ਹੁਸ਼ਿਆਰਪੁਰ, 4 ਜੂਨ: ਬਰਸਾਤੀ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹੇ ਅੰਦਰ ਹੜ੍ਹਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦੇ ਜਾਇਜ਼ੇ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹਾਂ ਦੀ ਰੋਕਥਾਮ ਲਈ ਵਰਤੋਂ ਵਿੱਚ ਆਉਣ ਵਾਲੇ ਉਪਲਬਧ ਸਾਧਨਾਂ ਸਬੰਧੀ ਵੇਰਵਾ ਰਿਪੋਰਟ ਦੇਣ ਤਾਂ ਜੋ ਇਸ ਸਬੰਧ ਵਿੱਚ ਅਗੇਤੀ ਯੋਜਨਾਂ ਨੂੰ ਉਸਾਰੂ ਤਰੀਕੇ ਨਾਲ ਅੰਤਿਮ ਰੂਪ ਦਿੱਤਾ ਜਾ ਸਕੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਮੈਡੀਕਲ, ਪੀਣ ਵਾਲੇ ਪਾਣੀ ਨੂੰ ਟ੍ਰੀਟ ਕਰਨ, ਪਸ਼ੂਧਨ ਦੀ ਸੰਭਾਲ ਲਈ ਤੂੜੀ, ਹਰੇ ਚਾਰੇ ਅਤੇ ਦਵਾਈਆਂ, ਖਾਧ ਪਦਾਰਥਾਂ, ਟ੍ਰਾਂਸਪੋਰਟੇਸ਼ਨ, ਸੁਰੱਖਿਅਤ ਥਾਵਾਂ ਦੀ ਨਿਸ਼ਾਨਦੇਹੀ, ਕੰਟਰੋਲ ਰੂਮ, ਅਤੇ ਹੋਰ ਜ਼ਰੂਰੀ ਪਹਿਲੂਆਂ ਸਬੰਧੀ ਅਗੇਤੀ ਯੋਜਨਾਂ ਤਿਆਰ ਰੱਖਣ ਤਾਂ ਜੋ ਅਜਿਹੇ ਹਾਲਾਤ ਪੈਦਾ ਹੋਣ ਦੀ ਸੂਰਤ ਵਿੱਚ ਢੁੱਕਵੇਂ ਕਦਮ ਚੁੱਕਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੁਰੱਖਿਅਤ ਥਾਵਾਂ ਦੀ ਅਗੇਤੀ ਨਿਸ਼ਾਨਦੇਹੀ ਲਈ ਨੰਬਰਦਾਰਾਂ ਦੀ ਵੀ ਸਹਾਇਤਾ ਲਈ ਜਾਵੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਆਮ ਜ਼ਮੀਨੀ ਪੱਧਰ ਨਾਲੋਂ ਨੀਵੇਂ ਪੇਂਡੂ ਖੇਤਰਾਂ ਅਤੇ ਸ਼ਹਿਰਾਂ ਅੰਦਰ ਨੀਵੇਂ ਖੇਤਰਾਂ ਦੀ ਵੀ ਅਗੇਤੀ ਨਿਸ਼ਾਨਦੇਹੀ ਕੀਤੀ ਜਾਵੇ ਤਾਂ ਜੋ ਬਰਸਾਤੀ ਪਾਣੀ ਇਕੱਠਾ ਹੋਣ ਦੀ ਸੂਰਤ ਵਿੱਚ ਇਥੋਂ ਪਾਣੀ ਦੀ ਨਾਲ ਦੀ ਨਾਲ ਨਿਕਾਸੀ ਦਾ ਪ੍ਰਬੰਧ ਹੇ ਸਕੇ। ਉਨ੍ਹਾਂ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਨੂੰ ਫੌਗਿੰਗ ਕਰਵਾਉਣ ਲਈ ਵੀ ਆਖਿਆ। ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਇਸ ਸਬੰਧ ਵਿੱਚ ਗੈਰ ਸਰਕਾਰੀ ਸੰਸਥਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀਆਂ ਅਗੇਤੀਆਂ ਸੂਚੀਆਂ ਤਿਆਰ ਕਰਨ ਲਈ ਵੀ ਕਿਹਾ। ਕਾਰਜਕਾਰੀ ਇੰਜਨੀਅਰ, ਡਰੇਨੇਜ਼ ਵਿਭਾਗ ਸ੍ਰੀ ਹਰਭਜਨ ਸਿੰਘ ਨੇ ਦੱਸਿਆ ਹੜ੍ਹਾਂ ਦੀ ਰੋਕਥਾਮ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਅੰਦਰ ਕੁੱਲ 14 ਥਾਵਾਂ 'ਤੇ ਕੰਮ ਚੱਲ ਰਿਹਾ ਹੈ ਜਿਨ੍ਹਾਂ ਵਿੱਚੋਂ 8 ਥਾਵਾਂ ਦਰਿਆ ਬਿਆਸ ਨਾਲ ਲਗਦੇ ਖੇਤਰਾਂ ਦੀਆਂ ਹਨ ਜਦੋਂਕਿ 6 ਥਾਵਾਂ ਚੋਆਂ ਦੇ ਖੇਤਰਾਂ ਦੀਆਂ ਹਨ। ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਸ੍ਰੀ ਆਨੰਦ ਸਾਗਰ ਸ਼ਰਮਾ ਐਸ.ਡੀ.ਐਮ ਗੜ੍ਹਸ਼ੰਕਰ ਸ੍ਰੀ ਅਮਰਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਜ਼ਿਲ੍ਹਾ ਮਾਲ ਅਫਸਰ ਸ੍ਰੀ ਅਮਨਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਅਵਤਾਰ ਸਿੰਘ ਭੁੱਲਰ ਤੋਂ ਇਲਾਵਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਸੀਮਾਂ ਸੁਰੱਖਿਆ ਬਲ ਟ੍ਰੇਨਿੰਗ ਕੈਂਪਸ ਖੜਕਾਂ ਅਤੇ ਪੀ.ਆਰ.ਟੀ.ਸੀ. ਜਹਾਨ ਖੇਲ੍ਹਾਂ ਦੇ ਨੁਮਾਇੰਦਾ ਅਧਿਕਾਰੀ ਹਾਜ਼ਰ ਸਨ।

No comments:
Post a Comment