ਹੁਸ਼ਿਆਰਪੁਰ, 5 ਜੂਨ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਬੰਧਤ ਪਿੰਡਾਂ ਵਿੱਚ ਉਪ ਚੋਣਾਂ ਨੂੰ ਸ਼ਾਂਤੀ ਪੂਰਵਕ ਕਰਵਾਉਣ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕਿਸੇ ਵੀ ਕਿਸਮ ਦਾ ਅਸਲਾ, ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਣ, ਕਿਰਚਾ, ਭਾਲੇ, ਟੋਕੇ, ਚਾਕੂ ਆਦਿ ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ ਮਿਤੀ 14 ਜੂਨ 2015 ਨੂੰ ਕੈਰੀ ਕਰਨ ਦੀ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ ਅਤੇ ਉਹ ਵਿਅਕਤੀ ਜਿਨ੍ਹਾਂ ਨੂੰ ਧਾਰਮਿਕ ਜਾਂ ਕਾਨੂੰਨੀ ਤੌਰ 'ਤੇ ਰੀਤੀ ਰਿਵਾਜਾਂ ਅਨੁਸਾਰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਉਪਰ ਲਾਗੂ ਨਹੀਂ ਹੋਵੇਗਾ।
ਇਹ ਹੁਕਮ 14 ਜੂਨ ਤੋਂ 15 ਜੂਨ 2015 ਤੱਕ ਲਾਗੂ ਰਹੇਗਾ।
ਇਹ ਹੁਕਮ 14 ਜੂਨ ਤੋਂ 15 ਜੂਨ 2015 ਤੱਕ ਲਾਗੂ ਰਹੇਗਾ।
No comments:
Post a Comment