ਹੁਸ਼ਿਆਰਪੁਰ, 2 ਦਸੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸ਼ੌਕ ਸਭਾ ਬੁਲਾਈ ਗਈ। ਸ਼ੌਕ ਸਭਾ ਵਿੱਚ ਤਹਿਸੀਦਲਾਰ ਮੁਕੇਰੀਆਂ ਸ੍ਰੀ ਸਤਨਾਮ ਸਿੰਘ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟਾਇਆ ਗਿਆ। ਸਭ ਤੋਂ ਪਹਿਲਾਂ 2 ਮਿੰਟ ਦਾ ਮੌਨ ਧਾਰਨ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜ਼ਲੀ ਦਿੱਤੀ ਗਈ। ਇਸ ਤੋਂ ਬਾਅਦ ਜਿਲ੍ਹਾ ਅਧਿਕਾਰੀਆਂ ਨੇ ਮਰਹੂਮ ਤਹਿਸੀਲਦਾਰ ਵੱਲੋਂ ਮਿਹਨਤ ਨਾਲ ਕੀਤੇ ਗਏ ਕਾਰਜ ਨੂੰ ਸੁਲਾਹਿਆ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸ਼ਨ ਨੇ ਇੱਕ ਵਧੀਆ ਅਧਿਕਾਰੀ ਨੂੰ ਖੋਹਿਆ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਪਰਿਵਾਰ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਵਿੱਚ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ।
ਸਵ: ਤਹਿਸੀਲਦਾਰ ਦੀ ਕਾਰਗੁਜ਼ਾਰੀ ਨੂੰ ਯਾਦ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਮੁਕੇਰੀਆਂ ਵਿਖੇ ਬਤੌਰ ਐਸ.ਡੀ.ਐਮ. ਦੇ ਅਹੁੱਦੇ ਦੌਰਾਨ ਉਨ੍ਹਾਂ ਨੇ ਸਵ: ਸਤਨਾਮ ਸਿੰਘ ਦੇ ਨਾਲ ਕਰੀਬ 4 ਮਹੀਨੇ ਕੰਮ ਕੀਤਾ ਸੀ। ਇਸ ਦੌਰਾਨ ਸਵ: ਤਹਿਸੀਲਦਾਰ ਸਤਨਾਮ ਸਿੰਘ ਨੇ ਬੜੀ ਇਮਾਨਦਾਰੀ ਅਤੇ ਕੰਮ ਨੂੰ ਸਮਰਪਿਤ ਭਾਵਨਾ ਦੇ ਨਾਲ ਆਪਣੀ ਜਿੰਮੇਵਾਰੀ ਨਿਭਾਈ ਸੀ।
ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਕਿਸੇ ਇੱਕ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਲਈ ਪਹਿਲ ਦੇ ਆਧਾਰ 'ਤੇ ਦੁਆਉਣ ਲਈ ਪ੍ਰਸ਼ਾਸ਼ਨ ਵੱਲੋਂ ਹਰ ਯਤਨ ਕੀਤਾ ਜਾਵੇਗਾ। ਉਨ੍ਹਾਂ ਦੀ ਅੰਤਮਿਕ ਸ਼ਾਂਤੀ ਲਈ 8 ਦਸੰਬਰ ਦਿਨ ਮੰਗਲਵਾਰ ਨੂੰ ਫਗਵਾੜਾ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਅੰਤਿਮ ਅਰਦਾਸ ਕੀਤੀ ਜਾਵੇਗੀ। ਇਸ ਮੌਕੇ 'ਤੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਦਰਬਾਰਾ ਸਿੰਘ ਰੰਧਾਵਾ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਮੁਕੇਰੀਆਂ ਹਰਚਰਨ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਅਮਰਜੀਤ ਸਿੰਘ, ਤਹਿਸੀਲਦਾਰ ਬਰਜਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਮਨੋਹਰ ਲਾਲ, ਸੁਰਿੰਦਰ ਗੁਪਤਾ, ਜਸਬੀਰ ਕੁਮਾਰ, ਜਸਕਰਨ ਸਿੰਘ, ਨਰਿੰਦਰ ਸ਼ਰਮਾ, ਭੁਪਿੰਦਰ ਸਿੰਘ, ਸੰਜੇ ਸ਼ਰਮਾ, ਨਰਤੇਸ ਸਿੰਘ, ਰਾਮ ਚੰਦ, ਪਵਨ ਕੁਮਾਰ ਸਮੇਤ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

No comments:
Post a Comment