ਹੁਸ਼ਿਆਰਪੁਰ, 1 ਜੁਲਾਈ: ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਅਧੀਨ ਸਾਰੇ ਪਿੰਡਾਂ ਨੂੰ ਖੁੱਲੇ ਵਿੱਚ ਸ਼ੋਚ ਮੁਕਤ ਕਰਨ ਸਬੰਧੀ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨੂੰ 4-5 ਪਿੰਡ ਸਵੱਛ ਅਭਿਆਨ ਅਧੀਨ ਅਡਾਪਟ ਕਰਨ ਲਈ ਕਿਹਾ ਤਾਂ ਜੋ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਖੁੱਲ੍ਹੇ ਵਿੱਚ ਸ਼ੋਚ ਕਰਨ ਨਾਲ ਹੋਣ ਵਾਲੀਆਂ ਬੀਮਾਰੀਆਂ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2017 ਤੱਕ ਪੰਜਾਬ ਦੇ ਸਾਰੇ ਪਿੰਡਾਂ ਨੂੰ ਸ਼ੋਚ ਮੁਕਤ ਕਰਨ ਦਾ ਟੀਚਾ ਮਿਥਿਆ ਗਿਆ ਹੈ ਜਿਸ ਤਹਿਤ 2 ਅਕਤੂਬਰ 2015 ਤੱਕ ਜਿਲ੍ਹਾ ਹੁਸ਼ਿਆਰਪੁਰ ਦੇ 100 ਪਿੰਡਾਂ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਹਲਕਾ ਹੁਸਿਆਰਪੁਰ ਵੱਲੋਂ ਸ਼ੋਚ ਮੁਕਤ ਕੀਤਾ ਜਾਵੇਗਾ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਤਹਿਤ 50 ਪਿੰਡਾਂ ਨੂੰ ਅਤੇ 2 ਪਿੰਡਾਂ ਨੂੰ ਸੰਸਦੀ ਆਦਰਸ਼ ਗਰਾਮ ਯੋਜਨਾ ਤਹਿਤ ਸੋਚ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ-ਵੱਖ ਅਫ਼ਸਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਵਰਕਸ਼ਾਪ ਦੌਰਾਨ ਨਿਗਰਾਨ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਸੁਭਾਸ਼ ਚੰਦਰ ਗੁਪਤਾ ਨੇ ਦੱਸਿਆ ਕਿ ਵਿਭਾਗ ਵੱਲੋਂ ਇੱਕ ਸਪੈਸ਼ਲ ਟਰੇਨਿੰਗ ਪ੍ਰੋਗਰਾਮ 4 ਜੁਲਾਈ ਤੋਂ 8 ਜੁਲਾਈ 2015 ਤੱਕ ਵਿਭਾਗ ਦੇ ਵੱਖ-ਵੱਖ ਅਫ਼ਸਰਾਂ ਦੁਆਰਾ ਪਿੰਡਾਂ ਨੂੰ ਸ਼ੋਚ ਮੁਕਤ ਕਰਨ ਲਈ ਉਲੀਕਿਆ ਗਿਆ ਹੈ ਜਿਸ ਵਿੱਚ ਪਿੰਡਾਂ ਨੂੰ ਸ਼ੋਚ ਮੁਕਤ ਕਰਨ ਲਈ ਵਿਸਥਾਰਪੂਰਵਕ ਜਾਣਕਾਰੀ ਮੂਲ ਰੂਪ ਵਿੱਚ ਦਿੱਤੀ ਜਾਵੇਗੀ। ਇਸ ਉਪਰੰਤ ਕਾਰਜਕਾਰੀ ਇੰਜੀਨੀਅਰ ਮੰਡਲ-1-ਕਮ-ਨੋਡਲ ਅਫ਼ਸਰ ਸ੍ਰੀ ਕੁਲਦੀਪ ਸਿੰਘ ਸੈਣੀ ਨੇ ਖੁੱਲ੍ਹੇ ਵਿੱਚ ਸ਼ੋਚ ਮੁਕਤ ਕਰਨ 'ਤੇ ਇੱਕ ਪ੍ਰਜ਼ੈਟੇਸ਼ਨ ਦਿੰਦੇ ਹੋਏ ਦੱਸਿਆ ਕਿ ਸਾਨੂੰ ਖੁੱਲ੍ਹੇ ਵਿੱਚ ਸ਼ੋਚ ਕਰਨ ਨਾਲ ਹੋਣ ਵਾਲੀਆਂ ਬੀਮਾਰੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਹਰ ਘਰ ਵਿੱਚ ਪਖਾਨਾ ਬਣਾਉਣ ਅਤੇ ਉਸ ਦੀ ਵਰਤੋਂ ਕਰਨ ਲਈ ਕਿਹਾ। ਖੁੱਲ੍ਹੇ ਵਿੱਚ ਸ਼ੋਚ ਕਰਨ ਨਾਲ ਹੋਣ ਵਾਲੀਆਂ ਬੀਮਾਰੀਆਂ ਪ੍ਰਤੀ ਪਿੰਡ ਵਾਸੀਆਂ ਨੂੰ ਪ੍ਰੇਰਿਤ ਕਰਨ ਲਈ ਇੱਕ ਪ੍ਰਯੋਗ ਕਰਕੇ ਵੀ ਦਿਖਾਇਆ। ਵਰਕਸ਼ਾਪ ਦੌਰਾਨ ਜਲ ਸਪਲਾਈ ਵਿਭਾਗ ਦੇ ਹਰ ਮੰਡਲ ਦੀਆਂ 2 ਵਾਟਰ ਸਪਲਾਈ ਸਕੀਮਾਂ ਨੂੰ 24 x 7 ਕਰਨ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਵਰਕਸ਼ਾਪ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਅਮਰਜੀਤ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਆਈ ਏ ਐਸ (ਅੰਡਰ ਟਰੇਨਿੰਗ) ਹਿੰਮਾਸ਼ੂ ਅਗਰਵਾਲ, ਤਹਿਸੀਲਦਾਰ ਬਰਜਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਵਿਜੇ ਕੁਮਾਰ, ਕਾਰਜਕਾਰੀ ਇੰਜੀਨੀਅਰ ਹਰਜੀਤ ਸਿੰਘ, ਕਾਰਜਕਾਰੀ ਇੰਜੀ: ਦਲਜੀਤ ਸਿੰਘ ਬੈਂਸ, ਉਪ ਮੰਡਲ ਇੰਜੀ: ਨਵਨੀਤ ਕੁਮਾਰ ਜਿੰਦਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

No comments:
Post a Comment