-ਜਗਮੋਹਨ ਸਿੰਘ ਬੱਬੂ ਦੀ ਘਰ ਵਾਪਸੀ 'ਤੇ ਕੀਤਾ ਸਵਾਗਤ
-7 ਮਿਉਂਪਸਲ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਲ
ਦਸੂਹਾ, 14 ਅਕਤੂਬਰ: ਪੰਜਾਬ ਦੇ ਮਾਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਦੀ ਜਨਤਾ ਨੂੰ ਸ਼ਹੀਦਾਂ ਦੇ ਨਾਂ 'ਤੇ ਅੱਖੀਂ ਘੱਟਾ ਪਾਉਣ ਵਾਲਿਆਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਸਿਰਫ ਆਪਣੇ ਬਾਰੇ ਹੀ ਸੋਚਦੇ ਹਨ, ਲੋਕਾਂ ਦੀ ਇਨ੍ਹਾਂ ਨੂੰ ਕੋਈ ਵੀ ਪ੍ਰਵਾਹ ਨਹੀਂ ਹੈ। ਸ੍ਰ: ਮਜੀਠੀਆ ਅੱਜ ਪਿੰਡ ਖੇੜਾ ਕੋਟਲੀ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ ਜਗਮੋਹਨ ਸਿੰਘ ਬੱਬੂ ਦੀ ਘਰ ਵਾਪਸੀ ਸਬੰਧੀ ਰੱਖੇ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸ੍ਰੀ ਬੱਬੂ ਅਤੇ ਉਨ੍ਹਾਂ ਦੇ ਬੇਟੇ ਵਾਈਸ ਪ੍ਰਧਾਨ ਨਗਰ ਕੌਂਸਲ ਦਸੂਹਾ ਕਰਨਵੀਰ ਸਿੰਘ ਬੱਬੂ ਸਮੇਤ 7 ਮਿਉਂਪਸਲ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਯੂਥ ਅਕਾਲੀ ਦਲ ਦੇ ਠਾਠਾਂ ਮਾਰਦੇ ਇਕੱਠ ਵਿੱਚ ਸ੍ਰ: ਮਜੀਠੀਆ ਨੇ ਕਿਹਾ ਕਿ ਸ਼ਹੀਦਾਂ ਦੀ ਪੱਗ ਬੰਨਣ ਨਾਲ ਕੋਈ ਵੀ ਵਿਅਕਤੀ ਸ਼ਹੀਦ ਭਗਤ ਸਿੰਘ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਕੇਵਲ ਮਜ਼ਾਕ ਹੀ ਉਡਾ ਸਕਦੇ ਹਨ, ਲੋਕਾਈ ਲਈ ਕੁਝ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਦੀ ਦਿੱਲੀ ਵਿੱਚ ਬੈਠੀ ਸਰਕਾਰ ਵੀ ਆਪਣੇ ਚੋਣਾਂ ਦੌਰਾਨ ਕੀਤੇ ਵਾਆਦਿਆਂ ਤੋਂ ਮੁਕਰ ਰਹੀ ਹੈ ਅਤੇ ਇਸ ਸਰਕਾਰ ਨੇ ਸਭ ਤੋਂ ਘੱਟ ਟੈਕਸ ਲਾਉਣ ਦਾ ਵਾਅਦਾ ਕੀਤਾ ਸੀ ਪਰ ਹੁਣ ਸਭ ਤੋਂ ਵੱਧ ਵੈਟ ਦਿੱਲੀ ਸਰਕਾਰ ਨੇ ਲਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕਾਨੂੰਨ ਮੰਤਰੀ ਵੀ ਜਾਅਲੀ ਡਿਗਰੀਆਂ ਕਾਰਨ ਹਮੇਸ਼ਾਂ ਚਰਚਾ ਵਿੱਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕਾਂਗਰਸ ਪਾਰਟੀ ਦਾ ਧਿਆਨ ਕੇਵਲ ਨੁਕਤਾਚੀਨੀ ਕੱਢਣ ਵੱਲ ਹੀ ਹੈ, ਜਦਕਿ ਕਾਂਗਰਸ ਨੇ ਸੱਤ੍ਹਾ ਵਿੱਚ ਹੁੰਦਿਆਂ ਸੂਬੇ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸੀ ਪ੍ਰਧਾਨਗੀਆਂ ਪਿੱਛੇ ਹੀ ਆਪਸ ਵਿੱਚ ਲੜ੍ਹ ਰਹੇ ਹਨ ਪਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਵੱਲੋਂ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਜਾ ਰਿਹਾ ਹੈ।
ਸ੍ਰ: ਮਜੀਠੀਆ ਜੋ ਨਵੇਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੀ ਹਨ, ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਨੂੰ ਉਪਰ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਥੇ ਸਿੰਚਾਈ ਲਈ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਉਥੇ ਡੇਢ ਲੱਖ ਨਵੇਂ ਮੋਟਰ ਕੁਨੈਕਸ਼ਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲ ਕਦਮੀ ਕਰਦਿਆਂ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦਿੱਤਾ ਹੈ ਤਾਂ ਜੋ ਕਿਸਾਨੀ ਨੂੰ ਸੰਕਟ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁਆਵਜ਼ਾ ਰਾਸ਼ੀ ਨੂੰ ਹੋਰ ਵਧਾਉਣ ਲਈ ਜਿਥੇ ਯਤਨ ਕੀਤੇ ਜਾ ਰਹੇ ਹਨ, ਉਥੇ ਕਾਂਗਰਸੀ ਫਜ਼ੂਲ ਦਾ ਰੌਲਾ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਤੱਥਾਂ ਨੂੰ ਘੋਖਿਆ ਜਾਵੇ ਤਾਂ ਪਤਾ ਚਲਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਵੇਲੇ ਹੀ ਵੱਧ ਤੋਂ ਵੱਧ ਲੋਕਹਿਤੂ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਿੱਲਾਂ ਦਾ ਕਰੋੜਾਂ ਰੁਪਏ ਦਾ ਬਕਾਇਆ ਕਿਸਾਨਾਂ ਨੂੰ ਜਾਰੀ ਕੀਤਾ ਗਿਆ ਜੋ ਆਪਣੇ ਆਪ 'ਚ ਇੱਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਨੁਕਤਾਚੀਨੀ ਕਰਨ ਵਾਲੀ ਕਾਂਗਰਸ ਪਾਰਟੀ ਵੇਲੇ ਤਾਂ ਕੇਵਲ 2000 ਰੁਪਏ ਹੀ ਮੁਆਵਜ਼ਾ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਦੇਸ਼ ਦੀ ਸਰਕਾਰ ਨੂੰ ਵੱਡੇ ਕਦਮ ਚੁੱਕਣ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਸਹੂਲਤਾਂ ਲਈ ਲਗਾਤਾਰ ਕੇਂਦਰ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੀ ਕਿਸਾਨੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਸਮਾਗਮ ਦੌਰਾਨ ਜਿਥੇ ਜਗਮੋਹਨ ਸਿੰਘ ਬੱਬੂ ਦੀ ਘਰ ਵਾਪਸੀ 'ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਦਿਆਂ ਸ੍ਰ: ਮਜੀਠੀਆ ਨੇ ਉਸ ਦਾ ਸਵਾਗਤ ਕੀਤਾ, ਉਥੇ ਕਰਨਵੀਰ ਸਿੰਘ ਬੱਬੂ ਵਾਈਸ ਪ੍ਰਧਾਨ ਨਗਰ ਕੌਂਸਲ ਸਮੇਤ 7 ਮਿਉਂਪਸਲ ਕੌਂਸਲਰਾਂ ਅਮਨਪ੍ਰੀਤ ਸਿੰਘ, ਨਰਿੰਦਰਜੀਤ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਕੌਰ, ਕੁਲਵਿੰਦਰ ਕੌਰ, ਹਰਮਿੰਦਰ ਸਿੰਘ ਨੂੰ ਵੀ ਸਿਰੋਪਾਓ ਪਾ ਕੇ ਅਕਾਲੀ ਦਲ ਵਿੱਚ ਸ਼ਾਮਲ ਕੀਤਾ। ਇਸ ਮੌਕੇ ਯੂਥ ਅਕਾਲੀ ਦਲ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਅਤੇ ਸੀਨੀਅਰ ਲੀਡਰਸ਼ਿਪ ਵੱਲੋਂ ਸ੍ਰ: ਮਜੀਠੀਆ ਦਾ ਸਨਮਾਨ ਵੀ ਕੀਤਾ ਗਿਆ। ਦੂਜੇ ਪਾਸੇ ਸਮਾਗਮ ਉਪਰੰਤ ਯੂਥ ਅਕਾਲੀ ਦਲ ਦੇ ਨੌਜਵਾਨ ਸ੍ਰ: ਮਜੀਠੀਆ ਦੀ ਆਮਦ 'ਤੇ ਕਾਫ਼ੀ ਉਤਸ਼ਾਹਿਤ ਦਿਸੇ।
ਇਸ ਮੌਕੇ 'ਤੇ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼, ਹਲਕਾ ਵਿਧਾਇਕ ਦਸੂਹਾ ਬੀਬੀ ਸੁਖਜੀਤ ਕੌਰ ਸਾਹੀ, ਹਲਕਾ ਵਿਧਾਇਕ ਗੜ੍ਹਸ਼ੰਕਰ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਦੋਆਬਾ ਜੌਨ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸਰਬਜੋਤ ਸਿੰਘ ਸਾਬੀ, ਜਿਲ੍ਹਾ ਪ੍ਰਧਾਨ ਇਸਤਰੀ ਵਿੰਗ ਅਕਾਲੀ ਦਲ ਬੀਬੀ ਸੁਖਦੇਵ ਕੌਰ ਸੱਲ੍ਹਾਂ, ਚੇਅਰਮੈਨ ਕੋਅਪਰੇਟਿਵ ਬੈਂਕ ਸਤਵਿੰਦਰ ਪਾਲ ਸਿੰਘ ਰਮਦਾਸਪੁਰ, ਐਸ ਜੀ ਪੀ ਸੀ ਮੈਂਬਰ ਤਾਰਾ ਸਿੰਘ ਸੱਲ੍ਹਾਂ, ਸੀਨੀਅਰ ਅਕਾਲੀ ਨੇਤਾ ਅਰਵਿੰਦਰ ਸਿੰਘ ਰਸੂਲਪੁਰ ਤੇ ਜਸਜੀਤ ਸਿੰਘ ਥਿਆੜਾ, ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ ਅਵਤਾਰ ਸਿੰਘ ਜੌਹਲ ਤੋਂ ਇਲਾਵਾ ਹੋਰ ਵੱਖ-ਵੱਖ ਸਖਸ਼ੀਅਤਾਂ ਸ਼ਾਮਲ ਸਨ।

No comments:
Post a Comment