ਵਿਸ਼ਵ ਵਾਤਾਵਰਣ ਦਿਵਸ ਸਬੰਧੀ ਸੈਮੀਨਾਰ
ਹੁਸ਼ਿਆਰਪੁਰ, 5 ਜੂਨ: ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਏ ਜਾਣ ਨੂੰ ਸਭ ਤੋਂ ਸੰਵੇਦਨਸ਼ੀਲ ਵਿਸ਼ਾ ਆਖਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਪਾਣੀ, ਮਿੱਟੀ, ਵਾਤਾਵਰਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਸਮੁੱਚੇ ਸਮਾਜ ਨੂੰ ਸੁਹਿਰਦ ਅਤੇ ਸਾਂਝੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਸਰੋਤਾਂ ਅਤੇ ਵਾਤਾਵਰਣ ਦੀ ਸੰਭਾਲ ਕਰਨ ਤੋਂ ਬਿਨ੍ਹਾਂ ਸਹੀ ਅਰਥਾਂ ਵਿੱਚ ਵਿਕਾਸ ਸੰਭਵ ਨਹੀਂ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮਨਾਉਣ ਲਈ ਕਰਵਾਏ ਗਏ ਸੈਮੀਨਾਰ ਨੁੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਪੂਰੇ ਮੁਲਕ ਅੰਦਰ ਉਪਜਾਊ ਮਿੱਟੀ ਅਤੇ ਸਵੱਛ ਜਲ ਦੀ ਧਰਤੀ ਵਜੋਂ ਜਾਣਿਆਂ ਜਾਂਦਾ ਰਿਹਾ ਹੈ ਪਰ ਪਿਛਲੇ ਸਮੇਂ ਵਿੱਚ ਇਥੇ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਕਾਫੀ ਥੱਲੇ ਜਾ ਚੁੱਕਿਆ ਹੈ ਅਤੇ ਰਸਾਇਣਾਂ ਦੀ ਜ਼ਿਆਦਾ ਵਰਤੋਂ ਨਾਲ ਇਥੋ ਦੀ ਮਿੱਟੀ ਦੇ ਉਪਜਾਊਪਣ 'ਤੇ ਵੀ ਬੁਰਾ ਅਤੇ ਨਾਂਹ ਪੱਖੀ ਅਸਰ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਂਦੀਆਂ ਪੀੜ੍ਹੀਆਂ ਦੀ ਖੁਸ਼ਹਾਲੀ ਲਈ ਰਾਹ ਸਿਰਜਣ ਖਾਤਰ ਸਾਨੂੰ ਕੁਦਰਤੀ ਸਰੋਤਾਂ ਦੀ ਸੰਜੀਦਾ ਸੰਭਾਲ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਭਾਰਤ ਹੀ ਨਹੀਂ ਸਗੋਂ ਵਿਸ਼ਵ ਦੀ ਪੱਧਰ 'ਤੇ ਗਲੋਬਲ ਵਾਰਮਿੰਗ, ਵਾਤਾਵਰਣ ਪ੍ਰਦੂਸ਼ਣ, ਕੁਦਰਤੀ ਸਰੋਤਾਂ ਦਾ ਨੁਕਸਾਨ ਪੂਰੇ ਸੰਵੇਦਨਸ਼ੀਲ ਵਿਸ਼ੇ ਬਣੇ ਹੋਏ ਹਨ। ਉਨ੍ਹਾਂ ਵਾਤਾਵਰਣ ਨੂੰ ਦੂਸ਼ਿਤ ਕਰਨ ਵਾਲੀਆਂ ਵਸਤਾਂ ਨੂੰ ਵਰਤਣ ਤੋਂ ਗੁਰੇਜ਼ ਕਰਨ ਲਈ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨੂੰ ਸਵੱਛ ਅਭਿਆਨ ਅਧੀਨ ਪਿੰਡਾਂ ਨੂੰ ਅਡਾਪਟ ਕਰਨ ਲਈ ਵੀ ਪ੍ਰੇਰਿਤ ਕੀਤਾ । ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਵੱਲੋਂ ਪੌਦੇ ਵੀ ਲਗਾਏ ਗਏ।
ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨਿਗਰਾਨ ਇੰਜਨੀਅਰ ਸ੍ਰੀ ਸੁਰੇਸ਼ ਚੰਦਰ ਗੁਪਤਾ ਨੇ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਇਨ੍ਹਾਂ ਦਾ ਪਾਲਣ-ਪੋਸ਼ਣ ਕਰਨ ਦੀ ਅਪੀਲ ਕੀਤੀ। ਵਿਭਾਗ ਦੇ ਕਾਰਜਕਾਰੀ ਇੰਜਨੀਅਰ-ਕਮ-ਨੋਡਲ ਅਫ਼ਸਰ ਸ੍ਰੀ ਕੁਲਦੀਪ ਸਿੰਘ ਸੈਣੀ ਵੱਲੋਂ ਵਾਤਾਵਰਣ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਪ੍ਰੈਜੈਂਟੇਸ਼ਨ ਵੀ ਦਿੱਤੀ ਗਈ। ਉਨ੍ਹਾਂ ਇਸ ਮੌਕੇ ਵਾਤਾਵਰਣ ਨੂੰ ਬਚਾਉਣ ਲਈ ਵੱਖ-ਵੱਖ ਸਕੀਮਾਂ ਤਹਿਤ ਕਰਵਾਏ ਜਾ ਰਹੇ ਕੰਮਾਂ ਦਾ ਵੀ ਹਵਾਲਾ ਦਿੱਤਾ। ਸ੍ਰੀ ਸੈਣੀ ਨੇ ਕਿਹਾ ਕਿ ਲੋਕਾਂ ਨੂੰ ਖੁਲੇ ਵਿੱਚ ਸ਼ੋਚ ਨਾ ਕਰਨ ਅਤੇ ਹਰ ਘਰ ਵਿੱਚ ਪਖਾਨਾ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਐਸ.ਡੀ.ਐਮ. (ਹੁਸ਼ਿਆਰਪੁਰ) ਸ੍ਰੀ ਆਨੰਦ ਸਾਗਰ ਸ਼ਰਮਾ, ਸਹਾਇਕ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਅਵਤਾਰ ਸਿੰਘ ਭੁੱਲਰ, ਕਾਰਜਕਾਰੀ ਇੰਜੀ: ਵਿਜੇ ਕੁਮਾਰ, ਕਾਰਜਕਾਰੀ ਇੰਜੀ: ਹਰਜੀਤ ਸਿੰਘ, ਕਾਰਜਕਾਰੀ ਇੰਜੀ: ਦਲਜੀਤ ਸਿੰਘ ਬੈਂਸ, ਉਪ ਮੰਡਲ ਇੰਜੀ: ਜ਼ਿਲ੍ਹਾ ਸੈਨੀਟੇਸ਼ਨ ਸੈਲ ਨਵਨੀਤ ਕੁਮਾਰ ਜਿੰਦਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

No comments:
Post a Comment