ਤਲਵਾੜਾ, 30 ਅਗਸਤ: ਆਮ ਆਦਮੀ ਪਾਰਟੀ (ਆਪ) ਤੋਂ ਆਮ ਲੋਕਾਂ ਦਾ ਮੋਹਭੰਗ ਹੋ ਚੁੱਕਾ ਹੈ ਅਤੇ ਝਾੜੂ ਦਾ ਜਾਦੂ ਤੀਲਾ ਤੀਲਾ ਹੋ ਕੇ ਬਿਖਰ ਚੁੱਕਾ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਹੁਸ਼ਿਆਰਪੁਰ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਸਮਝ ਆ ਚੁੱਕੀ ਇਸ ਪਾਰਟੀ ਦੇ ਆਗੂਆਂ ਦਾ ਕੇਂਦਰਬਿੰਦੂ ਕੇਵਲ ਸੱਤਾ ਦੇ ਕਾਬਜ਼ ਹੋਣਾ ਹੈ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਕੋਈ ਵੀ ਸਿਆਸੀ ਜਮਾਤ ਸਮਾਜ ਦਾ ਭਲਾ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਾਦਲ ਸਰਕਾਰ ਵੱਲੋਂ ਲੋਕਾਂ ਨੂੰ ਸ਼ਹਿਰਾਂ ਤੋਂ ਲੈ ਕੇ ਪਿੰਡ ਪੱਧਰ ਤੱਕ ਆਧੁਨਿਕ ਬੁਨਿਆਦੀ ਸਹੂਲਤਾਂ ਨਾਲ ਜੋੜਿਆ ਗਿਆ ਹੈ ਅਤੇ ਸੂਬੇ ਨੂੰ ਹਰ ਖੇਤਰ ਵਿਚ ਮੋਹਰੀ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਜੋਗਿੰਦਰ ਸਿੰਘ ਮਿਨਹਾਸ ਸੀਨੀਅਰ ਅਕਾਲੀ ਆਗੂ, ਬਲਵਿੰਦਰ ਸਿੰਘ ਸਿੱਧੂ, ਸੁਰਿੰਦਰ ਸਿੰਘ ਤਲਵਾੜਾ, ਲਵਇੰਦਰ ਸਿੰਘ, ਰਾਜ ਕੁਮਾਰ ਬਿੱਟੂ ਸਮੇਤ ਕਈ ਹੋਰ ਸਰਗਰਮ ਅਕਾਲੀ ਕਾਰਕੁਨ ਹਾਜਰ ਸਨ।

No comments:
Post a Comment