ਦਸੂਹਾ, 2 ਜੁਲਾਈ: ਬਰਸਾਤੀ ਮੌਸਮ ਦੇ ਮੱਦੇਨਜ਼ਰ ਦਰਿਆ ਬਿਆਸ ਦੇ ਨਾਲ ਲਗਦੇ ਪਿੰਡਾਂ 'ਚ ਹੜਾਂ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਜਿਲ੍ਹੇ 'ਚ ਪੈਂਦੇ ਦਰਿਆ ਬਿਆਸ ਦੇ ਨੇੜਲੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਵੱਖ-ਵੱਖ ਥਾਵਾਂ ਤੇ ਕੀਤੇ ਗਏ ਪ੍ਰਬੰਧਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਖੁਦ ਦੇਖਿਆ ਗਿਆ ਅਤੇ ਇਨ੍ਹਾਂ ਖੇਤਰਾਂ ਦੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆ ਰਹੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਖੇਤਰਾਂ 'ਤੇ ਲਗਾਤਾਰ ਨਜ਼ਰਸਾਨੀ ਰੱਖਣ।
ਡਿਪਟੀ ਕਮਿਸ਼ਨਰ ਵੱਲੋਂ ਕੀਤੇ ਇਸ ਦੌਰੇ ਦੌਰਾਨ ਪਿੰਡ ਰੜ੍ਹਾ ਦੇ ਵਾਸੀਆਂ ਵੱਲੋਂ ਦਰਿਆ ਦੇ ਪਾਣੀ ਕਾਰਨ ਪਿੰਡ ਦੀ ਜਮੀਨ ਨੂੰ ਪੈ ਰਹੇ ਖੋਰੇ ਸਬੰਧੀ ਦੱਸਣ 'ਤੇ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਭਰੋਸਾ ਦੁਆਇਆ ਕਿ ਉਹ ਇਸ ਸਬੰਧੀ ਤੁਰੰਤ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣਗੇ ਅਤੇ ਇਸ ਵਾਸਤੇ ਲੋੜੀਂਦੇ ਫੰਡ ਮੁਹੱਈਆ ਕਰਾਉਣ ਦੇ ਉਪਰਾਲੇ ਵੀ ਕੀਤੇ ਜਾਣਗੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਕੰਦੂਵਾਲ ਕੰਪਲੈਕਸ ਦਾ ਦੌਰਾ ਕੀਤਾ ਜੋ ਕਿ ਧੁੱਸੀ ਬੰਧ ਦੇ ਅੰਦਰ ਪੈਂਦਾ ਹੈ। ਡਿਪਟੀ ਕਮਿਸ਼ਨਰ ਵੱਲੋਂ ਇਥੇ ਕਰਵਾਏ ਗਏ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਥੇ ਪਿੰਡ ਵਾਸੀਆਂ ਨੇ ਇਸ ਕੰਪਲੈਕਸ ਵਿੱਚ ਲੱਗੀ ਢਾਹ ਬਾਰੇ ਡਿਪਟੀ ਕਮਿਸ਼ਨਰ ਦੇ ਧਿਆਨ ਲਿਆਂਦਾ ਅਤੇ ਇਸ ਨੂੰ ਰੋਕਣ ਲਈ ਯੋਗ ਉਪਰਾਲੇ ਜਲਦੀ ਕਰਨ ਦੀ ਬੇਨਤੀ ਕੀਤੀ। ਇਸ ਬਾਰੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਇਹ ਕੰਮ ਜਲਦੀ ਟੇਕਅਪ ਕਰਕੇ ਲੱਗੀ ਢਾਹ ਨੂੰ ਛੇਤੀ ਬਚਾਇਆ ਜਾਵੇਗਾ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਪੱਸੀ ਬੇਟ ਕੰਪਲੈਕਸ ਦਾ ਦੌਰਾ ਕੀਤਾ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਧੁੱਸੀ ਬੰਧ ਆਬਾਦੀ ਦੇ ਬਿਲਕੁਲ ਉਪਰ ਹੈ ਅਤੇ ਦਰਿਆ ਨੇ ਪਿੰਡ ਸਾਹਮਣੇ ਖੋਰਾ ਲਗਾਇਆ ਹੈ ਜਿਸ ਨੂੰ ਜਲਦੀ ਰੋਕਣ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ 'ਤੇ ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਤਹਿਸੀਲਦਾਰ ਟਾਂਡਾ ਪਵਨ ਕੁਮਾਰ, ਐਕਸੀਅਨ ਡਰੇਨੇਜ਼ ਵਿਭਾਗ ਹੁਸ਼ਿਆਰਪੁਰ ਵਿਨੋਦ ਕੁਮਾਰ ਗੁਪਤਾ, ਐਸ ਡੀ ਓ ਕਮਲਜੀਤ ਲਾਲ, ਏ ਈ ਅਵਤਾਰ ਸਿੰਘ, ਅਰੁਣ ਅਗਰਵਾਲ ਵੀ ਉਨ੍ਹਾਂ ਦੇ ਨਾਲ ਸਨ।

No comments:
Post a Comment