ਹੁਸ਼ਿਆਰਪੁਰ, 11 ਜੁਲਾਈ: ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬੱਲ ਖੜਕਾਂ ਵਿਖੇ ਬੈਚ ਨੰਬਰ 234 ਦੇ ਟਰੇਨਿੰਗ ਪ੍ਰਾਪਤ ਕਰ ਚੁੱਕੇ 148 ਕਾਂਸਟੇਬਲਾਂ (ਮਹਿਲਾ ਅਤੇ ਪੁਰਸ਼) ਦੀ ਪਾਸਿੰਗ ਆਊਟ ਪਰੇਡ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 30 ਮਹਿਲਾ ਸਿਖਿਆਰਥੀ ਵੀ ਸ਼ਾਮਲ ਹਨ। ਡੀ ਆਈ ਜੀ (ਜ) ਸੀਮਾ ਸੁਰੱਖਿਆ ਬੱਲ (ਪੰਜਾਬ ਫਰੰਟੀਅਰ) ਸ੍ਰੀ ਰਾਜ ਸਿੰਘ ਕਟਾਰੀਆ ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ।
ਡੀ ਆਈ ਜੀ, ਬੀ ਐਸ ਐਫ ਪੰਜਾਬ ਫਰੰਟੀਅਰ ਸ੍ਰੀ ਰਾਜ ਸਿੰਘ ਕਟਾਰੀਆ ਨੇ ਇਸ ਮੌਕੇ ਤੇ ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬਲ ਖੜਕਾਂ ਦੇ ਅਧਿਕਾਰੀਆਂ ਅਤੇ ਟਰੇਨਿੰਗ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬਹੁਤ ਹੀ ਉਚ ਕਿਸਮ ਦੀ ਸਿਖਲਾਈ ਦਿੱਤੀ ਗਈ ਹੈ। ਇਸ ਸਿਖਲਾਈ ਸੈਂਟਰ ਤੋਂ ਪ੍ਰਾਪਤ ਕੀਤੀ ਚੰਗੀ ਸਿਖਲਾਈ ਨਾਲ ਉਹ ਆਪਣੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਅਤੇ ਆਪਣੇ ਫਰਜ਼ ਚੰਗੇ ਢੰਗ ਨਾਲ ਨਿਭਾਉਣਗੇ। ਉਨ੍ਹਾਂ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਟਰੇਨਿੰਗ ਪ੍ਰਾਪਤ ਕਰ ਚੁੱਕੇ ਮਹਿਲਾ ਅਤੇ ਪੁਰਸ਼ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਆਪਣੀ ਸਿਖਲਾਈ ਦੌਰਾਨ ਪ੍ਰਾਪਤ ਕੀਤੀ ਮੁਹਾਰਤ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਤੇ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਵਿਸ਼ਿਆਂ ਵਿੱਚ ਅਵੱਲ ਰਹਿਣ ਵਾਲੇ ਸਿਖਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ ਗਏ ਅਤੇ ਉਨ੍ਹਾਂ ਨੂੰ ਦੇਸ਼ ਦੀ ਸੇਵਾ ਲਈ ਸਮਰਪਿਤ ਹੋਣ ਪ੍ਰਤੀ ਸਹੁੰ ਵੀ ਚੁਕਾਈ ਗਈ।
ਉਨ੍ਹਾਂ ਨੇ ਸਿਖਿਆਰਥੀਆਂ ਦੇ ਪ੍ਰੀਵਾਰਾਂ ਨੂੰ ਵੀ ਇਸ ਮੌਕੇ ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪ੍ਰੇਰਨਾ ਸਦਕਾ ਹੀ ਅੱਜ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਵਿੱਚ ਆ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੇ-ਆਪ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨ ਦੇਸ਼ ਦੀਆਂ ਸਰਹੱਦਾਂ ਤੋਂ ਇਲਾਵਾ ਦੇਸ਼ ਅੰਦਰ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਮੌਕੇ ਤੇ ਵੀ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਂਦੇ ਹਨ।
ਡਿਪਟੀ ਇੰਸਪੈਕਟਰ ਜਨਰਲ ਸੀਮਾ ਸੁਰੱਖਿਆ ਬਲ ਖੜਕਾਂ ਸ੍ਰੀ ਐਚ.ਐਸ. ਢਿਲੋਂ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦਿਆਂ ਸਿਖਲਾਈ ਸੈਂਟਰ ਦੀਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਕੁਲ 8 ਰਾਜਾਂ ਦੇ 148 ਸਿੱਖਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ ਮਹਾਂਰਾਸ਼ਟਰਾ ਤੋਂ 53, ਰਾਜਸਥਾਨ ਤੋਂ 35, ਗੁਜਰਾਤ 31, ਉੜੀਸਾ 19, ਹਰਿਆਣਾ 7, ਛੱਤੀਸਗੜ੍ਹ, ਪੱਛਮੀ ਬੰਗਾਲ ਅਤੇ ਉਤਰ ਪ੍ਰਦੇਸ਼ ਤੋਂ 1-1 ਸਿਖਿਆਰਥੀ ਸ਼ਾਮਲ ਹਨ। ਇਨ੍ਹਾਂ ਸਿੱਖਿਆਰਥੀਆਂ ਵਿੱਚੋਂ 29 ਗਰੈਜੂਏਟ, 91 ਇੰਟਰ ਮੀਡੀਅਟ ਅਤੇ 28 ਦੀ ਯੋਗਤਾ ਮੈਟ੍ਰਿਕ ਹੈ। ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਨੂੰ ਟਰੇਨਿੰਗ ਦੌਰਾਨ 44 ਹਫ਼ਤੇ ਦੀ ਸਖਤ ਬੁਨਿਆਦੀ ਸਿਖਲਾਈ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੂੰ ਹਥਿਆਰ ਚਲਾਉਣਾ, ਲੜਾਈ ਦੇ ਢੰਗ, ਡਰਿੱਲ, ਦੇਸ਼ ਦੀਆਂ ਹੱਦਾਂ ਦੀ ਨਿਗਰਾਨੀ, ਕੁਦਰਤੀ ਆਫ਼ਤਾਂ, ਫਸਟ ਏਡ, ਸਰਚਿੰਗ ਅਤੇ ਮਨੁੱਖੀ ਅਧਿਕਾਰਾਂ ਬਾਰੇ ਪੂਰੀ ਸਿਖਲਾਈ ਦਿੱਤੀ ਗਈ ਹੈ। ਸਿਖਲਾਈ ਦੌਰਾਨ ਇਨ੍ਹਾਂ ਸਿਖਿਆਰਥੀਆਂ ਨੂੰ ਆਤਮ ਨਿਰਭਰ ਅਨੁਸ਼ਾਸ਼ਨ ਵਿੱਚ ਰਹਿਣ ਅਤੇ ਮਾਨਸਿਕ ਤੌਰ ਤੇ ਮਜਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਇਹ ਸਿਖਿਆਰਥੀ ਆਪਣੀ ਡਿਊਟੀ ਦੌਰਾਨ ਅਣ-ਸੁਖਾਵੇਂ ਹਲਾਤਾਂ ਦਾ ਸਾਹਮਣਾ ਮਜ਼ਬੂਤੀ ਨਾਲ ਕਰ ਸਕਣ।
ਅੱਜ ਦੀ ਪਾਸਿੰਗ ਆਊਟ ਪਰੇਡ ਨੂੰ ਕਮਾਂਡੈਂਟ ਉਪਿੰਦਰ ਰਾਏ, ਸੀ ਐਮ ਓ (ਐਸ ਜੀ) ਆਰ ਪੀ ਸੂਦ, ਡਿਪਟੀ ਕਮਾਂਡੈਂਟ ਟਰੇਨਿੰਗ ਵਿਕਾਸ ਸੁੰਦਰਿਆਲ, ਡਿਪਟੀ ਕਮਾਂਡੈਂਟ (ਏ ਡੀ ਐਮ) ਡੀ ਐਸ ਪਵਾਂਰ, ਡਿਪਟੀ ਕਮਾਂਡੈਂਟ ਵਿਸ਼ਾਲ ਜੋਸੀ, ਡਿਪਟੀ ਕਮਾਂਡੈਂਟ ਆਸ਼ੂ ਰੰਜਨ ਰਾਏ, ਸਹਾਇਕ ਕਮਾਂਡੈਂਟ ਸੁਰੇਸ਼ ਕੌਂਡਲ, ਸਹਾਇਕ ਕਮਾਂਡੈਂਟ ਰਾਹੁਲ ਸਿੰਘ, ਸਹਾਇਕ ਕਮਾਂਡੈਂਟ ਅਰਵਿੰਦ ਬਿਆਲ; ਸਹਾਇਕ ਕਮਾਂਡੈਂਟ ਹਿੰਗਲਾਜ ਡਨ, ਇੰਸਪੈਕਟਰ ਸੁਨੀਲ ਸਿੰਘ, ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਤੇ ਜਵਾਨ ਅਤੇ ਸਿੱਖਿਆਰਥੀਆਂ ਦੇ ਪ੍ਰੀਵਾਰਕ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਸਿਖਲਾਈ ਦੌਰਾਨ ਵੱਖ-ਵੱਖ ਵਿਸ਼ਿਆਂ ਵਿੱਚ ਮੁਹਾਰਤ ਹਾਸਲ ਕਰਨ ਵਾਲੇ ਮਹਿਲਾ ਅਤੇ ਪੁਰਸ਼ ਸਿਖਿਆਰਥੀਆਂ ਵਿੱਚ ਬਿੰਦੀਆਰਾਣੀ ਮਲਿਕ ਓਵਰ ਆਲ ਪਹਿਲੇ ਸਥਾਨ ਤੇ, ਮਨੋਜ ਕੁਮਾਰ ਓਵਰ ਆਲ ਦੂਜੇ ਸਥਾਨ ਤੇ, ਪਰਾਮਿਲਾ ਬੈਸਟ ਇਨ ਸ਼ੂਟਿੰਗ, ਪਾਟਿਲ ਸਚਿਨ ਓਮ ਪ੍ਰਕਾਸ਼ ਅਤੇ ਬਿੰਦੀਆਰਾਣੀ ਮਲਿਕ ਬੈਸਟ ਇਨ ਐਂਡੂਰੈਸ ਅਤੇ ਬਿੰਦੀਆਰਾਣੀ ਮਲਿਕ ਬੈਸਟ ਇਨ ਡਰਿੱਲ ਰਹੇ।

No comments:
Post a Comment