ਹੁਸ਼ਿਆਰਪੁਰ, 25 ਸਤੰਬਰ: ਪੰਜਾਬ ਸਰਕਾਰ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਜ਼ਿਲ੍ਹੇ ਵਿੱਚ ਲਾਏ ਗਏ ਨੋਡਲ ਅਫ਼ਸਰ ਮੁੱਖ ਸਕੱਤਰ (ਜੇਲ੍ਹਾਂ) ਸ੍ਰੀ ਸੰਜੇ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਖਰੀਦ ਪ੍ਰਬੰਧਾਂ ਸਬੰਧੀ ਬੈਠਕ ਹੋਈ।
ਬੈਠਕ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸ੍ਰੀ ਸੰਜੇ ਕੁਮਾਰ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਬੈਠਕ ਦੌਰਾਨ ਨੋਡਲ ਅਫ਼ਸਰ ਸ੍ਰੀ ਸੰਜੇ ਕੁਮਾਰ ਨੇ ਪੈਡੀ ਪ੍ਰੋਕਿਉਰਮੈਂਟ, ਢੋਆ-ਢੁਆਈ, ਸਟੋਰੇਜ, ਗੱਠਾਂ ਦੀ ਉਪਲਬੱਧਤਾ ਅਤੇ ਅਦਾਇਗੀ ਸਬੰਧੀ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਅਧਿਕਾਰੀ/ਕਰਮਚਾਰੀ ਨਾਲ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ 1 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ। ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਪੇਸ਼ ਨਾ ਆਵੇ, ਇਸ ਦੇ ਲਈ ਸਰਕਾਰ ਵੱਲੋਂ ਇੰਤਜ਼ਾਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਢੋਆ-ਢੁਆਈ ਅਤੇ ਸਟੋਰੇਜ਼ ਲਈ ਗੋਦਾਮਾਂ ਦਾ ਪੂਰਾ ਪ੍ਰਬੰਧ ਹੋਣਾ ਚਾਹੀਦਾ ਹੈ। ਉਨ੍ਹਾਂ ਐਸ ਡੀ ਐਮਜ਼ ਨੂੰ ਦਿਸ਼ਾ -ਨਿਰਦੇਸ਼ ਦਿੱਤੇ ਕਿ ਉਹ ਮੰਡੀਆਂ ਵਿੱਚ ਸਫ਼ਾਈ ਵਿਵਸਥਾ ਦਾ ਪੂਰਾ ਧਿਆਨ ਰੱਖਣ ਅਤੇ ਬਰਸਾਤ ਹੋਣ ਦੀ ਸਥਿਤੀ ਵਿੱਚ ਤਰਪਾਲਾਂ ਆਦਿ ਦਾ ਵੱਖਰੇ ਤੌਰ 'ਤੇ ਇੰਤਜਾਮ ਕਰਾਉਣ। ਉਨ੍ਹਾਂ ਨੇ ਆੜਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਅਤੇ ਸਾਫ਼ ਝੋਨਾ ਲੈ ਕੇ ਆਉਣ ਲਈ ਵੀ ਅਪੀਲ ਕੀਤੀ ਅਤੇ ਰਾਤ ਸਮੇਂ ਕੰਬਾਇਨਾਂ ਰਾਹੀਂ ਝੋਨਾ ਨਾ ਕੱਟਣ ਲਈ ਕਿਹਾ ਤਾਂ ਜੋ ਨਮੀ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। ਇਸ ਦੌਰਾਨ ਮੁੱਖ ਸਕੱਤਰ ਸ੍ਰੀ ਕੁਮਾਰ ਨੇ ਖਰੀਦ ਏਜੰਸੀਆਂ ਨੂੰ ਮੰਡੀਆਂ ਨਾਲ ਜੋੜੇ ਗਏ ਸ਼ੈਲਰਾਂ ਵਿੱਚ ਜਗ੍ਹਾ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਕਿਹਾ। ਖਰੀਦ ਏਜੰਸੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਜ਼ਿਲ੍ਹੇ ਦਾ ਪਿਛਲੇ ਸੀਜ਼ਨ ਦਾ 100 ਫ਼ੀਸਦੀ ਚੌਲ ਕੇਂਦਰੀ ਪੂਲ ਵਿੱਚ ਜਾ ਚੁੱਕਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੀਫ਼ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ 62 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਕਰੀਬ 2 ਲੱਖ 92 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੰਡੀ ਬੋਰਡ ਅਧਿਕਾਰੀਆਂ ਨੂੰ ਮੰਡੀਆਂ ਦੀ ਸਫ਼ਾਈ, ਲਾਈਟਾਂ ਅਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਮੁਕੰਮਲ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਪ੍ਰਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਕਿ ਪਿਛਲੇ ਦਿਨੀਂ ਆੜ੍ਹਤੀਆਂ, ਟ੍ਰਾਂਸਪੋਰਟ ਤੇ ਲੇਬਰ ਠੇਕੇਦਾਰਾਂ ਅਤੇ ਖਰੀਦ ਏਜੰਸੀਆਂ ਨਾਲ ਕੀਤੀ ਮੀਟਿੰਗ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵੱਲੋਂ ਕੀਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਆਦਿ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਜਨੀਸ਼ ਕੌਰ ਨੇ ਦੱਸਿਆ ਕਿ ਟ੍ਰਾਂਸਪੋਰਟ ਅਤੇ ਲੇਬਰ ਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਜ਼ਿਲ੍ਹੇ ਕੋਲ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਮੌਜੂਦ ਹੈ। ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ ਡੀ ਐਮ ਹੁਸ਼ਿਆਰਪੁਰ ਅਨੰਦ ਸਾਗਰ ਸ਼ਰਮਾ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਅਮਰਜੀਤ ਸਿੰਘ, ਐਸ ਡੀ ਐਮ ਮੁਕੇਰੀਆਂ ਹਰਚਰਨ ਸਿੰਘ ਅਤੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਦਰਬਾਰਾ ਸਿੰਘ ਰੰਧਾਵਾ ਸਮੇਤ ਸਬੰਧਤ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

No comments:
Post a Comment