-ਸੈਨਾ ਖੇਲ ਸੰਸਥਾ 'ਚ ਭਰਤੀ 18 ਜਨਵਰੀ ਤੋਂ
ਹੁਸ਼ਿਆਰਪੁਰ, 24 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਮੇਜਰ (ਰਿਟਾ:) ਯਸ਼ਪਾਲ ਸਿੰਘ ਨੇ ਦੱਸਿਆ ਕਿ ਫੌਜ ਵਿੱਚ ਧਾਰਮਿਕ ਅਧਿਆਪਕਾਂ ਦੀਆਂ ਖਾਲੀ ਆਸਾਮੀਆਂ ਨੂੰ ਭਰਨ ਲਈ ਭਰਤੀ ਕੀਤੀ ਜਾ ਰਹੀ ਹੈ, ਜਿਸ ਲਈ ਆਨ ਲਾਈਨ ਅਰਜੀਆਂ ਅਪਲਾਈ ਕਰਨ ਦੀ ਆਖਰੀ ਮਿਤੀ 31 ਦਸੰਬਰ 2015 ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਵਿਦਿਅਕ ਯੋਗਤਾ ਕਿਸੇ ਵੀ ਵਿਸ਼ੇ ਵਿੱਚ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਸ਼ਨ ਹੋਣੀ ਜ਼ਰੂਰੀ ਹੈ ਅਤੇ ਉਮਰ ਦੀ ਹੱਦ 27 ਸਾਲ ਤੋਂ 34 ਸਾਲ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਭਰਤੀ ਲਈ ਸਕਰੀਨਿੰਗ, ਲਿਖਤੀ ਟੈਸਟ, ਸਰੀਰਕ ਯੋਗਤਾ ਦਾ ਟੈਸਟ ਅਤੇ ਡਾਕਟਰੀ ਜਾਂਚ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ 31 ਦਸੰਬਰ 2015 ਤੋਂ ਪਹਿਲਾਂ-ਪਹਿਲਾਂ ਆਨ ਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਫ਼ਲ ਉਮੀਦਵਾਰ ਦਾ ਲਿਖਤੀ ਟੈਸਟ ਅਤੇ ਇੰਟਰਵਿਊ 28 ਫਰਵਰੀ 2016 ਨੂੰ ਹੋਵੇਗੀ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਹੋਰ ਦੱਸਿਆ ਕਿ ਦਫ਼ਤਰ ਵਿਖੇ ਇੱਕ ਸਪੈਸ਼ਲ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਵਿੱਚ ਭਰਤੀ ਹੋਣ ਵਾਲੇ ਉਮੀਦਵਾਰਾਂ ਦੀ ਸਰੀਰਕ ਅਤੇ ਲਿਖਤੀ ਪੇਪਰ ਦੀ ਤਿਆਰੀ ਦੇ ਨਾਲ-ਨਾਲ ਲੋੜੀਂਦੇ ਦਸਤਾਵੇਜ਼ਾਂ ਦੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ।
ਉਧਰ ਦੂਜੇ ਪਾਸੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਮੇਜਰ (ਰਿਟਾ:) ਯਸ਼ਪਾਲ ਸਿੰਘ ਨੇ ਦੱਸਿਆ ਕਿ ਸੈਨਾ ਖੇਲ ਸੰਸਥਾ (ਆਰਮੀ ਸਪੋਰਟਸ ਇੰਸਟੀਚਿਊਟ) ਵਿੱਚ 10 ਤੋਂ 16 ਸਾਲ ਦੇ ਬੱਚੇ ਨੂੰ ਭਰਤੀ ਕਰਕੇ ਖਿਡਾਰੀ ਬਣਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਿੱਚ ਖੇਡ ਦੇ ਨਾਲ-ਨਾਲ ਬੱਚੇ ਦੀ ਪੜ੍ਹਾਈ (ਸੀ.ਬੀ.ਐਸ.ਸੀ.) ਦਾ ਵੀ ਉਚਿਤ ਪ੍ਰਬੰਧ ਹੈ।
ਉਨ੍ਹਾਂ ਦੱਸਿਆ ਕਿ ਖਾਣਾ, ਕੱਪੜੇ, ਰਹਿਣ ਲਈ ਘਰ ਅਤੇ ਹੋਰ ਜ਼ਰੂਰੀ ਸਮਾਨ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਇਨ੍ਹਾਂ ਬੱਚਿਆਂ ਦੀ ਉਮਰ ਸੈਨਾ ਵਿੱਚ ਭਰਤੀ ਜਿਵੇਂ ਕਿ ਸਾਢੇ 17 ਸਾਲ ਹੋ ਜਾਂਦੀ ਹੈ ਤਾਂ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਨਾਇਬ ਸੂਬੇਦਾਰ, ਹਵਾਲਦਾਰ ਅਤੇ ਸਿਪਾਹੀ ਦੇ ਪੱਦ 'ਤੇ ਭਰਤੀ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਭਰਤੀ 18 ਜਨਵਰੀ ਤੋਂ 22 ਜਨਵਰੀ 2016 ਤੱਕ ਸੈਨਾ ਖੇਡ ਸੰਸਥਾ (ਏ.ਐਸ.ਆਈ.) ਘੋਰਪੜੀ, ਪੂਨੇ (ਮਹਾਂਰਾਸ਼ਟਰ) ਵਿਖੇ ਕੀਤੀ ਜਾ ਰਹੀ ਹੈ। ਉਨ੍ਹਾਂ ਯੋਗ ਉਮੀਦਵਾਰਾਂ ਨੂੰ ਇਸ ਸੰਸਥਾ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਅਪੀਲ ਕੀਤੀ।

No comments:
Post a Comment