ਹੁਸ਼ਿਆਰਪੁਰ, 17 ਅਕਤੂਬਰ: ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਇੰਟਰ ਨੈਸ਼ਨਲ ਪੱਧਰ 'ਤੇ ਖੇਡਣ ਲਈ ਜਾਣ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀ 12ਵੀਂ ਜਮਾਤ ਦੀ ਵਿਦਿਆਰਥਣ ਬਿਮਲਾ ਨੂੰ ਕਿੱਕ ਬਾਕਸਿੰਗ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਲਈ ਆਸ਼ੀਰਵਾਦ ਦਿੱਤਾ।
ਸਮਾਜ ਸੇਵੀ ਸੰਜੀਵ ਰਾਜ ਲੱਕੀ ਸਵਾਮੀ ਵੱਲੋਂ ਸ੍ਰੀ ਸੂਦ ਨੇ ਲੜਕੀ ਨੂੰ 11 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਕੇ ਖਿਡਾਰਨ ਦੀ ਹੌਂਸਲਾ ਅਫਜਾਈ ਵੀ ਕੀਤੀ। ਰੇਲਵੇ ਮੰਡੀ ਸਕੂਲ ਵਿੱਚ ਆਯੋਜਿਤ ਵਿਸ਼ੇਸ਼ ਸਮਾਗਮ ਤੋਂ ਬਾਅਦ ਵਿਦਿਆਰਥਣ ਨੂੰ ਅਸ਼ੀਰਵਾਦ ਦਿੰਦੇ ਹੋਏ ਸ੍ਰੀ ਤੀਕਸ਼ਨ ਸੂਦ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਰੇਲਵੇ ਮੰਡੀ ਸਕੂਲ ਦੀ ਵਿਦਿਆਰਥਣ ਬਿਮਲਾ ਆਇਰਲੈਂਡ ਵਿਖੇ ਹੋਣ ਵਾਲੀ ਇੰਟਰ ਨੈਸ਼ਨਲ ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ ਭਾਗ ਲੈਣ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਬੱਚਿਆਂ ਦੇ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੀ ਇਹੀ ਮਕਸਦ ਹੈ ਕਿ ਉਹ ਹਰ ਖੇਤਰ ਵਿੱਚ ਮੱਲ੍ਹਾਂ ਮਾਰ ਕੇ ਸਕੂਲ, ਸ਼ਹਿਰ ਅਤੇ ਰਾਜ ਦਾ ਨਾਂ ਰੌਸ਼ਨ ਕਰਨ। ਉਨ੍ਹਾਂ ਇਸ ਗੱਲ ਦੀ ਖੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਸ ਵਿਦਿਆਰਥਣ ਨੇ ਕਿੱਕ ਬਾਕਸਿੰਗ ਖੇਡ ਵਿੱਚ ਪਹਿਲਾਂ ਵੀ ਨੈਸ਼ਨਲ ਪੱਧਰ 'ਤੇ 2 ਗੋਲਡ, ਇੱਕ ਸਿਲਵਰ, ਸਟੇਟ ਪੱਧਰ 'ਤੇ 3 ਗੋਲਡ ਅਤੇ ਜ਼ਿਲ੍ਹਾ ਪੱਧਰ 'ਤੇ ਵੀ ਕਈ ਮੈਡਲ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ।
ਇਸ ਦੌਰਾਨ ਸਕੂਲ ਦੀ ਪ੍ਰਿੰਸੀਪਲ ਪ੍ਰਿੰਸੀਪਲ ਲਲਿਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਇਹ ਹੋਣਹਾਰ ਵਿਦਿਆਰਥਣ ਸਕੂਲ ਲਈ ਚਾਨਣ ਮੁਨਾਰਾ ਸਾਬਤ ਹੋਵੇਗੀ। ਉਨ੍ਹਾਂ ਨੂੰ ਪੂਰੀ ਆਸ ਹੈ ਕਿ ਆਇਰਲੈਂਡ ਵਿੱਚ ਹੋਣ ਵਾਲੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਬਿਮਲਾ ਵਧੀਆ ਪ੍ਰਦਰਸ਼ਨ ਕਰੇਗੀ। ਉਨ੍ਹਾਂ ਨੇ ਖਿਡਾਰਨ ਨੂੰ ਦਿੱਤੀ ਗਈ ਸਹਾਇਤਾ ਰਾਸ਼ੀ 'ਤੇ ਸਾਰਿਆਂ ਦਾ ਧੰਨਵਾਦ ਕੀਤਾ। ਹੈ।
ਇਸ ਮੌਕੇ 'ਤੇ ਜਿਲ੍ਹਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ, ਗਿਆਨ ਬਾਂਸਲ, ਅਭੀ ਬਾਂਸਲ, ਰਿਤੂ ਬਾਂਸਲ, ਵਾਈਸ ਚੇਅਰਮੈਨ ਮਾਰਕੀਟ ਕਮੇਟੀ ਵਿਜੇ ਪਠਾਨੀਆਂ, ਐਮ ਸੀ ਸੁਰੇਸ਼ ਭਾਟੀਆ ਬਿੱਟੂ , ਐਮ ਸੀ ਅਸ਼ੋਕ ਕੁਮਾਰ ਸ਼ੋਕੀ, ਰਾਮ ਦੇਵ ਯਾਦਵ, ਯਸ਼ਪਾਲ ਸ਼ਰਮਾ, ਏ ਈ ਓ ਧਰਮਜੀਤ ਸਿੰਘ ਬਰਾੜ, ਮੈਡਮ ਰਿੰਪੀ, ਬਿਰਬਲ ਸਿੰਘ, ਸੁਨੀਲ ਕੁਮਾਰ, ਮਲਕੀਤ ਕੌਰ, ਅਪਰਾਜਤਾ, ਸ਼ਾਲਨੀ ਅਰੋੜਾ, ਦਵਿੰਦਰ ਕਲਸੀ ਸਮੇਤ ਸਕੂਲ ਦੇ ਵਿਦਿਆਰਥੀ ਸ਼ਾਮਲ ਸਨ।