ਹੁਸ਼ਿਆਰਪੁਰ, 12 ਜੂਨ: ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਮਾਨਯੋਗ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ -ਚੇਅਰਮੈਨ ਜਿਲ੍ਹਾ ਕਾਨੂੰੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੀ ਰਹਿਨਮਾਈ ਹੇਠਾਂ ਹੁਸ਼ਿਆਰਪੁਰ ਦੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ-2 ਦੇ ਮੀਟਿੰਗ ਹਾਲ ਵਿਖੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਸ੍ਰੀਮਤੀ ਕਨਵਰਦੀਪ ਕੌਰ ਸੀ.ਜੇ.ਐਮ. ਦੀ ਪ੍ਰਧਾਨਗੀ ਹੇਠ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ 25 ਪਿੰਡਾਂ ਦੇ ਸਰਪੰਚਾਂ ਨੇ ਹਿੱਸਾ ਲਿਆ।
ਇਸ ਸੈਮੀਨਾਰ ਦੌਰਾਨ ਨਾਲਸਾ ਦੀਆਂ ਸਕੀਮਾਂ ਜਿਵੇਂ ਕਿ ਮੁਫਤ ਕਾਨੂੰਨੀ ਸਹਾਇਤਾ, ਲੀਗਲ ਏਡ ਕਲੀਨਿਕ , ਮੀਡੀਏਸ਼ਨ ਸੈਂਟਰ, ਪਰਮਾਨੈਂਟ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ ), ਲੋਕ ਅਦਾਲਤਾਂ , ਲੀਗਲ ਲਿਟਰੇਸੀ ਕੈਂਪ/ਸੈਮੀਨਾਰ ਨੂੰ ਸੁਚੱਜੇ ਤਰੀਕੇ ਨਾਲ ਨਪੇਰੇ ਚੜਾਉਣ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਦਾ ਮੁੱਖ ਮੰਤਵ ਪਿੰਡਾਂ ਦੇ ਲੋਕਾਂ ਅਤੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂਂ ਨੂੰ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ। ਇਸ ਸੈਮੀਨਾਰ ਵਿੱਚ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਹੇਸ਼ ਕੁਮਾਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੁਕੇਰੀਆਂ ਯੁੱਧਵੀਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਸੂਹਾ ਰਾਮ ਲੁਭਾਇਆ, ਪਵਨ ਕੁਮਾਰ ਸ਼ਰਮਾ, ਕੋਆਰਡੀਨੇਟਰ ਪੀ ਸੀ ਪੀ ਐਂਡ ਡੀ ਟੀ ਅਭੈ ਮੋਹਨ ਸ਼ਰਮਾ, ਡਾ. ਰਜਨੀਸ਼ ਸੈਣੀ, ਡਾ. ਮੁਨੀਸ਼ ਕੁਮਾਰ ਅਤੇ ਕੋਆਰਡੀਨੇਟਰ ਮਿਸ ਸੁਰਭੀ ਇਸ ਮੌਕੇ ਹਾਜ਼ਰ ਸਨ।
ਇਸ ਤੋਂ ਪਹਿਲਾਂ ਸਿਵਲ ਸਰਜਨ ਦੇ ਦਫਤਰ ਹੁਸ਼ਿਆਰਪੁਰ ਵਿਖੇ ਵੀ ਆਸ਼ਾ ਵਰਕਰ ਨੂੰ ਇਨਸਾਫ਼ ਸਭਨਾ ਲਈ ਦੇ ਨਾਅਰੇ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਸਿਵਲ ਸਰਜਨ ਹੁਸ਼ਿਆਰਪੁਰ ਅਤੇ ਸਟਾਫ਼ ਨੇ ਇਸ ਸੈਮੀਨਾਰ ਦੇ ਸਫ਼ਲਤਾਪੂਰਵਕ ਹੋਣ ਸਬੰਧੀ ਧੰਨਵਾਦ ਕੀਤਾ।

No comments:
Post a Comment