ਤਲਵਾੜਾ, 4 ਸਤੰਬਰ: ਤਹਿਸੀਲ ਪੱਧਰੀ ਵਿਗਿਆਨ ਮੁਕਾਬਲੇ ਵਿਚ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਜੇਤੂ ਟੀਮਾਂ ਨੂੰ ਸਕੂਲ ਮੁਖੀ ਰਾਜ ਕੁਮਾਰ ਵੱਲੋਂ ਅੱਜ ਅਧਿਆਪਕ ਦਿਵਸ ਮੌਕੇ ਸਵੇਰ ਦੀ ਸਭਾ ਵਿਚ ਸਨਮਾਨਿਤ ਕੀਤਾ ਗਿਆ।
ਹੈੱਡਮਾਸਟਰ ਰਾਜ ਕੁਮਾਰ ਨੇ ਦੱਸਿਆ ਕਿ ਰਾਮਪਾਲ ਸਿੰਘ ਜਿਲ੍ਹਾ ਸਿੱਖਿਆ ਅਸਫ਼ਰ ਸੈਕੰਡਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰ. ਕੁਲਤਰਨ ਸਿੰਘ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਦੀ ਅਗਵਾਈ ਹੇਠ ਹੋਏ ਤਹਿਸੀਲ ਪੱਧਰੀ ਵਿਗਿਆਨ ਡਰਾਮੇ ਵਿਚ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਨਸ਼ਿਆਂ ਦੇ ਵਿਰੁੱਧ ਲੋਕ ਨਾਚ ਗਿੱਧੇ ਵਿਚ ਵੀ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਇਹ ਜੇਤੂ ਟੀਮਾਂ ਹੁਸ਼ਿਆਰਪੁਰ ਵਿਖੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੀਆਂ। ਉਨ੍ਹਾਂ ਦੱਸਿਆ ਕਿ ਸਕੂਲ ਵੱਲੋਂ ਰੋਲ ਪਲੇਅ, ਵਿਗਿਆਨ ਡਰਾਮਾ ਤੇ ਲੋਕ ਨਾਚ ਦੀ ਤਿਆਰੀ ਲਈ ਰਵੀ ਸ਼ਾਰਦਾ, ਹਰਮੀਤ ਕੌਰ, ਸੁਸ਼ਮਾ ਕੁਮਾਰੀ, ਸਮਰਜੀਤ ਸਿੰਘ, ਭੁਪਿੰਦਰ ਸਿੰਘ, ਯੋਗੇਸ਼ਵਰ ਸਲਾਰੀਆ, ਮਹਿੰਦਰ ਕੌਰ, ਨਵਕਿਰਨ, ਕਿਰਨ ਬਾਲਾ ਆਦਿ ਅਧਿਆਪਕਾਂ ਨੇ ਵਿਸ਼ੇਸ਼ ਯੋਗਦਾਨ ਪਾਇਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਮਹਿੰਦਰ ਸਿੰਘ, ਬਿਆਸ ਦੇਵ, ਵਰਿੰਦਰ, ਰਾਕੇਸ਼ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

No comments:
Post a Comment