- ਪਿੰਡਾਂ ਦਾ ਚਹੁੰਮੁਖੀ ਵਿਕਾਸ ਕੀਤਾ ਜਾਵੇਗਾ: ਖੰਨਾ
ਇਹ ਪ੍ਰਗਟਾਵਾ ਪਿੰਡ ਵਿਚ ਹੋਏ ਜਨਤਕ ਸਮਾਗਮ ਮੌਕੇ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੇ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਪਿੰਡਾਂ ਦਾ ਚਹੁਮੁਖੀ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਨਾਰੰਗਪੁਰ ਦੇ ਆਦਰਸ਼ ਗਰਾਮ ਬਣਨ ਨਾਲ ਇਸ ਪਿੰਡ ਨੂੰ ਵਿਸ਼ੇਸ਼ ਤੌਰ ਯੋਜਨਾ ਤਹਿਤ ਮਿਲਦੀਆਂ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਹੂਲਤਾਂ ਵਿਚ ਸਵੱਛ ਭਾਰਤ, ਡਿਜੀਟਲ ਇੰਡੀਆ, ਸਕਿੱਲ ਇੰਡੀਆ, ਬੇਟੀ ਬਚਾਓ, ਪ੍ਰਧਾਨ ਮੰਤਰੀ ਬੀਮਾ ਯੋਜਨਾ ਸਮੇਤ ਵਿਆਪਕ ਪੱਧਰ ਤੇ ਵਿਕਾਸ ਮੁਖੀ ਪ੍ਰਾਜੈਕਟ ਸ਼ਾਮਿਲ ਹਨ। ਇਸ ਮੌਕੇ ਉਨ੍ਹਾਂ ਪੰਚਾਇਤ ਨੂੰ 2 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ। ਬੀਬੀ ਸੁਖਜੀਤ ਕੌਰ ਸਾਹੀ ਵਿਧਾਇਕਾ ਹਲਕਾ ਦਸੂਹਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਸਮੁੱਚੇ ਹਲਕੇ ਵਿਚ ਵੱਡੇ ਪੱਧਰ ਤੇ ਵਿਕਾਸ ਪ੍ਰਾਜੈਕਟ ਚਲਾਏ ਜਾ ਰਹੇ ਹਨ ਅਤੇ ਸਿੱਖਿਅਤ ਨੌਜਵਾਨਾਂ ਦੇ ਲਈ ਰੁਜਗਾਰ ਦੇ ਰਾਹ ਖੋਲ੍ਹੇ ਜਾ ਰਹੇ ਹਨ। ਇਸ ਮੌਕੇ ਪਿੰਡ ਦੇ ਸਰਪੰਚ ਰਣਜੀਤ ਸਿੰਘ ਨੇ ਪਿੰਡ ਨੂੰ ਆਦਰਸ਼ ਗਰਾਮ ਬਣਾਉਣ ਲਈ ਵਿਧਾਇਕ ਅਤੇ ਮੈਂਬਰ ਪਾਰਲੀਮੈਂਟ ਦਾ ਧੰਨਵਾਦ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਡਾ. ਹਰਸਿਮਰਤ ਸਿੰਘ ਸਾਹੀ ਪ੍ਰਧਾਨ ਨਗਰ ਕੌਂਸਲ ਦਸੂਹਾ, ਡਾ. ਸੁਭਾਸ਼ ਚੰਦ, ਨਰੇਸ਼ ਠਾਕੁਰ, ਦਲਜੀਤ ਸਿੰਘ ਜੀਤੂ, ਜਨਕ ਸਿੰਘ ਰਾਣਾ, ਸੁਰਜੀਤ ਸਿੰਘ ਪੰਚ, ਰੋਸ਼ਨ ਲਾਲ, ਗੁਰਧਿਆਨ, ਜੈਪਾਲ, ਪਵਨ ਕੁਮਾਰ, ਬਲਵੰਤ ਸਿੰਘ, ਕਰਨੈਲ ਸਿੰਘ, ਹਰਬੰਸ ਲਾਲ, ਥੁੜੀਆ ਰਾਮ, ਸੀਤਾ ਦੇਵੀ, ਸ਼ਸ਼ੀ ਕਾਂਤਾ, ਝੰਡਾ ਰਾਮ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।
No comments:
Post a Comment