁੜ ਵਸੇਬਾ ਕੇਂਦਰ ਵਿਖੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦਾ ਜਿਥੇ ਇਲਾਜ ਕੀਤਾ ਜਾਵੇਗਾ, ਉਥੇ ਅਜਿਹੇ ਨੌਜਵਾਨਾਂ ਨੂੰ ਵੱਖ ਕਿੱਤਿਆਂ ਦੇ ਹੁਨਰ ਸਿਖਾਏ ਜਾਣਗੇ ਤਾਂ ਜੋ ਉਹ ਨਸ਼ਿਆਂ ਤੋਂ ਮੁਕਤ ਹੋਣ ਉਪਰੰਤ ਆਤਮ ਨਿਰਭਰਤਾ ਵਾਲਾ ਜੀਵਨ ਜਿਓ ਸਕਣ ਅਤੇ ਆਪਣੇ ਪਰਿਵਾਰ ਅਤੇ ਸਮਾਜ ਦੀ ਬੇਹਤਰੀ ਲਈ ਯੋਗਦਾਨ ਪਾ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਐਸ ਡੀ ਐਮ ਹੁਸ਼ਿਆਰਪੁਰ ਸ੍ਰੀ ਅਨੰਦ ਸਾਗਰ ਸ਼ਰਮਾ, ਸਹਾਇਕ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਐਸ ਪੀ ਨਰੇਸ਼ ਡੋਗਰਾ, ਐਕਸੀਅਨ ਰਮਤੇਸ ਸਿੰਘ ਬੈਂਸ, ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਜੌਹਲ, ਅਮਿਤ ਸਾਂਪਲਾ, ਸੰਜੀਵ ਤਲਵਾੜ, ਡਾ. ਰਮਨ ਘਈ, ਨਰੇਸ਼ ਅਗਰਵਾਲ, ਭਾਰਤ ਭੂਸ਼ਨ ਵਰਮਾ, ਵਿਜੇ ਅਗਰਵਾਲ, ਵਿਕਾਸ ਸੂਦ, ਮਨਪ੍ਰੀਤ ਸਿੰਘ, ਵੇਦ ਪ੍ਰਕਾਸ਼ ਇਸ ਮੌਕੇ 'ਤੇ ਹਾਜ਼ਰ ਸਨ।

No comments:
Post a Comment