ਤਲਵਾੜਾ, 1 ਜੂਨ: ਸਖ਼ਤ ਮਿਹਨਤ ਅਤੇ ਲਗਨ ਹੀ ਸਫ਼ਲਤਾ ਦੀ ਕੂੰਜੀ ਹਨ ਅਤੇ ਕਾਮਯਾਬੀ ਲਈ ਇਸ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੁੰਦਾ। ਇਹ ਪ੍ਰਗਟਾਵਾ ਸ਼੍ਰੀਮਤੀ ਸੁਖਵਿੰਦਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹੁਸ਼ਿਆਰਪੁਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਗਵਾਲ
ਵਿਖੇ ਦਸਵੀਂ ਜਮਾਤ ਵਿਚ ਮੈਰਿਟ ਸੂਚੀ ਵਿਚ ਆਏ ਹੋਣਹਾਰ ਵਿਦਿਆਰਥੀਆਂ ਦੇ ਜਿਲ੍ਹਾ ਪੱਧਰੀ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਨੈਨਸੀ ਭਡਿਆਰ ਨੇ ਪੰਜਾਬ ਵਿੱਚੋਂ ਦੂਜਾ ਸਥਾਨ ਹਾਸਿਲ ਕਰਕੇ ਪੂਰੇ ਜਿਲ੍ਹੇ ਦਾ ਨਾਮ ਉੱਚਾ ਕੀਤਾ ਅਤੇ ਮੈਰਿਟ ਸੂਚੀ ਵਿਚ ਥਾਂ ਬਣਾਉਣ ਵਾਲੇ ਹੋਰ ਵਿਦਿਆਰਥੀਆਂ ਦੀ ਕਾਰਗੁਜਾਰੀ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਇਸ ਮੌਕੇ ਨੈਨਸੀ ਭਡਿਆਰ (2ਵਾਂ), ਨੇਹਾ(18ਵਾਂ), ਦਲਜੀਤ ਕੌਰ(19ਵਾਂ) ਸਰਕਾਰੀ ਹਾਈ ਸਕੂਲ ਚੰਗੜਵਾਂ, ਸ਼ਿਵਾਨੀ ਮਿਨਹਾਸ (22ਵਾਂ) ਸਰਕਾਰੀ ਹਾਈ ਸਕੂਲ ਪਲਾਹੜ ਤੇ ਹੋਰ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤੇ। ਸਕੂਲ ਮੁਖੀ ਪ੍ਰਿੰ. ਸ਼ਮਸ਼ੇਰ ਸਿੰਘ ਨੇ ਇਸ ਮੌਕੇ ਮਹਿਮਾਨਾਂ ਸਵਾਗਤ ਕੀਤਾ। ਮੰਚ ਸੰਚਾਲਨ ਰਾਜਿੰਦਰ ਪ੍ਰਦੇਸੀ ਵੱਲੋਂ ਬਾਖੂਬੀ ਕੀਤਾ ਗਿਆ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਅਸ਼ੋਕ ਕਾਲੀਆ, ਹੈੱਡਮਾਸਟਰ ਕੁਲਵੰਤ ਸਿੰਘ, ਹੈੱਡਮਾਸਟਰ ਬਿਕਰਮ ਸਿੰਘ, ਜਸਮਾਨ ਸਿੰਘ, ਸ਼ਿਵ ਕੁਮਾਰ, ਪਰਮਜੀਤ ਕੌਰ, ਸਤਵਿੰਦਰ ਕੌਰ, ਸੁਰਿੰਦਰ ਸਿੰਘ, ਸੁਰੇਸ਼ ਰਾਣਾ, ਕਰਤਾਰ ਸਿੰਘ, ਸੁਰਜੀਤ ਕੌਰ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

No comments:
Post a Comment