ਹੁਸ਼ਿਆਰਪੁਰ, 8 ਜੂਨ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਲੰਘੇ ਵਿੱਤੀ ਵਰ੍ਹੇ 2014-15 ਦੌਰਾਨ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਵੈ ਰੋਜ਼ਗਾਰ ਸਕੀਮ ਅਤੇ ਮਹਿਲਾ ਸਸ਼ਕਤੀਕਰਨ ਸਕੀਮ ਤਹਿਤ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਡੇਅਰੀ ਯੂਨਿਟ ਸਥਾਪਤ ਕਰਨ ਲਈ 78.25 ਲੱਖ ਰੁਪਏ ਦੀ ਸਬਸਿਡੀ ਪ੍ਰਧਾਨ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਡੇਅਰੀ ਸਿਖਲਾਈ ਦੇਣ ਸਬੰਧੀ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਸਵੈ ਰੋਜ਼ਗਾਰ ਸਕੀਮ ਅਤੇ ਮਹਿਲਾ ਸਸ਼ਕਤੀਕਨ ਸਕੀਮ ਤਹਿਤ 2014-15 ਦੌਰਾਨ ਬੇਰੁਜ਼ਗਾਰ ਨੌਜਵਾਨਾਂ ਅਤੇ ਮਹਿਲਾਵਾਂ ਵੱਲੋਂ ਸਬਸਿਡੀ ਪ੍ਰਾਪਤ ਕਰਕੇ 91 ਡੇਅਰੀ ਯੂਨਿਟ ਸਥਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਵੈ ਰੋਜ਼ਗਾਰ ਸਕੀਮ ਤਹਿਤ ਜ਼ਿਲ੍ਹੇ ਦੇ 124 ਯੋਗ ਨੌਜਵਾਨ ਸਿਖਿਆਰਥੀਆਂ ਨੂੰ ਦੋ ਹਫਤਿਆਂ ਦੀ ਟ੍ਰੇਨਿੰਗ ਦਿੱਤੀ ਗਈ ਸੀ ਜਿਨ੍ਹਾਂ ਵਿੱਚੋਂ 84 ਵੱਲੋਂ ਸਬੰਧਤ ਵਿਭਾਗ ਦੀ ਸਹਾਇਤਾ ਸਦਕਾ ਵੱਖ-ਵੱਖ ਬੈਂਕਾਂ ਤੋਂ ਕਰਜ਼ੇ ਪ੍ਰਾਪਤ ਕਰਕੇ ਆਪਣੇ ਡੇਅਰੀ ਯੂਨਿਟ ਸਥਾਪਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੂਨਿਟਾਂ ਦੀ ਸਥਾਪਤੀ ਲਈ 5.30 ਕਰੋੜ ਦੇ ਕਰਜ਼ੇ ਬੈਂਕਾਂ ਵੱਲੋਂ ਮੁਹੱਈਆ ਕਰਵਾਏ ਗਏ ਜਿਸ 'ਤੇ 65 ਲੱਖ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਉਪਰੋਕਤ ਵਰ੍ਹੇ ਦੌਰਾਨ ਹੀ 15 ਮਹਿਲਾ ਸਿਖਿਆਰਥੀਆਂ ਵੱਲੋਂ ਡੇਅਰੀ ਵਿਕਾਸ ਵਿਭਾਗ ਦੀ ਮਹਿਲਾ ਸਸ਼ਕਤੀਕਰਨ ਸਕੀਮ ਤਹਿਤ ਡੇਅਰੀ ਫਾਰਮਿੰਗ ਨਾਲ ਸਬੰਧਤ ਦੋ ਹਫਤਿਆਂ ਦੀ ਟ੍ਰੇਨਿੰਗ ਲਈ ਗਈ ਜਿਨ੍ਹਾਂ ਵਿੱਚੋਂ 7 ਵੱਲੋਂ ਡੇਅਰੀ ਯੂਨਿਟ ਸਥਾਪਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੂਨਿਟਾਂ ਦੀ ਸਥਾਪਤੀ 'ਤੇ 13.25 ਲੱਖ ਦੀ ਸਬਸਿਡੀ ਮੁਹੱਈਆ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੱਲ ਰਹੀਆਂ ਇਨ੍ਹਾਂ ਸਰਕਾਰੀ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ ਤਾਂ ਜੋ ਉਹ ਆਤਮਨਿਰਭਰਤਾ ਦੇ ਨਾਲ-ਨਾਲ ਆਪਣੇ ਪਰਿਵਾਰਾਂ ਦੇ ਵਿਕਾਸ ਵਿੱਚ ਵੀ ਬਣਦੀ ਭੂਮਿਕਾ ਨਿਭਾ ਸਕਣ।
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਹੁਸ਼ਿਆਰਪੁਰ ਸ੍ਰੀ ਹਰਸ਼ਰਨ ਸਿੰਘ ਨੇ ਦੱਸਿਆ ਕਿ ਉਪਰੋਕਤ ਸਕੀਮਾਂ ਤਹਿਤ ਦਿੱਤੀ ਜਾਣ ਵਾਲੀ ਟ੍ਰੇਨਿੰਗ ਵਿੱਚ ਦੁਧਾਰੂ ਜਾਨਵਰਾਂ ਦੀ ਨਸਲਾਂ, ਨਸਲ ਸੁਧਾਰ, ਪਸ਼ੂਆਂ ਦੇ ਚਾਰੇ ਅਤੇ ਫੀਡ ਦਾ ਪ੍ਰਬੰਧ, ਦੁੱਧ ਤੋਂ ਬਣਨ ਵਾਲੇ ਪਦਾਰਥਾਂ ਦੀ ਸਿਖਲਾਈ ਅਤੇ ਡੇਅਰੀ ਫਾਰਮਿੰਗ ਨਾਲ ਜੁੜੇ ਹੋਰ ਪਹਿਲੂਆਂ ਸਬੰਧੀ ਮਾਹਿਰਾਂ ਵੱਲੋਂ ਟ੍ਰੇਨਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਵੈ-ਰੋਜ਼ਗਾਰ ਸਕੀਮ ਤਹਿਤ ਪਿੰਡਾਂ ਦੇ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਦਰਮਿਆਨ ਅਤੇ ਘੱਟੋ-ਘੱਟ ਪ੍ਰਾਇਮਰੀ ਪਾਸ ਹੋਣ, ਨੂੰ ਦੋ ਹਫਤੇ ਦੀ ਡੇਅਰੀ ਫਾਰਮਿੰਗ ਦੀ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਸਿਖਲਾਈ ਉਪਰੰਤ ਸਿੱਖਿਆਰਥੀ 2 ਤੋਂ 100 ਪਸ਼ੂਆਂ ਤੱਕ ਦਾ ਬੈਂਕਾਂ ਤੋਂ ਡੇਅਰੀ ਲੋਨ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰਾਂ ਕਸਬਿਆਂ ਵਿੱਚ 21 ਦੁੱਧ ਖਪਤਕਾਰ ਜਾਗਰੂਕਤਾ ਕੈਂਪਾਂ ਦੌਰਾਨ ਦੁੱਧ ਦੇ 839 ਸੈਂਪਲ ਟੈਸਟ ਕੀਤੇ ਗਏ ਅਤੇ ਛੋਟੇ ਦੁੱਧ ਉਤਪਾਦਕਾਂ ਨੂੰ ਡੇਅਰੀ ਫਾਰਮਿੰਗ ਦੀਆਂ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇਣ ਲਈ 17 ਕੈਂਪ ਲਗਾਏ ਗਏ ਜਿਨ੍ਹਾਂ ਵਿੱਚ 1750 ਕਿਸਾਨਾਂ ਨੇ ਭਾਗ ਲਿਆ।

No comments:
Post a Comment