ਹੁਸ਼ਿਆਰਪੁਰ, 30 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਿਡ ਡੇ ਮੀਲ ਸਕੀਮ ਤਹਿਤ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਬੈਠਕ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਚਲ ਰਹੀ ਮਿਡ ਡੇ ਮੀਲ ਦੇ ਲਈ ਅਨਾਜ ਸਮੇਂ ਸਿਰ ਪੁੱਜ ਜਾਣਾ ਚਾਹੀਦਾ ਹੈ। ਕੁਕਿੰਗ ਦੇ ਲਈ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਾਸਤੇ ਕੁਕਿੰਗ ਕੋਸਟ ਦੀ ਰਾਸ਼ੀ ਸਬੰਧਤ ਬੀ.ਡੀ.ਪੀ.ਓ ਰਾਹੀਂ ਮੁਹੱਈਆ ਕਰਵਾਈ ਗਈ ਹੈ ਅਤੇ ਕੁਕਾਂ ਨੂੰ ਦਿੱਤਾ ਜਾਣ ਵਾਲਾ ਮਿਹਨਤਾਨਾ ਵੀ ਸਬੰਧਤ ਬੀ ਡੀ ਪੀ ਓ ਰਾਹੀਂ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੰਸਦ ਆਦਰਸ਼ ਗਰਾਮ ਯੋਜਨਾ ਤਹਿਤ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ਆਦਮਵਾਲ ਬਲਾਕ ਹੁਸ਼ਿਆਰਪੁਰ-2 ਬੀ ਅਤੇ ਬੁੱਢਾਬੜ ਬਲਾਕ ਮੁਕੇਰੀਆਂ ਵਿੱਚ ਮਿਡ ਡੇ ਮੀਲ ਸਕੀਮ ਤਹਿਤ ਕੁਕਿੰਗ ਕੋਸਟ, ਅਨਾਜ ਕਿਚਨ ਸ਼ੈਡ, ਪੀਣ ਵਾਲਾ ਪਾਣੀ, ਹੱਥ ਧੌਣ ਦੀ ਸੁਵਿਧਾ ਆਦਿ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਮੈਡੀਕਲ ਚੈਕਅਪ ਵੀ ਸਮੇਂ ਸਿਰ ਕਰਵਾਏ ਜਾ ਰਹੇ ਹਨ। ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਰਾਮ ਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਮੋਹਨ ਸਿੰਘ ਲੇਹਲ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਰਜਨੀਸ਼ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

No comments:
Post a Comment