- ਕੈਪਟਨ ਅਮਰਿੰਦਰ ਸਿੰਘ ਦੀ ਮੁਹਿੰਮ ਲੋਕਾਂ ਲਈ ਨਹੀਂ ਸਗੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਖਾਤਰ
- ਪੰਜਾਬ ਅੰਦਰ ਬੁਨਿਆਦੀ ਢਾਚੇ ਦੀ ਮਜ਼ਬੂਤੀ ਲਈ ਖਰਚੇ ਜਾ ਰਹੇ ਹਨ 10 ਹਜ਼ਾਰ ਕਰੋੜ
- ਗੈਰ ਕਾਨੂੰਨੀ ਮਾਈਨਿੰਗ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ
- ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੇ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
- ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਜਿਆਣੀ, ਠੰਡਲ ਅਤੇ ਅਵਿਨਾਸ਼ ਰਾਏ ਖੰਨਾ ਨੇ ਕੀਤੀ ਸ਼ਿਰਕਤ
ਅੱਜ ਇਥੇ ਸਮਾਜਿਕ ਨਿਆਂ ਤੇ ਅਧਿਕਾਰਤਾ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਦੇ ਮੰਤਰਾਲੇ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਕੇਂਦਰੀ ਰੱਖਿਆ ਮੰਤਰੀ ਨਾਲ ਨਿੱਜੀ ਤੌਰ 'ਤੇ ਗੱਲਬਾਤ ਕੀਤੀ ਗਈ ਸੀ ਜਿਸ ਪਿੱਛੋਂ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਕੀ ਪ੍ਰਕ੍ਰਿਆ ਆਰੰਭ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਕੇਂਦਰੀ ਰੱਖਿਆ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਹੈ।
ਸ. ਬਾਦਲ ਨੇ ਨਾਲ ਹੀ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਦੌਰਾਨ ਸੂਬੇ ਵਿੱਚ 10 ਹਜ਼ਾਰ ਕਰੋੜ ਰੁਪਏ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਖਰਚੇ ਜਾ ਰਹੇ ਹਨ ਜਿਸ ਵਿੱਚੋਂ 4000 ਕੋਰੜ ਰੁਪਏ ਨਾਲ 150 ਛੋਟੇ ਸਹਿਰਾਂ ਤੇ ਕਸਬਿਆਂ ਵਿੱਚ ਸੀਵਰੇਜ, ਪੀਣ ਵਾਲਾ ਪਾਣੀ, ਗਲੀਆਂ ਪੱਕੀਆਂ ਕਰਨ ਦਾ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਪੰਜਾਬ ਸਰਕਾਰ ਵੱਲੋਂ 5000 ਕਰੋੜ ਰੁਪਏ ਦੇ ਪ੍ਰਾਜੈਕਟ ਮੰਨਜ਼ੂਰ ਕਰ ਦਿੱਤੇ ਗਏ ਹਨ। ਪੱਤਰਕਾਰਾਂ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿੱਢੀ ਗਈ ਸਿਆਸੀ ਸਰਗਰਮੀ ਬਾਰੇ ਇਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੀ ਲੜਾਈ ਨਹੀਂ ਸਗੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਇਹ ਦੱਸਣ ਕਿ ਉਨ੍ਹਾਂ ਨੇ ਪਿਛਲਾ ਇੱਕ ਦਹਾਕਾ ਕਿਥੇ ਗੁਜ਼ਾਰਿਆ ਹੈ ? ਉਨ੍ਹਾਂ ਕਿਹਾ ਕਿ ਪਿਛਲੇ ਸਾਲ ਮਈ ਮਹੀਨੇ ਵਿੱਚ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਚੁਣੇ ਜਾਣ ਪਿੱਛੋਂ ਉਹ ਕੇਵਲ ਇੱਕ ਵਾਰ ਹੀ ਆਪਣੇ ਲੋਕ ਸਭਾ ਹਲਕੇ ਵਿੱਚ ਗਏ ਹਨ।
ਸ. ਬਾਦਲ ਨੇ ਸਪੱਸ਼ਟ ਕੀਤਾ ਕਿ ਗੈਰਕਾਨੂੰਨੀ ਤਰੀਕੇ ਨਾਲ ਰੇਤੇ ਦੀ ਖੁਦਾਈ ਵਿੱਚ ਲਿਪਤ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿਸੇ ਵੀ ਸਿਆਸੀ ਪਾਰਟੀ ਜਾਂ ਕੱਦਬੁੱਤ ਦਾ ਹੋਵੇ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਅਜਿਹੇ ਮਾਮਲਿਆਂ ਵਿੱਚ ਸਖਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ੀਆਂ ਵਿਰੁੱਧ ਪੁਲੀਸ ਕੇਸ ਦਰਜ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਪੰਜਾਬ ਸਰਕਾਰ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਅਗਲੇ ਦੋ ਸਾਲਾਂ ਦੌਰਾਨ ਸਾਰੇ ਸ਼ਹਿਰਾਂ ਨੂੰ ਚਹੁੰ ਮਾਰਗੀ ਅਤੇ ਛੇ ਮਾਰਗੀ ਸੜਕਾਂ ਨਾਲ ਜੋੜਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਸਬੰਧੀ 18 ਹਜ਼ਾਰ ਕੋਰੜ ਰੁਪਏ ਦੇ ਪ੍ਰਾਜੈਕਟ ਮੰਨਜ਼ੂਰ ਕੀਤੇ ਗਏ ਹਨ। ਇਸ ਵਿੱਚ ਮੁਖ ਤੌਰ 'ਤੇ ਚੰਡੀਗੜ੍ਹ - ਬਠਿੰਡਾ, ਹੁਸ਼ਿਆਰਪੁਰ- ਫਗਵਾੜਾ, ਜਲੰਧਰ- ਮੋਗਾ, ਚੰਡੀਗ਼ੜ੍ਹ- ਫਗਵਾੜਾ, ਚੰਡੀਗੜ੍ਹ -ਲੁਧਿਆਣਾ ਸੜਕਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਮੌਨਸੂਨ ਦੇ ਸੀਜ਼ਨ ਤੋਂ ਤੁੰਰਤ ਬਾਅਦ ਸ਼ੁਰੂ ਕਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸਮਾਗਮ ਦੌਰਾਨ ਬਨਾਵਟੀ ਅੰਗ ਉਤਪਾਦਨ ਕਾਰਪੋਰੇਸ਼ਨ ਕਾਨਪੁਰ, ਰਾਸ਼ਟਰੀ ਸਫਾਈ ਕਰਮਚਾਰੀ ਵਿੱਤ ਤੇ ਵਿਕਾਸ ਕਾਰਕਪੋਰੇਸ਼ਨ ਨਵੀਂ ਦਿੱਲੀ ਵੱਲੋਂ ਸਿਰ 'ਤੇ ਮੈਲਾ ਢੋਣ ਵਾਲੇ 59 ਸਵੱਛਕਾਰਾਂ ਨੂੰ ਪ੍ਰਤੀ ਵਿਅਕਤੀ 40 ਹਜ਼ਾਰ ਰੁਪਏ ਦੀ ਸਹਾਇਤਾ ਅਤੇ ਹੁਨਰ ਵਿਕਾਸ ਦੀ ਸਿਖਲਾਈ ਮੁਕੰਮਲ ਕਰਨ ਵਾਲੇ 200 ਟ੍ਰੇਨੀਆਂ ਨੂੰ ਸਰਟੀਫਿਕੇਟ ਵੰਡੇ ਗਏ। ਉਪ ਮੁੱਖ ਮੰਤਰੀ ਵੱਲੋਂ 70 ਫੀਸਦੀ ਨੇਤਰਹੀਣ ਸ੍ਰੀ ਯੋਗਰਾਜ, ਜਿਨ੍ਹਾਂ ਨੇ ਹਾਲ ਹੀ ਵਿੱਚ ਸਿਵਲ ਸੇਵਾਵਾਂ ਵਿੱਚ 1213 ਰੈਂਕ ਪ੍ਰਾਪਤ ਕੀਤਾ ਅਤੇ ਸੁਖਵਿੰਦਰ ਸਿੰਘ ਜਿਨ੍ਹਾਂ ਨੇ ਦੱਖਣੀ ਕੋਰੀਆ ਵਿਖੇ ਪੈਰਾ ਉਲੰਪਿਕ ਦੌਰਾਨ ਚਾਂਦੀ ਦਾ ਤਮਗਾ ਜਿੱਤਿਆ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ 20 ਵਿਅਕਤੀਆਂ ਨੂੰ ਮੋਟਰ ਟ੍ਰਾਈਸਾਈਕਲ, 54 ਟ੍ਰਾਈਸਾਈਕਲ, 38 ਵੀਲਚੇਅਰ, 78 ਸੁਣਨ ਵਾਲੀਆਂ ਮਸ਼ੀਨਾਂ ਅਤੇ 38 ਵਿਅਕਤੀਆਂ ਨੂੰ ਬਨਾਵਟੀ ਅੰਗ ਵੀ ਪ੍ਰਦਾਨ ਕੀਤੇ ਗਏ।
ਇਸ ਮੌਕੇ ਮੁੱਖ ਤੌਰ ਤੇ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸੋਹਣ ਸਿੰਘ ਠੰਡਲ, ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾਂ, ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਵਿਧਾਇਕ ਬੀਬੀ ਸੁਖਜੀਤ ਕੌਰ ਸਾਹੀ, ਸਾਬਕਾ ਕੈਬਨਿਟ ਮੰਤਰੀ ਅਰੁਣੇਸ਼ ਸ਼ਾਕਰ, ਸਹਾਇਕ ਮੀਡੀਆ ਸਲਾਹਕਾਰ ਵਿਨੀਤ ਜੋਸ਼ੀ, ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਜ਼ਿਲ੍ਹਾ ਪੁਲੀਸ ਮੁਖੀ ਰਾਜਜੀਤ ਸਿੰਘ, ਮੇਅਰ ਸ਼ਿਵ ਸੂਦ ਅਤੇ ਹੋਰ ਹਾਜ਼ਰ ਸਨ।
No comments:
Post a Comment