ਹੁਸ਼ਿਆਰਪੁਰ, 7 ਦਸੰਬਰ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਰਾਜ ਦੇ ਚੋਣ ਕਮਿਸ਼ਨ ਦੀਆ ਹਦਾਇਤਾਂ 'ਤੇ ਮਿਉਂਸਪਲ ਕੌਂਸਲ ਗੜ੍ਹਸ਼ੰਕਰ ਅਤੇ ਨਗਰ ਪੰਚਾਇਤ ਤਲਵਾੜਾ ਦੀ ਉਪ ਚੋਣ 20 ਦਸੰਬਰ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਉਪ ਚੋਣ ਮਿਉਂਸਪਲ ਕੌਂਸਲ ਗੜ੍ਹਸ਼ੰਕਰ ਦੇ ਵਾਰਡ ਨੰਬਰ 12 (ਐਸ.ਸੀ.) ਅਤੇ ਨਗਰ ਪੰਚਾਇਤ ਤਲਵਾੜਾ ਦੇ ਵਾਰਡ ਨੰਬਰ 14 (ਐਸ.ਸੀ.) ਲਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਉਪ ਚੋਣ ਲਈ ਨਾਮਜਦਗੀਆ ਸ਼ੁਰੂ ਹੋ ਚੁੱਕੀਆਂ ਹਨ ਅਤੇ ਉਮੀਦਵਾਰਾਂ ਵੱਲੋਂ ਇਹ ਨਾਮਜ਼ਦਗੀ ਪੱਤਰ 10 ਦਸੰਬਰ ਤੱਕ ਭਰੇ ਜਾ ਸਕਦੇ ਹਨ।
ਜਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ 11 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 12 ਦਸੰਬਰ ਨੂੰ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੇਪਰ ਵਾਪਸ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 20 ਦਸੰਬਰ ਨੂੰ ਸਵੇਰੇ 8 ਵਜੇ ਤੋਂ 4 ਵਜੇ ਤੱਕ ਪੋਲਿੰਗ ਹੋਵੇਗੀ ਅਤੇ ਇਸੇ ਦਿਨ ਵੋਟਾਂ ਦੀ ਗਿਣਤੀ ਵੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣਾਂ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਚੋਣ ਅਮਲੇ ਨੂੰ ਵੀ ਪੂਰੀ ਜਿੰਮੇਵਾਰੀ ਅਤੇ ਮਿਹਨਤ ਨਾਲ ਚੋਣ ਅਮਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।

No comments:
Post a Comment