- ਰਾਜ ਸਭਾ ਮੈਂਬਰ ਸ੍ਰ: ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਏ ਟੀ ਐਮ ਦਾ ਉਦਘਾਟਨ
ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ੍ਰ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਸਿੰਚਾਈ ਦੀ ਸਹੂਲਤ ਦੇਣ ਲਈ ਪੂਰੇ ਪੰਜਾਬ ਵਿੱਚ ਨਹਿਰਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸ ਦੇ ਨਾਲ 25 ਤੋਂ 30 ਪ੍ਰਤੀਸ਼ਤ ਵਾਧੂ ਪਾਣੀ ਨਹਿਰਾਂ ਦੁਆਰਾ ਕਿਸਾਨਾਂ ਦੇ ਖੇਤਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਝੋਨੇ ਦੀ ਆਮਦ ਨੂੰ ਲੈ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵਧੀਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਟੇਟ ਲੈਵਲ 'ਤੇ ਵੀ ਖੇਡ ਐਸੋਸੀਏਸ਼ਨਾਂ ਨੂੰ ਲੱਖਾਂ ਰੁਪਏ ਦੀ ਸਹਾਇਤਾ ਖਿਡਾਰੀਆਂ ਲਈ ਦੇਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨੈਸ਼ਨਲ ਤੇ ਇੰਟਰ ਨੈਸ਼ਨਲ ਪੱਧਰ 'ਤੇ ਖੇਡਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਤੋਂ ਇਲਾਵਾ ਹਰ ਪ੍ਰਕਾਰ ਦੀ ਸਹਾਇਤਾ ਉਪਲਬੱਧ ਕਰਵਾਈ ਜਾ ਰਹੀ ਹੈ ਤਾਂ ਕਿ ਵੱਧ ਤੋਂ ਵੱਧ ਪੰਜਾਬ ਵੱਲੋਂ ਖੇਡ ਕੇ ਖਿਡਾਰੀ ਰਾਜ ਦਾ ਨਾਂ ਰੌਸ਼ਨ ਕਰ ਸਕਣ। ਉਨ੍ਹਾਂ ਨੇ ਕੋ-ਅਪਰੇਟਿਵ ਬੈਂਕ ਦੀ ਕੀਤੀ ਗਈ ਰੈਵੋਨੇਸ਼ਨ, ਕੰਪਿਊਟਰੀਕਰਨ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਾਉਣ ਦੇ ਲਈ ਸਾਰੇ ਅਹੁੱਦੇਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਮੇਂ ਦੇ ਅਨੁਸਾਰ ਇਸ ਤਰ੍ਹਾਂ ਦੇ ਆਧੁਨਿਕ ਬੈਂਕਾਂ ਦੀ ਬਹੁਤ ਲੋੜ ਹੈ। ਉਨ੍ਹਾਂ ਨੇ ਇਸ ਕੋ-ਅਪਰੇਟਿਵ ਬੈਂਕ ਵੱਲੋਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜੇ ਅਤੇ ਹੋਰ ਭਲਾਈ ਸਕੀਮਾਂ ਦੀ ਸਰਾਹਨਾ ਕੀਤੀ।
ਵਿਧਾਇਕ ਹਲਕਾ ਗੜ੍ਹਸ਼ੰਕਰ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੁਆਰਾ ਹਰ ਵਰਗ ਨੂੰ ਸਹਾਇਤਾ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਕਿਸਾਨਾਂ ਦੀ ਸਹਾਇਤਾ ਲਈ ਬੈਂਕ ਵੱਲੋਂ ਸਮੇਂ-ਸਮੇਂ ਸਿਰ ਟਰੇਨਿੰਗ ਕੈਂਪ ਅਤੇ ਖੇਤੀਬਾੜੀ ਦੇ ਔਜਾਰ ਖਰੀਦਣ ਲਈ ਸਸਤੀਆਂ ਦਰਾਂ 'ਤੇ ਲੋਨ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਨੇ ਕੋਆਪਰੇਟਿਵ ਬੈਂਕ ਗੜ੍ਹਦੀਵਾਲਾ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਹਾ ਲੈਣ ਲਈ ਕਿਸਾਨਾਂ ਨੂੰ ਅਪੀਲ ਕੀਤੀ।
ਚੇਅਰਮੈਨ ਸਤਵਿੰਦਰ ਪਾਲ ਸਿੰਘ ਰਾਮਦਾਸਪੁਰ ਨੇ ਕਿਹਾ ਕਿ ਇਸ ਬੈਂਕ ਦੀ10 ਮੈਂਬਰਾਂ ਨੇ ਮਿਲ ਕੇ 3750 ਰੁਪਏ ਨਾਲ ਸ਼ੁਰੂਆਤ ਕੀਤੀ ਸੀ ਜਦ ਕਿ ਅੱਜ ਇਸ ਬੈਂਕ ਦੇ 796 ਸਹਿਕਾਰੀ ਸਭਾਵਾਂ ਦੇ ਮੈਂਬਰ ਹਨ ਅਤੇ ਮੈਂਬਰਾਂ ਦੀ ਹਿੱਸਾ ਪੂੰਜੀ 1287 ਕਰੋੜ ਰੁਪਏ ਹੋ ਗਈ ਹੈ। ਅੱਜ ਇਹ ਬੈਂਕ ਜ਼ਿਲ੍ਹੇ ਵਿੱਚ 66 ਬਰਾਂਚਾਂ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਇਸ ਦੌਰਾਨ ਮਾਰਕੀਟ ਕਮੇਟੀ ਚੇਅਰਮੈਨ ਅਵਤਾਰ ਸਿੰਘ ਜੌਹਲ ਨੇ ਵੀ ਸੈਂਟਰਲ ਕੋਅਪਰੇਟਿਵ ਬੈਂਕ ਗੜ੍ਹਦੀਵਾਲਾ ਦੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਹੁਸ਼ਿਆਰਪੁਰ ਪੰਜਾਬ ਦੀ ਪਹਿਲੀ ਅਜਿਹੀ ਬੈਂਕ ਹੈ ਜਿਸ ਦੀ ਆਪਣੀ ਵੈਬ ਸਾਈਟ ਹੈ। ਸ੍ਰ: ਜੌਹਲ ਨੇ ਪਿੰਡ ਨੌਸ਼ਹਿਰਾ ਵਿਖੇ ਨਵੀਂ ਖੋਲ੍ਹੀ ਗਈ ਲੱਕੜ ਮੰਡੀ ਵਿੱਚ ਜਿੰਮੀਦਾਰਾਂ ਨੂੰ ਲੱਕੜ ਵੇਚਣ ਲਈ ਪ੍ਰੇਰਿਤ ਕੀਤਾ ਤਾਂ ਜੋ ਆੜਤੀਆਂ ਦੀ ਲੁੱਟ ਖਸੁੱਟ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬੈਂਕ ਵੱਲੋਂ 796 ਕਰੋੜ ਰੁਪਏ ਦਾ ਕਰਜਾ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਉਦਘਾਟਨੀ ਸਮਾਗਮ ਨੂੰ ਜ਼ਿਲ੍ਹਾ ਮੈਨੇਜਰ ਮੋਹਨ ਲਾਲ, ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਹੈਲਥ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਜਸਜੀਤ ਸਿੰਘ ਥਿਆੜਾ, ਐਸ ਜੀ ਪੀ ਸੀ ਮੈਂਬਰ ਹਰਜਿੰਦਰ ਸਿੰਘ ਧਾਮੀ, ਡੀ ਡੀ ਐਮ ਨਾਬਾਰਡ ਇੰਦਰਜੀਤ ਕੌਰ, ਡਿਪਟੀ ਰਜਿਸਟਰਾਰ ਸੰਤੋਖ ਪਾਲ, ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਮਨਪ੍ਰੀਤ ਸਿੰਘ ਬਰਾੜ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਹੈਪਕੋ ਆਰਗੇਨਾਈਜੇਸਨ ਦੀ ਓਪਨਿੰਗ ਵੀ ਕੀਤੀ ਗਈ ਅਤੇ ਕਿਸਾਨਾਂ ਨੂੰ ਇਸ ਦਾ ਮੈਂਬਰ ਬਣਨ ਲਈ ਕਿਹਾ ਗਿਆ। ਮੰਚ ਸੰਚਾਲਨ ਐਗਜੈਕਟਿਵ ਡਾਇਰੈਕਟਰ ਪਰਮਿੰਦਰ ਸਿੰਘ ਪੰਨੂ ਨੇ ਕੀਤਾ। ਇਸ ਮੌਕੇ 'ਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾਂ, ਡਾਇਰੈਕਟਰ ਕੋਅਪਰੇਟਿਵ ਅਵਤਾਰ ਸਿੰਘ ਬਾਹੋਵਾਲ, ਅਮਰਜੀਤ ਸਿੰਘ ਪੁਰਖੋਵਾਲ, ਕੁਲਵਿੰਦਰ ਸਿੰਘ ਬਾਹਦ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਕਾਰਜਸਾਧਕ ਅਫ਼ਸਰ ਸੁਰਜੀਤ ਰਾਮ , ਖਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀ: ਸਤਵਿੰਦਰ ਸਿੰਘ, ਜਸਵਿੰਦਰ ਸਿੰਘ ਮਣਕੂ, ਸਹਾਇਕ ਰਜਿਸਟਰਾਰ ਦਸੂਹਾ ਬਲਰਾਮ ਦਾਸ, ਆਡਿਟ ਅਫ਼ਸਰ ਡੀ ਪੀ ਸ਼ਾਰਦਾ, ਸੀਨੀਅਰ ਐਡੀਟਰ ਜੋਗਿੰਦਰ ਪਾਲ, ਸੀਨੀਅਰ ਡਿਪਟੀ ਮੇਅਰ ਨਗਰ ਨਿਗਮ ਹੁਸਿਆਰਪੁਰ ਪ੍ਰੇਮ ਸਿੰਘ, ਕੌਂਸਲਰ ਮਨਜੀਤ ਸਿੰਘ ਰੋਬੀ, ਡਾਇਰੇਕਟਰ ਕਰਿਭਕੋ ਜਗਤਾਰ ਸਿੰਘ, ਬਿਕਰਮਜੀਤ ਸਿੰਘ, ਹਰਕੰਵਲ ਸਿੰਘ ਸਹੋਤਾ, ਮੈਨੇਜਰ ਸ਼ਿਵ ਦੇਵ ਸਿੰਘ, ਅਮਰਜੀਤ ਸਿੰਘ ਸੋਢੀ, ਸਿਕੰਦਰ ਸਿੰਘ ਹੁੱਕੜਾਂ, ਫਕੀਰ ਸਿੰਘ ਸਹੋਤਾ, ਸੇਵਾ ਸਿੰਘ ਸਰਪੰਚ ਡੱਫਰ, ਨਾਇਬ ਤਹਿਸੀਲਦਾਰ ਨਿਰਮਲ ਸਿੰਘ, ਬਲਬੀਰ ਸਿੰਘ, ਗੁਰਮੇਲ ਸਿੰਘ, ਸੁਖਜੀਤ ਸਿੰਘ ਧੂਤ, ਜਗੀਰ ਸਿੰਘ ਸਰਾਂ, ਸੁਰਜੀਤ ਸਿੰਘ, ਜਥੇਦਾਰ ਕਰਨੈਲ ਸਿੰਘ, ਕੌਸਲਰ ਸੰਤੋਖ ਸਿੰਘ, ਰੂਪ ਲਾਲ ਥਾਪਰ, ਨਰਿੰਦਰ ਸਿੰਘ, ਹਰਪਿੰਦਰ ਸਿੰਘ ਗਿੱਲ ਵੀ ਮੌਜੂਦ ਸਨ।
No comments:
Post a Comment