- 4 ਕਰੋੜ ਦੀ ਲਾਗਤ ਨਾਲ ਸੁਧਰੇਗੀ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਨੁਹਾਰ
ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਸ੍ਰ: ਰੱਖੜਾ ਨੇ ਜ਼ਿਲ੍ਹੇ ਵਿੱਚ ਚਲ ਰਹੇ ਵੱਖ-ਵੱਖ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਬੁਨਿਆਦੀ ਢਾਂਚੇ ਦੇ ਨਿਰਮਾਣ ਦੇ ਲਈ 209 ਲੱਖ ਰੁਪਏ ਦੇ ਚੈਕ ਦਿੱਤੇ। ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ੍ਰ: ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਕਾਲਜਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਚਨਬੱਧ ਹੈ। ਇਸ ਦੇ ਲਈ ਅੱਜ ਸਰਕਾਰੀ ਕਾਲਜ ਹੁਸ਼ਿਆਰਪੁਰ ਨੂੰ 84 ਲੱਖ, ਸਰਕਾਰੀ ਕਾਲਜ ਤਲਵਾੜਾ ਨੂੰ 40 ਲੱਖ, ਸਰਕਾਰੀ ਕਾਲਜ ਟਾਂਡਾ ਉੜਮੁੜ ਨੂੰ 46.50 ਲੱਖ, ਸਰਕਾਰੀ ਕਾਲਜ ਪੋਜੇਵਾਲ ਨੂੰ 40 ਲੱਖ ਰੁਪਏ ਦੇ ਚੈਕ ਭੇਂਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਇਮਾਰਤ ਅਤੇ ਬੁਨਿਆਦੀ ਢਾਂਚੇ ਦੀ ਉਸਾਰੀ 'ਤੇ 4 ਕਰੋੜ ਰੁਪਏ ਖਰਚ ਕਰਕੇ ਇਸ ਦੀ ਨੁਹਾਰ ਬਦਲੀ ਜਾਵੇਗੀ। ਇਸ ਵਿੱਚੋਂ 84 ਲੱਖ ਰੁਪਏ ਦੀ ਰਾਸ਼ੀ ਅੱਜ ਜਾਰੀ ਕਰ ਦਿੱਤੀ ਗਈ ਹੈ। ਬਾਕੀ ਰਾਸ਼ੀ ਜਲਦ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਜ਼ਿਲ੍ਹੇ ਦੇ ਤਕਰੀਬਨ ਸਾਰੇ ਜ਼ਰੂਰਤਮੰਦ ਵਿਦਿਆਰਥੀ ਸਿੱਖਿਆ ਪ੍ਰਾਪਤ ਕਰਨ ਲਈ ਆਉਂਦੇ ਹਨ। ਇਸ ਦੇ ਲਈ ਵੱਖ-ਵੱਖ ਵਿਸ਼ਿਆਂ ਦੀਆਂ ਜਮਾਤਾਂ ਵਿੱਚ ਵਿਦਿਆਰਥੀਆਂ ਦੀ ਸੰਖਿਆ ਵਧਾਉਣ ਲਈ ਸੀਟਾਂ ਵੀ ਵਧਾਈਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਨੇ ਜੂਡੋ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ 'ਤੇ ਐਸ ਡੀ ਐਮ ਹੁਸ਼ਿਆਰਪੁਰ ਅਨੰਦ ਸਾਗਰ ਸ਼ਰਮਾ, ਤਹਿਸੀਲਦਾਰ ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਐਕਸੀਅਨ ਪੰਚਾਇਤੀ ਰਾਜ ਆਰ ਸੀ ਲੂਣਾ, ਐਸ ਈ ਸੁਭਾਸ਼ ਚੰਦਰ, ਐਕਸੀਅਨ ਅਮਰਜੀਤ ਗਿੱਲ, ਐਕਸੀਅਨ ਵਿਜੇ ਕੁਮਾਰ, ਮੈਂਬਰ ਜਨਰਲ ਕੌਂਸਲ ਇਕਬਾਲ ਸਿੰਘ ਖੇੜਾ, ਪਿੰ੍ਰਸੀਪਲ ਸਰਕਾਰੀ ਕਾਲਜ ਹੁਸਿਆਰਪੁਰ ਡਾ ਪਰਮਜੀਤ ਕੌਰ ਜੱਸਲ, ਪ੍ਰਿੰਸੀਪਲ ਸਰਕਾਰੀ ਕਾਲਜ ਟਾਂਡਾ ਡਾ. ਪਰਮਜੀਤ ਸਿੰਘ, ਪ੍ਰੋ: ਰਾਕੇਸ਼ ਕਟਿਆਲ, ਪ੍ਰੋ: ਪੀ ਐਸ ਰਾਣਾ, ਪ੍ਰੋ: ਪ੍ਰਕਾਸ਼ ਚੰਦ, ਪ੍ਰੋ: ਜਸਪਾਲ ਸਿੰਘ, ਪ੍ਰੋ: ਹਰਦੀਪ ਸਿੰਘ ਪਰਮਾਰ, ਪ੍ਰੋ: ਸਤਨਾਮ ਸਿੰਘ, ਪ੍ਰੋ: ਯੋਗੇਸ਼, ਪ੍ਰੋ: ਨਵਦੀਪ ਕੌਰ, ਪ੍ਰੋ: ਜਸਵੀਰਾ ਮਿਨਹਾਸ, ਪ੍ਰੋ: ਵੀ ਕੇ ਗੋਗਨਾ, ਪ੍ਰੋ: ਅਵਿਨਾਸ਼ ਕੌਰ, ਪ੍ਰੋ: ਭਾਰਤੀ ਸੇਠੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
No comments:
Post a Comment