ਹੁਸ਼ਿਆਰਪੁਰ, 16 ਅਕਤੂਬਰ: ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਸੀਨੀਅਰ ਸੈਕੰਡਰੀ ਸਕੂਲ ਚੋਹਾਲ ਵਿਖੇ ਮਾਈ ਭਾਗੋ ਸਕੀਮ ਤਹਿਤ ਗਿਆਰਵੀਂ ਤੇ ਬਾਹਰਵੀਂ ਕਲਾਸ ਵਿੱਚ ਪੜ੍ਹਦੀਆਂ 108 ਲੜਕੀਆਂ ਨੂੰ ਸਾਈਕਲ ਵੰਡੇ। ਸਮਾਗਮ ਵਿੱਚ ਮੇਅਰ ਨਗਰ ਨਿਗਮ ਸ਼ਿਵ ਸੂਦ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਬਲਬੀਰ ਸਿੰਘ ਅਤੇ ਸਕੂਲ ਦੀ ਪ੍ਰਿੰਸੀਪਲ ਇੰਦਰਾ ਰਾਣੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।
ਸਮਾਰੋਹ ਨੂੰ ਸੰਬੋਧਨ ਕਰਦਿਆ ਸ੍ਰੀ ਤੀਕਸ਼ਨ ਸੂਦ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਬੇਟੀ ਬਚਾਓ ਤੇ ਬੇਟੀ ਪੜਾਓ ਪ੍ਰੋਗਰਾਮ ਸਮਾਜ ਦੇ ਵਾਤਾਵਰਣ ਨੂੰ ਠੀਕ ਰੱਖਣ ਅਤੇ ਦੇਸ਼ ਦੇ ਵਿਕਾਸ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਨਪੜ੍ਹਤਾ ਤੋਂ ਵੱਡਾ ਕੋਈ ਸ਼ਰਾਪ ਨਹੀਂ ਹੈ। ਪੜਾਈ ਨਾਲ ਹੀ ਦੇਸ਼ ਦਾ ਵਿਕਾਸ ਸੰਭਵ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖਾਸ ਕਰਕੇ ਲੜਕੀਆਂ ਦੀ ਪੜਾਈ ਲਈ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਘਰ ਵਿੱਚ ਇੱਕ ਲੜਕੀ ਪੜ੍ਹਨ ਦੇ ਨਾਲ ਘਰ ਵਿੱਚ ਵਿਦਿਅਕ ਮਾਹੌਲ ਪੈਦਾ ਹੋ ਜਾਂਦਾ ਹੈ। ਅਕਾਲੀ-ਭਾਜਪਾ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਕੋਈ ਵੀ ਬੱਚਾ ਕਿਸੇ ਵੀ ਕਮੀ ਕਾਰਨ ਪੜਾਈ ਤੋਂ ਵਾਂਝਾ ਨਾ ਰਹੇ। ਇਸ ਲਈ ਸਰਕਾਰ ਵੱਲੋਂ ਬੱਚਿਆਂ ਲਈ ਖਾਣਾ, ਵਰਦੀਆਂ, ਕਿਤਾਬਾਂ, ਵਜੀਫ਼ੇ ਅਤੇ ਘਰ ਆਉਣ-ਜਾਣ ਲਈ ਸਾਈਕਲ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੜਾਈ ਦੇ ਨਾਲ-ਨਾਲ ਬੱਚਿਆਂ ਨੂੰ ਸਕਿੱਲ ਡਿਵੈਲਪਮੈਂਟ ਦੇ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਕੋਰਸ ਸ਼ੁਰੂ ਕੀਤੇ ਗਏ ਹਨ ਤਾਂ ਕਿ ਬੱਚੇ ਆਪਣੇ ਪੈਰ੍ਹਾਂ ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਤਲਵਾੜਾ ਵਿੱਚ ਵੀ ਇੱਕ ਮੈਰੀਟੋਰੀਅਸ ਸਕੂਲ ਖੋਲ੍ਹਿਆ ਗਿਆ ਹੈ ਜਿਥੇ ਕਿ ਖਾਣ ਪੀਣ ਤੋਂ ਇਲਾਵਾ ਮੁਫ਼ਤ ਰਿਹਾਇਸ਼ ਅਤੇ ਕਿਤਾਬਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਇੰਦਰਾ ਰਾਣੀ ਨੇ ਸਕੂਲ ਦੀਆਂ ਸਮੱਸਿਆਵਾਂ ਅਤੇ ਪ੍ਰਾਪਤੀਆਂ ਬਾਰੇ ਮੁੱਖ ਮਹਿਮਾਨ ਨੂੰ ਜਾਣੂ ਕਰਵਾਇਆ। ਉਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਬਲਬੀਰ ਸਿੰਘ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪਿੰਡ ਦੀ ਸਰਪੰਚ ਗੁਰਬਖਸ਼ ਕੌਰ, ਸੀ ਐਮ ਸੀ ਪ੍ਰਧਾਨ ਕੁਲਵਿੰਦਰ ਕੌਰ, ਜਿਲ੍ਹਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ, ਉਪ ਚੇਅਰਮੈਨ ਮਾਰਕੀਟ ਕਮੇਟੀ ਵਿਜੇ ਪਠਾਨੀਆ, ਬਲਾਕ ਸੰਮਤੀ ਮੈਂਬਰ ਅਰਚਨਾ ਜੈਨ, ਰਾਮ ਦੇਵ ਯਾਦਵ, ਯਸ਼ਪਾਲ ਸ਼ਰਮਾ, ਮਨਪ੍ਰੀਤ ਸਿੰਘ, ਜਸਵੀਰ ਸਿੰਘ, ਜਿਲ੍ਹਾ ਗਾਈਡੈਂਸ ਕੌਂਸਲਰ ਬੇਅੰਤ ਸਿੰਘ, ਜਿਲ੍ਹਾ ਮਿਡ ਡੇ ਮੀਲ ਦੇ ਕੁਆਰਡੀਨੇਟਰ ਕਰਨੈਲ ਸਿੰਘ, ਲੈਕਚਰਾਰ ਸੰਦੀਪ ਸੂਦ, ਕੌਂਸਲਰ ਅਸ਼ੋਕ ਕੁਮਾਰ ਸ਼ੌਕੀ, ਲੈਕਚਰਾਰ ਬਲਵਿੰਦਰ ਕੌਰ, ਰਜਨੀ ਦੇਵੀ, ਨਿਰਮਲਾ ਦੇਵੀ, ਬਲਬੀਰ ਚੰਦ, ਮੈਡਮ ਰੇਨੂ ਬਾਲਾ, ਸੁਨੀਤਾ, ਪੁਲਕੀਤਾ ਸ਼ਰਮਾ, ਇੰਦੂ ਬਾਲਾ, ਇੰਦੂ ਕਾਜਲ, ਪਰਮਜੀਤ ਕੌਰ, ਡਾ. ਅਵਤਾਰ ਸਿੰਘ, ਬਲਰਾਮ ਠਾਕੁਰ, ਰਾਜਵਿੰਦਰ ਸਿੰਘ ਸੰਧੂ, ਏ ਈ ਓ ਧਰਮਜੀਤ ਸਿੰਘ ਬਰਾੜ ਸਮੇਤ ਭਾਰੀ ਸੰਖਿਆ ਵਿੱਚ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

No comments:
Post a Comment