ਮੁਕੇਰੀਆਂ, 10 ਦਸੰਬਰ: ਅੱਜ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਅਰੁਣੇਸ਼ ਸ਼ਾਕਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਵਿਖੇ ਲੜਕੀਆਂ ਨੂੰ ਮਾਈ ਭਾਗੋ ਸਾਈਕਲ ਯੋਜਨਾਂ ਤਹਿਤ ਸਾਈਕਲ ਵੰਡੇ। ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਲੜਕੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਉਨ੍ਹਾਂ ਇਸ ਮੌਕੇ ਸਕੂਲ ਨੂੰ ਦਸ ਲੱਖ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।
ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਜਸਵੰਤ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਤੇ ਹੋਰ ਪਤਵੰਤੇ ਹਾਜਰ ਸਨ।
ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਜਸਵੰਤ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਤੇ ਹੋਰ ਪਤਵੰਤੇ ਹਾਜਰ ਸਨ।
No comments:
Post a Comment