ਸ਼ਖਸ਼ੀਅਤ ਦੇ ਵਿਕਾਸ ਲਈ ਖੇਡਾਂ ਅਹਿਮ : ਕੇ. ਕੇ. ਸੂਦ

ਤਲਵਾੜਾ, 28 ਦਸੰਬਰ: ਇੱਥੇ ਬੀ. ਬੀ. ਐਮ. ਬੀ. ਡੀ. ਏ. ਵੀ. ਪਬਲਿਕ ਸਕੂਲ ਦੇ ਸਲਾਨਾ ਖੇਡ ਸਮਾਗਮ ਦੇ ਇਨਾਮ ਵੰਡ ਸਮਾਗਮ ਵਿਚ ਨਿਗਰਾਨ ਇੰਜੀਨੀਅਰ ਕੇ. ਕੇ. ਸੂਦ ਡਾਇਰੈਕਟਰ ਡਿਜ਼ਾਇਨ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।
ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸ਼ਖਸ਼ੀਅਤ ਦੇ ਵਿਕਾਸ ਲਈ ਬੇਹੱਦ ਅਹਿਮ ਭੂਮਿਕਾ ਅਦਾ ਕਰਦੀਆਂ ਹਨ ਅਤੇ ਪੜ੍ਹਾਈ ਦੇ ਨਾਲ ਵਿਦਿਆਰਥੀਆਂ ਨੂੰ ਖੇਡਾਂ ਵਿਚ ਵਧ-ਚੜ੍ਹ ਕੇ ਸ਼ਿਰਕਤ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਵੀ ਅਦਾ ਕੀਤੀ। ਸਕੂਲ ਮੁਖੀ ਪ੍ਰਿੰ. ਅਰਚਨਾ ਕੁਲਸ਼੍ਰੇਸ਼ਠ ਵੱਲੋਂ ਸਕੂਲ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਅਤੇ ਸਰਗਰਮੀਆਂ ਤੇ ਰੌਸ਼ਨੀ ਪਾਈ ਗਈ। ਮੰਚ ਸੰਚਾਲਨ ਸ਼੍ਰੀਮਤੀ ਗੀਤਾਂਜਲੀ ਵੱਲੋਂ ਬਾਖੂਬੀ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰੋਹਤਾਸ ਰਾਣਾ, ਅਨਿਲ ਮਾਹੀ, ਸਤੀਸ਼ ਖੰਨਾ, ਕਪਿਲ, ਗੁਰਮੀਤ ਕੌਰ ਆਦਿ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ, ਮਾਪੇ ਤੇ ਹੋਰ ਪਤਵੰਤੇ ਹਾਜਰ ਸਨ।

ਤਲਵਾੜਾ ਵਿਚ ਸ਼ਮਸ਼ੇਰ ਸੰਧੂ ਹੋਣਗੇ ਰੂ-ਬ-ਰੂ


  • ਰੇਡੀਓ ਤੋਂ ਕਵੀ ਦਰਬਾਰ ਦਾ ਹੋਵੇਗਾ ਸਿੱਧਾ ਪ੍ਰਸਾਰਨ
ਤਲਵਾੜਾ, 28 ਦਸੰਬਰ: ਉੱਘੇ ਗੀਤਕਾਰ ਸ਼ਮਸ਼ੇਰ ਸੰਧੂ 31 ਦਸੰਬਰ ਸ਼ਨੀਵਾਰ ਨੂੰ ਤਲਵਾੜਾ ਵਿਚ ਸਾਹਿਤ ਪ੍ਰੇਮੀਆਂ ਦੇ ਰੂਬਰੂ ਹੋਣਗੇ। ਪੰਜਾਬੀ ਸਾਹਿਤ ਅਤੇ ਕਲਾ ਮੰਚ (ਰਜਿ:) ਤਲਵਾੜਾ ਦੇ ਪ੍ਰਧਾਨ ਡਾ. ਸੁਰਿੰਦਰ ਮੰਡ ਅਤੇ ਮੀਤ ਪ੍ਰਧਾਨ ਡਾ. ਅਮਰਜੀਤ ਅਨੀਸ ਨੇ ਦੱਸਿਆ ਕਿ ਮੰਚ ਵੱਲੋਂ ਇਸ ਮੌਕੇ ਸ਼ਮਸ਼ੇਰ ਸੰਧੂ ਦੀ ਪ੍ਰਧਾਨਗੀ ਹੇਠ ਨਵੇਂ ਸਾਲ ਦੀ ਪੂਰਵ-ਸੰਧਿਆ ਤੇ ਕਵੀ ਦਰਬਾਰ ਵੀ ਕਰਵਾਇਆ ਜਾ ਰਿਹਾ ਹੈ ਜਿਸ ਦਾ ਹਰਬੰਸ ਹਿਉਂ ਅਤੇ ਹਰਿੰਦਰ ਸਿੰਘ ਬੀਸਲਾ ਵੱਲੋਂ ਸਵੇਰੇ 10 ਵਜੇ ਤੋਂ ਰੇਡੀਓ ਚੜ੍ਹਦੀਕਲਾ ਅਮਰੀਕਾ ਵੱਲੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

2 ਫਰਵਰੀ ਤੋਂ 4 ਫਰਵਰੀ ਤੱਕ ਡਰਾਈ ਡੇ ਘੋਸ਼ਿਤ

ਹੁਸ਼ਿਆਰਪੁਰ, 27 ਜਨਵਰੀ:  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਸਦਕਾ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸੀਮਾਵਾਂ ਅੰਦਰ 2 ਫਰਵਰੀ ਨੂੰ ਸ਼ਾਮ 5 ਵਜੇ ਤੋਂ 4 ਫਰਵਰੀ ਸ਼ਾਮ 5 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਹੈ। ਇਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾਈ ਗਈ ਹੈ। ਇਹ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ, 'ਤੇ ਵੀ ਪੂਰਨ ਤੌਰ 'ਤੇ ਲਾਗੂ ਹੋਣਗੇ।
                  ਇਹ ਹੁਕਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਦੇ ਖਤਮ ਹੋਣ ਦੇ ਸਮੇਂ ਤੋਂ 48 ਘੰਟੇ ਪਹਿਲਾਂ ਭਾਵ 2 ਫਰਵਰੀ 2017 ਨੂੰ ਸ਼ਾਮ 5 ਵਜੇ ਤੋਂ 4 ਫਰਵਰੀ 2017 ਸ਼ਾਮ 5 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ।

ਭਾਰਤ ਵਿਕਾਸ ਪਰਿਸ਼ਦ ਵੱਲੋਂ ਅੰਗਹੀਣਾਂ ਨੂੰ ਨਕਲੀ ਅੰਗ ਲਗਾਏ ਗਏ

ਤਲਵਾੜਾ 15 ਨਵੰਬਰ: ਭਾਰਤ ਵਿਕਾਸ ਪਰਿਸ਼ਦ ਸ਼ਾਖਾ ਤਲਵਾੜਾ ਵੱਲੋਂ ਸਰਵਹਿਤਕਾਰੀ ਵਿਦਿਆ ਮੰਦਰ ਵਿਖੇ ਰਾਸ਼ਟਰੀ ਲਘੂ ਉਦਯੋਗ ਅਤੇ ਵਿਕਲਾਂਗ ਸਹਾਇਤਾ ਕੇਂਦਰ ਲੁਧਿਆਣਾ ਦੇ ਸਹਿਯੋਗ ਨਾਲ ਅਪੰਗ ਵਿਅਕਤੀਆਂ ਨੂੰ ਨਕਲੀ ਅੰਗ ਲਗਾਏ ਗਏ।
ਇਸ ਪ੍ਰੋਗਰਾਮ ਵਿਚ 39 ਅਪੰਗ ਵਿਕਤੀਆਂ ਨੂੰ ਨਕਲੀ ਅੰਗ ਪ੍ਰਦਾਨ ਕੀਤੇ ਗਏ। ਜਿਸ ਵਿਚ ਟਰਾਈ ਸਾਇਕਲ, ਵਹੀਲ ਚੇਅਰ, ਅਪਰ ਲਿਮਸ ਅਤੇ ਹੇਅਰਿੰਗ ਮਸ਼ੀਨਾਂ ਦਿੱਤੀਆਂ ਗਈਆਂ। ਇਸ ਪ੍ਰੋਗਰਾਮ ਵਿਚ ਪ੍ਰੋਫੈਸਰ ਐਸ.ਐਮ. ਸ਼ਰਮਾ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ। ਉਨਾਂ ਭਾਰਤ ਵਿਕਾਸ ਪਰਸ਼ਿਦ ਦੀਆਂ ਚੱਲ ਰਹੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਪ੍ਰਿੰਸੀਪਲ ਦੇਸ ਰਾਜ ਸ਼ਰਮਾ ਨੇ ਸਮਾਜ ਵਿਚ ਸਰੀਰਕ ਤੌਰ ਤੇ ਅਪੰਗ ਵਿਅਕਤੀਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਾਰ ਚੰਦ ਕਮਾਂਡਰ, ਡਾ. ਧਰੁੱਬ ਸਿੰਘ ਪ੍ਰਧਾਨ ਨਗਰ ਪੰਚਾਇਤ ਤਲਵਾੜਾ, ਨਾਗੇਸ਼ ਕੇਲਕਰ ਚੀਫ ਮੈਨੇਜਰ ਐਸ.ਬੀ.ਆਈ., ਪ੍ਰਿੰਸੀਪਲ ਸੁਰੇਸ਼ ਕੁਮਾਰੀ, ਰਵੀ ਕੁਮਾਰ, ਰਾਧੇ ਸ਼ਿਆਮ, ਮੈਡਮ ਸਰਿਤਾ, ਡਾ. ਕੇ.ਕੇ. ਭਾਰਗਵ, ਡਾ. ਆਈ.ਕੇ. ਸ਼ਰਮਾ, ਕੁਲਦੀਪ ਕੌਸ਼ਲ, ਨਰਿੰਦਰ ਠਾਕੁਰ, ਐਸ.ਪੀ. ਗੁਪਤਾ, ਰੋਹਤਾਸ਼ ਰਾਣਾ, ਜੈ ਦੇਵ, ਆਸ਼ੂ ਵਰਮਾ ਆਦਿ ਹਾਜਰ ਸਨ।

ਨੈਸ਼ਨਲ ਬੁੱਕ ਟਰੱਸਟ ਦੀ ਪੁਸਤਕ ਪ੍ਰਦਰਸ਼ਨੀ ਨੂੰ ਪਹਿਲੇ ਦਿਨ ਮਿਲਿਆ ਭਰਵਾਂ ਹੁੰਗਾਰਾ


  • ਚੀਫ਼ ਇੰਜੀਨੀਅਰ ਕਪੂਰੀਆ ਨੇ ਕੀਤਾ ਉਦਘਾਟਨ
ਤਲਵਾੜਾ, 14 ਨਵੰਬਰ: ਪੰਜਾਬੀ ਸਾਹਿਤ ਅਤੇ ਕਲਾ ਮੰਚ (ਰਜਿ:) ਤਲਵਾੜਾ ਵੱਲੋਂ ਨੈਸ਼ਨਲ ਬੁੱਕ ਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਜਿਸ ਦਾ ਰਸਮੀ ਉਦਘਾਟਨ ਕਰਦਿਆਂ ਇੰਜੀ. ਸੁਰੇਸ਼ ਕੁਮਾਰ ਕਪੂਰੀਆ ਚੀਫ਼ ਇੰਜੀਨੀਅਰ ਬਿਆਸ ਡੈਮ ਨੇ ਕੀਤਾ। ਇਸ ਮੌਕੇ ਉਨ੍ਹਾਂ ਮੰਚ ਵੱਲੋਂ ਸਾਹਿਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਪੁਸਤਕਾਂ ਨਾਲ ਜੋੜਨ ਦੀ ਲੋੜ ਤੇ ਜੋਰ ਦਿੱਤਾ।
ਇਸ ਮੌਕੇ ਮੰਚ ਦੇ ਜਨਰਲ ਸਕੱਤਰ ਸਮਰਜੀਤ ਸਿੰਘ ਸ਼ਮੀ ਨੇ ਦੱਸਿਆ ਕਿ ਟਰੱਸਟ ਦੀ ਇਹ ਪੁਸਤਕ ਪ੍ਰਦਰਸ਼ਨੀ ਦੋ ਦਿਨ ਲਈ ਤਲਵਾੜਾ ਵਿਚ ਰਹੇਗੀ ਜਿਸ ਦੌਰਾਨ ਪਹਿਲੇ ਦਿਨ ਇਹ ਵਿਸ਼ੇਸ਼ ਬੱਸ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਲਕਸ਼ਮੀ ਨਰਾਇਣ ਮੰਦਰ ਚੌਂਕ ਵਿਖੇ ਰਹੇਗੀ ਜਦਕਿ ਦੂਸਰੇ ਦਿਨ ਮੰਗਲਵਾਰ ਨੂੰ ਇਹ ਕਾਲਜ ਅਤੇ ਸਕੂਲਾਂ ਵਿਚ ਜਾਵੇਗੀ। ਇਸ ਮੌਕੇ ਨੈਸ਼ਨਲ ਬੁੱਕ ਟਰੱਸਟ ਟੀਮ ਇੰਚਾਰਜ ਯੋਗੇਂਦਰ ਪਾਲ, ਡਾ. ਅਮਰਜੀਤ ਅਨੀਸ, ਇੰਜੀ. ਏ. ਪੀ. ਐੱਸ. ਉੱਭੀ, ਇੰਜੀ. ਗੁਰਨਾਮ ਸਿੰਘ, ਇੰਜੀ. ਸਤਨਾਮ ਸਿੰਘ, ਇੰਜੀ. ਅਸ਼ੋਕ ਕੁਮਾਰ, ਸੁਰਿੰਦਰ ਸਿੰਘ ਤਲਵਾੜਾ, ਧਿਆਨ ਸਿੰਘ ਚੰਦਨ, ਹਰਸ਼ਵਿੰਦਰ ਕੌਰ, ਅਨੁਰਾਧਾ ਕਾਫ਼ਿਰ, ਕੁਲਵੰਤ ਕੌਰ, ਜਗਦੀਸ਼ ਰਾਵਤ, ਵਰਿੰਦਰ ਰਾਵਤ ਆਦਿ ਸਮੇਤ ਵੱਡੀ ਗਿਣਤੀ ਵਿਚ ਸਾਹਿਤ ਪ੍ਰੇਮੀ ਹਾਜਰ ਸਨ।

ਸ਼੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਤਲਵਾੜਾ, 14 ਨਵੰਬਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ ਇੱਥੇ ਸ਼੍ਰੀ ਗੁਰੂ ਸਿੱਘ ਸਭਾ ਰਜਿ: ਤਲਵਾੜਾ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਸ਼੍ਰੀ ਅਖੰਠ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਹਰਜੀਤ ਸਿੰਘ ਜਲੰਧਰ ਅਤੇ ਭਾਈ ਭਾਈ ਮਲਕੀਤ ਸਿੰਘ ਗੁਰਦਾਸਪੁਰ ਦੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਬੀ. ਬੀ. ਐਮ. ਬੀ. ਦੇ ਚੀਫ਼ ਇੰਜੀਨੀਅਰ ਸੁਰੇਸ਼ ਕੁਮਾਰ ਕਪੂਰੀਆ ਵਿਸ਼ੇਸ਼ ਤੌਰ ਤੇ ਪਹੁੰਚੇ। ਸਭਾ ਦੇ ਪ੍ਰਧਾਨ ਸ. ਗੁਰਚਰਨ ਸਿੰਘ ਜੌਹਰ ਤੋਂ ਇਲਾਵਾ ਇਸ ਮੌਕੇ ਇੰਦਰਪਾਲ ਸਿੰਘ ਧੰਨਾ, ਅਮਰਪਾਲ ਸਿੰਘ ਜੌਹਰ, ਸਤਨਾਮ ਸਿੰਘ, ਗੁਰਨਾਮ ਸਿੰਘ, ਅਵਤਾਰ ਸਿੰਘ, ਅਸ਼ੋਕ ਕੁਮਾਰ, ਏ. ਪੀ. ਐੱਸ. ਉੱਭੀ, ਜੇ. ਬੀ. ਵਰਮਾ, ਸਰਵਜੀਤ ਸਿੰਘ, ਰੂਪ ਸਿੰਘ ਰੰਧਾਵਾ, ਲਖਵਿੰਦਰ ਸਿੰਘ, ਮਨਮਹਿੰਦਰ ਸਿੰਘ, ਸਰਬਜੀਤ ਸਿੰਘ ਘੁੰਮਣ, ਸੁਰਿੰਦਰ ਸਿੰਘ ਤਲਵਾੜਾ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਜਿਲ੍ਹਾ ਮੈਜਿਸਟਰੇਟ ਨੇ ਦਿੱਤੇ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 10 ਨਵੰਬਰ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲ੍ਹੇ ਦੀ ਹੱਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਪਾਬੰਦੀ ਤਹਿਤ ਕੋਈ ਵੀ ਆਵਾਜ਼ੀ ਪ੍ਰਦੂਸ਼ਣ / ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤਕ ਯੰਤਰਾਂ, ਢੋਲ, ਡਰੱਮ ਆਦਿ ਵਜਾਉਣ/ ਚਲਾਉਣ, ਸ਼ੋਰ / ਧਮਾਕੇ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਨ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।
                  ਜ਼ਿਲ੍ਹਾ ਮੈਜਿਸਟਰੇਟ ਨੇ ਇਸੇ ਹੁਕਮ ਰਾਹੀਂ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਜ਼ਿਲਾ ਮੈਜਿਸਟਰੇਟ ਨੇ  ਸਾਇਲੈਂਸ ਜ਼ੌਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੌਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਕਿਆਂ /ਲਾਉਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ਤੇ ਪੂਰਨ ਪਾਬੰਦੀ ਲਗਾਈ  ਹੈ। ਇਸੇ ਤਰ੍ਹਾਂ ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਉਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀ ਜੇ/ ਆਰਕੈਸਟਰਾ ,ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ)ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ / ਡੀ ਜੇ / ਸੰਗੀਤਕ ਯੰਤਰ / ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ ਜਿਸ ਤਹਿਤ ਉਦਯੋਗਿਕ ਅਦਾਰਿਆ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਵੇਲੇ ਦਾ ਸਮਾਂ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ।      
                  ਇੱਕ ਹੋਰ ਹੁਕਮ ਤਹਿਤ ਜ਼ਿਲ੍ਹਾ ਮੈਜਿਸਟਰੇਟ ਨੇ  ਜ਼ਿਲ੍ਹਾ ਹੁਸ਼ਿਆਰਪੁਰ ਦੇ ਪੋਲਟਰੀ ਫਾਰਮਾਂ / ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ, ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਾਉਣ ਲਈ ਕਿਹਾ ਹੈ।  
                       ਜ਼ਿਲ੍ਹਾ ਮੈਜਿਸਟਰੇਟ  ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਮੂਹ ਸਿਵਲ ਹਸਪਤਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਧਰਨੇ ਅਤੇ ਰੈਲੀਆਂ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਕੀਤੇ ਜਾਂਦੇ ਧਰਨੇ ਅਤੇ ਰੈਲੀਆਂ ਨਾਲ ਮਰੀਜਾਂ ਦੀ ਤਕਲੀਫ਼ ਅਤੇ ਪ੍ਰੇਸ਼ਾਨੀ ਵਿੱਚ ਹੁੰਦੇ ਵਾਧੇ ਨੂੰ ਰੋਕਣ ਅਤੇ ਸਰਕਾਰੀ ਡਾਕਟਰਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਆਉਂਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਉਕਤ ਹੁਕਮ ਜਾਰੀ ਕੀਤੇ ਹਨ। 
                  ਇਹ ਹੁਕਮ 6 ਜਨਵਰੀ 2017 ਤੱਕ ਲਾਗੂ ਰਹਿਣਗੇ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ ਗਿਆ

ਤਲਵਾੜਾ 6 ਨਵੰਬਰ: ਤਲਵਾੜਾ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਇਲਾਕੇ ਦੀਆਂ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਤਰਨ ਦਾ ਆਯੋਜਿਨ ਕੀਤਾ ਗਿਆ।
ਇਸ ਮੌਕੇ ਸ਼੍ਰੀ ਸੁਰੇਸ਼ ਕੁਮਾਰ ਕਪੂਰੀਆ ਚੀਫ ਇੰਜੀਨਿਅਰ ਬੀ.ਬੀ.ਐਮ.ਬੀ. ਤਲਵਾੜਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਸ਼ਰਧਾਲੂਆਂ ਵੱਲੋਂ ਵੱਖ ਵੱਖ ਸਥਾਨਾਂ ਤੇ ਕੇਲੇ ਅਤੇ ਲੱਡੂਆਂ ਆਦਿ ਦੇ ਪ੍ਰਸ਼ਾਦ ਦੇ ਲੰਗਰ ਲਗਾਏ ਗਏ। ਗਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵੇਖਣ ਨੂੰ ਮਿਲੇ। ਕੀਰਤਨੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਇਸ ਨਗਰ ਕੀਤਰਨ ਵਿਚ ਭਾਗ ਲਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਜੋਹਰ, ਇੰਜ. ਗੁਰਨਾਮ ਸਿੰਘ, ਬਾਬਾ ਸੁਰਿੰਦਰ ਸਿੰਘ, ਲਵਇੰਦਰ ਸਿੰਘ, ਮਨਦੀਪ ਸਿੰਘ, ਰਵੀ ਕੁਮਾਰ ਮਾਨਸਾ, ਰਵਿੰਦਰ ਸਿੰਘ ਭਾਜਪਾ ਨੇਤਾ, ਨੱਥਾ ਸਿੰਘ, ਸ਼ੁਸੀਲ ਕੁਮਾਰ, ਸੁਖਵਿੰਦਰ ਕੌਰ, ਮਨਦੀਪ ਕੌਰ, ਜਸਮੀਨ ਕੌਰ, ਮੈਡਮ ਰੂਬੀ, ਰਿਤੂ ਠਾਕੁਰ, ਸ਼ਿਲਪਾ ਠਾਕੁਰ, ਸੁਖਵਿੰਦਰ ਸਿੰਘ ਹਾਜਰ ਸਨ।

ਸਵ. ਗੁਰਦਿਆਲ ਸਿੰਘ ਨੂੰ ਸ਼ਰਧਾਜਲੀਆਂ ਭੇਟ

ਤਲਵਾੜਾ, 5 ਨਵੰਬਰ: ਅਕਾਲੀ ਆਗੂ ਸੁਮੇਰ ਪ੍ਰਤਾਪ ਸਿੰਘ ਦੇ ਪਿਤਾ ਅਤੇ ਇਲਾਕੇ ਦੇ ਉੱਘੇ ਸਮਾਜ ਸੇਵੀ ਗੁਰਦਿਆਲ ਸਿੰਘ ਜੋ ਪਿਛਲੇ ਦਿਨੀਂ ਸਦੀਵੀ ਵਿਛੋੜੇ ਦੇ ਗਏ ਸਨ, ਨਮਿੱਤ ਅੱਜ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਭਾਵਭਿੰਨੀ ਸ਼ਰਧਾਂਜਲੀਆਂ ਭੇਟ ਕੀਤੀਆਂ।
ਰਘੁਨਾਥ ਸਿੰਘ ਰਾਣਾ ਚੇਅਰਮੈਨ ਮੱਧਮ ਸਕੇਲ ਇੰਡਸਟ੍ਰੀਜ਼, ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੀਗਲ ਵਿੰਗ ਹੁਸ਼ਿਆਰਪੁਰ, ਡਾ. ਧਰੁਬ ਸਿੰਘ ਪ੍ਰਧਾਲ ਨਗਰ ਪੰਚਾਇਤ ਤਲਵਾੜਾ ਨੇ ਆਪਣੇ ਸੰਬੋਧਨ ਰਾਹੀਂ ਕਿਹਾ ਕਿ ਸਵ. ਗੁਰਦਿਆਲ ਸਿੰਘ ਸਨਾਤਨ ਧਰਮ ਸਭਾ ਅਤੇ ਹੋਰ ਸੰਸਥਾਵਾਂ ਰਾਹੀਂ ਨਿਸ਼ਕਾਮ ਸਮਾਜ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਸਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਹਲਕਾ ਵਿਧਾਇਕਾ ਬੀਬੀ ਸੁਖਜੀਤ ਕੌਰ ਸਾਹੀ ਵੱਲੋਂ ਇਸ ਮੌਕੇ ਸ਼ੋਕ ਸੰਦੇਸ਼ ਭੇਜਿਆ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਗੁਰਪ੍ਰੀਤ ਸਿੰਘ ਪੌਂਟੀ, ਰਾਜਕੰਵਰ ਸਿੰਘ ਬਿੱਟੂ ਸਰਕਲ ਪ੍ਰਧਾਨ ਯੂਥ ਸ਼੍ਰੋਮਣੀ ਅਕਾਲੀ ਦਲ, ਲਵਇੰਦਰ ਸਿੰਘ ਰਿੰਪੀ, ਬਲਵਿੰਦਰ ਸਿੰਘ ਜਰਿਆਲ, ਸੰਜੀਵ ਸ਼ਰਮਾ, ਰਵਿੰਦਰ ਸ਼ਰਮਾ, ਵਿਪਨ ਕੁਮਾਰ, ਭੁਪਿੰਦਰ ਸਿੰਘ, ਰਘੁਬੀਰ ਸਿੰਘ, ਯੋਗੇਸ਼ਵਰ ਸਲਾਰੀਆ, ਬਿਹਾਰੀ ਲਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਸਕੂਲ ਵੱਲੋਂ ਵਿਦਿਅਕ ਟੂਰ ਲਗਾਇਆ

ਤਲਵਾੜਾ 4 ਨਵੰਬਰ: ਤਲਵਾੜਾ ਦੇ ਗਲੈਕਸੀ ਮਾਡਲ ਹਾਈ ਸਕੂਲ ਵੱਲੋਂ ਇੱਕ ਦਿਨਾਂ ਵਿਦਿਅਕ ਟੂਰ ਇਤਿਹਾਸਕ ਸਥਾਨ ਮਕਲੌਗੰਜ ਵਿਖੇ ਲਗਾਇਆ ਗਿਆ। ਮਕਲੌਟਗੰਜ ਪਹੁੰਚ ਕੇ ਬੱਚਿਆਂ ਨੇ ਮਹਾਤਮਾ ਬੁੱਧ ਦੀ ਮੂਰਤੀ ਨੂੰ ਵੇਖਿਆ ਅਤੇ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ।
ਉਪਰੰਤ ਇਹ ਵਿੱਦਿਅਕ ਟੂਰ ਸਕੂਲ ਦੇ ਪ੍ਰਬੰਧਕ ਸ: ਜਸਦੀਸ਼ ਸਿੰਘ ਸਰੋਆ, ਮੈਡਮ ਸਰਬਜੀਤ ਕੌਰ ਅਤੇ ਸਕੂਲ ਦੀ ਪ੍ਰਿੰਸੀਪਲ ਮਿਸ ਪ੍ਰਵੀਨ ਕੁਮਾਰੀ ਦੀ ਰਹਿਨਮਾਈ ਹੇਠ ਮਾਤਾ ਸ੍ਰੀ 'ਚਮੰਡਾ ਦੇਵੀ' ਮੰਦਰ ਦੇ ਵੀ ਦਰਸ਼ਨ ਕੀਤੇ ਅਤੇ ਗੋਪਾਲਪੁਰ ਦੇ ਚਿੜੀਆਘਰ ਲਈ ਰਵਾਨਾ ਹੋਇਆ। ਇੱਥੇ ਬੱਚਿਆ ਨੇ ਚਿੜਿਆਘਰ ਦੇ ਵੱਖ ਵੱਖ ਜਾਨਵਰਾਂ ਨੂੰ ਵੇਖ ਕੇ ਬਹੁਤ ਅਨੰਦ ਮਾਨਿਆ। ਇਸ ਤੋਂ ਬਾਅਦ ਇਹ ਟੂਰ ਨੇ ਚਾਹ ਦੇ ਬਾਗ ਵੇਖੇ ਅਤੇ ਫੈਕਟਰੀ ਵਿੱਚ ਚਾਹ ਕਿਵੇ ਤਿਆਰ ਹੁੰਦੀ ਹੈ ਬਾਰੇ ਜਾਣਕਾਰੀ ਹਾਸ਼ਲ ਕੀਤੀ। ਇਸ ਮੌਕੇ ਸਕੂਲ ਦੇ ਅਧਿਆਪਕ ਸ਼੍ਰੀਮਤੀ ਸੰਤੋਸ਼ ਕੁਮਾਰੀ, ਸ਼੍ਰੀ ਮਲਕੀਤ ਸਿੰਘ, ਸ਼੍ਰੀਮਤੀ ਮੀਨਾਕਸ਼ੀ, ਮਿਸ ਰਮਾ ਕੁਮਾਰੀ, ਮਿਸ ਮਿਰਨਾਲਨੀ ਅਤੇ ਮਿਸ ਰੀਟਾ ਦੇਵੀ ਹਾਜ਼ਰ ਸਨ।

ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪਹਿਲ ਆਪਣੇ ਆਪ ਤੋਂ ਹੋਵੇ: ਇੰਜੀ. ਕਪੂਰੀਆ

ਤਲਵਾੜਾ, 4 ਨਵੰਬਰ: ਚੰਗੇ ਗੁਣਾਂ ਦਾ ਧਾਰਨੀ ਬਣ ਕੇ ਭ੍ਰਿਸ਼ਟਾਚਾਰ ਤੋਂ ਮੁਕਤੀ ਦੀ ਪਹਿਲ ਹਰੇਕ ਨਾਗਰਿਕ ਆਪਣੇ ਆਪ ਤੋਂ ਕਰਨੀ ਹੋਵੇਗੀ।
ਇਹ ਪ੍ਰਗਟਾਵਾ ਇੱਥੇ ਇੰਜੀ. ਸੁਰੇਸ਼ ਕੁਮਾਰ ਕਪੂਰੀਆ ਚੀਫ਼ ਇੰਜੀਨੀਅਰ ਬਿਆਸ ਡੈਮ ਬੀ. ਬੀ. ਐਮ. ਬੀ. ਤਲਵਾੜਾ ਨੇ ਚੇਤਨਾ ਹਫ਼ਤੇ ਤਹਿਤ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕੀਤਾ। ਜਿਕਰਯੋਗ ਹੈ ਕਿ ਕੇਂਦਰੀ ਵਿਜੀਲੈਂਸ ਕਮਿਸ਼ਨ ਦੇ ਸੱਦੇ ਤੇ ਇਸ ਚੇਤਨਾ ਹਫ਼ਤੇ ਦੌਰਾਨ ਕਪੂਰੀਆ ਵੱਲੋਂ ਤਲਵਾੜਾ ਦੇ ਸਕੂਲਾਂ ਅਤੇ ਦਫ਼ਤਰਾਂ ਵਿਚ ਜਾਗਰੂਕਤਾ ਦੀ ਸੌਂਹ ਚੁਕਾਈ ਗਈ। ਉਨ੍ਹਾਂ ਕਿਹਾ ਕਿ ਵੱਡੇ ਤੋਂ ਵੱਡਾ ਭ੍ਰਿਸ਼ਟਾਚਾਰ ਵਿਅਕਤੀ ਦੇ ਛੋਟੇ ਛੋਟੇ ਲਾਲਚ, ਲਾਲਸਾ ਅਤੇ ਝੂਠ ਬੋਲਣ ਤੋਂ ਸ਼ੁਰੂ ਹੁੰਦਾ ਹੈ ਜੋ ਮਗਰੋਂ ਦੇਸ਼ ਨੂੰ ਖੋਖਲਾ ਕਰ ਦਿੰਦਾ ਹੈ। ਇਸ ਲਈ ਉੱਚ ਆਚਰਨ ਦਾ ਧਾਰਨੀ ਬਣਨਾ ਸਿਹਤਮੰਦ ਸਮਾਜ ਦੀ ਪਹਿਲੀ ਸ਼ਰਤ ਹੈ। ਇਸ ਮੌਕੇ ਸਕੂਲ ਮੁਖੀ ਰਾਜ ਕੁਮਾਰ ਨੇ ਬਿਆਸ ਡੈਮ ਦੀ ਚੇਤਨਾ ਟੀਮ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰੋਗਰਾਮ ਕੁਆਰਡੀਨੇਟਰ ਤਿਲਕ ਰਾਜ, ਏ. ਪੀ. ਐੱਸ. ਉੱਭੀ, ਅਵਤਾਰ ਸਿੰਘ, ਅਸ਼ੋਕ ਕੁਮਾਰ, ਸੁਰੇਸ਼ ਮਾਨ, ਪਦਮ ਦਲਜੀਤ ਸਿੰਘ, ਸੰਜੇ ਕੁਮਾਰ, ਧੀਰਜ, ਪਰਮਜੀਤ ਕੌਸ਼ਲ ਆਦਿ ਉੱਚ ਅਧਿਕਾਰੀਆਂ ਤੋਂ ਇਲਾਵਾ ਸਮੇਤ ਸਕੂਲ ਦਾ ਸਮੂਹ ਸਟਾਫ਼ ਮੈਂਬਰ ਹਾਜਰ ਸਨ।

ਅੰਜਨੀ ਨੇ ਕੀਤਾ ਤਲਵਾੜਾ ਕਾਲਜ ਦਾ ਨਾਮ ਰੌਸ਼ਨ

ਤਲਵਾੜਾ 29 ਅਕਤੂਬਰ: ਪਿਛਲੇ ਦਿਨੀ ਐਨ.ਸੀ.ਸੀ. ਅਕਾਦਮੀ ਰੋਪੜ ਵਿਖੇ 12 ਪੰਜਾਬ ਐਨ.ਸੀ.ਸੀ. ਬਟਾਲੀਅਨ ਹੁਸ਼ਿਆਰਪੁਰ ਵੱਲੋਂ ਸਲਾਨਾ ਟਰੇਨਿੰਗ ਕੈਂਪ ਲਗਾਇਆ ਗਿਆ।
ਜਿਸ ਤਲਵਾੜਾ ਦੇ ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਕਾਲਜ ਜੀ ਐਨ.ਸੀ.ਸੀ. ਦੀ ਕੈਡਿਟ ਅੰਜਨੀ ਨੇ ਵੱਖ ਵੱਖ ਮੁਕਾਬਲਿਆਂ ਵਿਚ ਤਿੰਨ ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਹਾਸਲ ਕਰਕੇ ਪਹਿਲੇ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪਿੰ੍ਰਸੀਪਲ ਰਾਮ ਤੀਰਥ ਸਿੰਘ ਨੇ ਕਿਹਾ ਕਿ ਅੰਜਨੀ ਨੇ ਇਹ ਮੈਡਲ ਪ੍ਰਾਪਤ ਕਰਕੇ ਕਾਲਜ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ। ਇਸ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਯੂਨਿਟ ਕਮਾਂਡਰ ਏ.ਕੇ. ਯਾਦਵ, ਏ.ਐਨ.ਓ. ਲੈਫਟੀਨੈਂਟ ਗੁਰਜਿੰਦਰ ਸਿੰਘ ਹਾਜਰ ਸਨ।

ਤਲਵਾੜਾ ਵਿਚ ਬਾਬਾ ਦੀਪ ਸਿੰਘ ਜੀ ਯਾਦਗਾਰੀ ਸਲਾਨਾ ਸਮਾਗਮ


  • ਸ਼ਹੀਦਾਂ ਦਾ ਜੀਵਨ ਕੌਮਾਂ ਲਈ ਚਾਨਣ ਮੁਨਾਰਾ: ਐਡਵੋਕੇਟ ਸਿੱਧੂ
  • ਬਾਬਾ ਦੀਪ ਸਿੰਘ ਜੀ ਦੀ ਸ਼ਖਸੀਅਤ ਭਗਤੀ ਤੇ ਸ਼ਕਤੀ ਦਾ ਸੁਮੇਲ: ਪ੍ਰੋ. ਬੱਲੀ

ਤਲਵਾੜਾ, 24 ਅਕਤੂਬਰ: ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸੁਸਾਇਟੀ (ਰਜਿ:) ਤਲਵਾੜਾ ਵੱਲੋਂ 22ਵਾਂ ਸਲਾਨਾ ਸ਼ਹੀਦ ਯਾਦਗਾਰੀ ਸਮਾਗਮ ਆਯੋਜਿਤ ਕੀਤਾ ਗਿਆ।
ਸ਼੍ਰੀ ਗੁਰੂ ਗਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਉਪਰੰਤ ਸਜੇ ਧਾਰਮਿਕ ਦੀਵਾਨ ਵਿਚ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਬੁੱਧੀਜੀਵੀ ਪ੍ਰੋ. ਬੀ. ਐੱਸ. ਬੱਲੀ ਨੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਦੀ ਸ਼ਖਸ਼ੀਅਤ ਭਗਤੀ ਤੇ ਸ਼ਕਤੀ ਦਾ ਸੁਮੇਲ ਹੈ। ਉਨ੍ਹਾਂ ਕਿਹਾ ਕਿ ਵਿਚਾਰਾਂ ਨੂੰ ਰਸਮ ਬਣਾਉਣ ਨਾਲੋਂ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਣਾ ਜਰੂਰੀ ਹੈ। ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਸ਼ੋ੍ਮਣੀ ਅਕਾਲੀ ਦਲ ਲੀਗਲ ਵਿੰਗ ਹੁਸ਼ਿਆਰਪੁਰ ਨੇ ਕਿਹਾ ਕਿ ਸ਼ਹੀਦਾਂ ਦੀ ਜੀਵਨ ਤੇ ਫਲਸਫ਼ਾ ਕੋਮਾਂ ਲਈ ਚਾਨਣ ਮੁਨਾਰਾ ਹੁੰਦਾ ਹੇ। ਸ਼ਾਇਰ ਡਾ. ਅਮਰਜੀਤ ਅਨੀਸ ਦੀ ਬਾਬਾ ਦੀਪ ਸਿੰਘ ਸ਼ਹੀਦ ਦੇ ਸਮੁੱਚੇ ਜੀਵਨ ਨੂੰ ਦਰਸਾਉਂਦੀ ਬੇਹੱਦ ਪ੍ਰਭਾਵਸ਼ਾਲੀ ਰਚਨਾ ਪੇਸ਼ ਕੀਤੀ। ਪੰਜਾਬ ਦੇ ਸ਼੍ਰੋਮਣੀ ਢਾਡੀ ਅਵਾਰਡ ਜੇਤੂ ਗਿਆਨੀ ਮਹਿੰਦਰ ਸਿੰਘ ਸਿਬੀਆ ਦੇ ਜਥੇ ਵੱਲੋਂ ਬੀਰ ਰਸੀ ਵਾਰਾਂ ਰਾਹੀਂ ਇਤਿਹਾਸ ਨੂੰ ਜੀਵੰਤ ਕਰ ਦਿੱਤਾ। ਮੰਚ ਸੰਚਾਲਨ ਸਮਰਜੀਤ ਸਿੰਘ ਸ਼ਮੀ ਵੱਲੋਂ ਬਾਖੂਬੀ ਕੀਤਾ ਗਿਆ। ਸੁਸਾਇਟੀ ਵੱਲੋਂ ਪ੍ਰਧਾਨ ਬਾਬਾ ਸੁਰਿੰਦਰ ਸਿੰਘ ਤਲਵਾੜਾ ਨੇ ਭਾਈ ਜਾਗੀਰ ਸਿੰਘ, ਗੁਰਚਰਨ ਸਿੰਘ ਜੌਹਰ, ਜਗਪ੍ਰੀਤ ਸਿੰਘ ਸਾਹੀ, ਯੁਧਵੀਰ ਸਿੰਘ, ਗੁਰਪ੍ਰੀਤ ਸਿੰਘ ਪੌਂਟੀ, ਸੋਹਨ ਸਿੰਘ ਸੋਨੂੰ ਰਾਮਗੜ੍ਹੀਆ, ਲਵਇੰਦਰ ਸਿੰਘ, ਲੰਬੜਦਾਰ ਸਰਬਜੀਤ ਸਿੰਘ ਡਡਵਾਲ, ਨਰਦੇਵ ਸਿੰਘ, ਡਾ. ਸੁਲੱਖਣ ਸਿੰਘ ਤਰਨਤਾਰਨ, ਗੁਰਮੀਤ ਸਲੈਚ, ਪਰਮਿੰਦਰ ਸਿੰਘ ਖੰਨਾ, ਦੇਵ ਧੀਮਾਨ, ਵਿਸ਼ਾਂਤ ਦੀਕਸ਼ਤ, ਅਮਰਜੀਤ ਕੌਰ ਆਦਿ ਨੂੰ ਸਨਮਾਨਿਤ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰਵਿੰਦਰ ਸਿੰਘ, ਧਰਮਿੰਦਰ ਸਿੰਘ ਵੜੈਚ, ਅਮਰਪਾਲ ਸਿੰਘ ਜੌਹਰ, ਕੁਲਦੀਪ ਕਾਟਲ, ਕੁਲਵੰਤ ਸਿੰਘ, ਰਾਜਿੰਦਰ ਮਹਿਤਾ, ਡਾ. ਵਿਸ਼ਾਲ ਧਰਵਾਲ, ਹੈਰੀ ਰੰਧਾਵਾ, ਜਸਵੀਰ ਕੌਰ ਜੱਸ,  ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਨੌਜਵਾਨਾਂ ਨੂੰ ਉਸਾਰੂ ਲੀਹਾਂ ਦੇ ਰਿਹਾ ਹੈ ਸਟਾਫ਼ ਕਲੱਬ: ਖੋਸਲਾ

ਤਲਵਾੜਾ, 24 ਅਕਤੂਬਰ: ਬੀ. ਬੀ. ਐਮ. ਬੀ. ਸਟਾਫ਼ ਕਲੱਬ ਨੌਜਵਾਨਾਂ ਨੂੰ ਖੇਡਾਂ ਅਤੇ ਸੱਭਿਆਚਾਰਕ ਸਰਗਰਮੀਆਂ ਨਾਲ ਜੋੜ ਕੇ ਬੇਹੱਦ ਉਸਾਰੂ ਲੀਹਾਂ ਪ੍ਰਦਾਨ ਕਰ ਰਿਹਾ ਹੈ।
ਇਹ ਪ੍ਰਗਟਾਵਾ 14ਵੇਂ ਸਲਾਨਾ ਖੇਡ ਤੇ ਸੱਭਿਆਚਾਰਕ ਮੇਲੇ ਦੇ ਆਖਰੀ ਦਿਨ ਬਤੌਰ ਮੁੱਖ ਮਹਿਮਾਨ ਪਹੁੰਚੇ ਕੇ. ਡੀ. ਖੋਸਲਾ ਪ੍ਰਧਾਨ ਭਾਜਪਾ ਐੱਸ. ਸੀ. ਮੋਰਚਾ ਪੰਜਾਬ ਨੇ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਦੇਸ਼ ਦੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੀ ਲੋੜ ਹੈ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਜਿਹੇ ਮੇਲੇ ਅਹਿਮ ਭੂਮਿਕਾ ਅਦਾ ਕਰਦੇ ਹਨ। ਇਸ ਮੌਕੇ ਡਾ. ਧਰੁਬ ਸਿੰਘ ਪ੍ਰਧਾਨ ਨਗਰ ਪੰਚਾਇਤ ਤਲਵਾੜਾ, ਅਸ਼ੋਕ ਸੱਭਰਵਾਲ ਸੀਨੀਅਰ ਭਾਜਪਾ ਆਗੂ, ਜੋਗਿੰਦਰਪਾਲ ਛਿੰਦਾ ਐਮ. ਸੀ. ਨੇ ਵੀ ਸੰਬੋਧਨ ਕਰਦਿਆਂ ਪ੍ਰਬੰਧਕਾਂ ਦੀ ਭਰਪੂਰ ਸ਼ਲਾਘਾ ਕੀਤੀ। ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਵੜੈਚ ਨੇ ਕਲੱਬ ਦੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ ਜਦਕਿ ਮੰਚ ਸੰਚਾਲਨ ਰਵਿੰਦਰ ਰਵੀ, ਜੇ. ਐੱਸ. ਗਿੱਲ ਨੇ ਬਾਖੂਬੀ ਕੀਤਾ।
ਪ੍ਰੋਗਰਾਮ ਵਿਚ ਗਰੁੱਪ ਡਾਂਸ, ਸੋਲੋ ਡਾਂਸ ਤੇ ਫੈਂਸੀ ਡਰੈੱਸ ਮੁਕਾਬਲਿਆਂ ਵਿਚ ਪ੍ਰਤੀਭਾਗੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ ਅਤੇ ਕਲੱਬ ਵੱਲੋਂ ਵੱਖ ਵੱਖ ਖੇਡ ਤੇ ਸੱਭਿਆਚਾਰਕ ਮੁਕਾਬਲਿਆਂ ਵਿਚ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਜੇ. ਬੀ. ਵਰਮਾ ਚੇਅਰਮੈਨ, ਰਵਿੰਦਰ ਸਿੰਘ ਮਿਲਕਬਾਰ, ਰਾਜੇਸ਼ ਅਰੋੜਾ, ਰਾਜਿੰਦਰ ਸਿੰਘ, ਹਰਜੀਤ ਸਿੰਘ, ਪ੍ਰਭਜੋਤ ਸਿੰਘ, ਚਤਰਜੀਤ ਸਿੰਘ, ਪਰਮਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਬੀਬੀ ਸਾਹੀ ਵੱਲੋਂ ਬਲਾਕ ਤਲਵਾੜਾ ਵਿਚ ਵਿਕਾਸ ਕਾਰਜਾਂ ਉਦਘਾਟਨ


  • 48.77 ਲੱਖ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜ
ਤਲਵਾੜਾ, 21 ਅਕਤੂਬਰ: ਬੀਬੀ ਸੁਖਜੀਤ ਕੌਰ ਸਾਹੀ ਵਿਧਾਇਕਾ ਹਲਕਾ ਦਸੂਹਾ ਵੱਲੋਂ ਬਲਾਕ ਤਲਵਾੜਾ ਵਿਚ 48.77 ਲੱਖ ਰੁਪਏ ਦੀ ਲਾਗਤ ਮੁਕੰਮਲ ਹੋਏ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।
ਉਨ੍ਹਾਂ ਕਿਹਾ ਕਿ ਹਲਕੇ ਦੇ ਬਹੁਮੁਖੀ ਵਿਕਾਸ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਕਾਸ ਕਾਰਜਾਂ ਵਿਚ 41 ਲੱਖ ਰੁਪਏ ਮੰਗੂ ਦਾ ਬਾਗ ਇੰਟਰਲਾਕਿੰਗ ਟਾਇਲ ਸੜਕ ਅਤੇ 7.77 ਲੱਖ ਦੀ ਲਾਗਤ ਵਾਲੀ ਕਾਲੀ ਮਾਤਾ ਮੰਦਿਰ ਇੰਟਰਲਾਕਿੰਗ ਟਾਇਲ ਰੋਡ ਸ਼ਾਮਿਲ ਹਨ। ਬੀਬੀ ਸਾਹੀ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਵਿਚ ਨਗਰ ਪੰਚਾਇਤ ਤਲਵਾੜਾ ਵੱਲੋਂ 85 ਲੱਖ ਰੁਪਏ ਦੇ ਕੰਮ ਕਰਵਾਏ ਜਾ ਚੁੱਕੇ ਹਨ ਅਤੇ 65 ਲੱਖ ਰੁਪਏ ਦੇ ਤਖਮੀਨੇ ਪ੍ਰਵਾਨ ਹੋ ਚੁੱਕੇ ਹਨ ਜਿਸ ਤੇ ਆਉਣ ਵਾਲੇ ਕੁਝ ਦਿਨਾਂ ਅੰਦਰ ਕੰਮ ਸ਼ੁਰੂ ਹੋ ਜਾਵੇਗਾ। ਆਪਣੀ ਇਸ ਵਿਕਾਸ ਯਾਤਰਾ ਦੌਰਾਨ ਬੀਬੀ ਸਾਹੀ ਵੱਲੋਂ ਨਗਰ ਪੰਚਾਇਤ ਤਲਵਾੜਾ ਦੇ ਦਫ਼ਤਰ ਵਿਖੇ ਗਰੀਬ ਪਰਿਵਾਰਾਂ ਨੂੰ ਆਟਾ ਦਾਲ ਯੋਜਨਾ ਤਹਿਤ ਬਣੇ ਕਾਰਡਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਧਰੁਬ ਸਿੰਘ ਪ੍ਰਧਾਨ ਨਗਰ ਪੰਚਾਇਤ, ਰਣਧੀਰ ਸਿੰਘ ਕਾਰਜਸਾਧਕ ਅਫ਼ਸਰ, ਅਸ਼ੋਕ ਸੱਭਰਵਾਲ, ਲੰਬੜਦਾਰ ਸਰਬਜੀਤ ਸਿੰਘ ਡਡਵਾਲ, ਬਾਬਾ ਸੁਰਿੰਦਰ ਸਿੰਘ, ਅਸ਼ੋਕ ਸੱਭਰਵਾਲ, ਰਿੰਪੀ ਭਾਟੀਆ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਖੇਡਾਂ ਨੌਜਵਾਨਾਂ ਦੇ ਸ਼ਖਸ਼ੀ ਵਿਕਾਸ ਲਈ ਜਰੂਰੀ : ਜੋਗਿੰਦਰਪਾਲ ਛਿੰਦਾ


  • ਜਿਲ੍ਹਾ ਵਾਲੀਬਾਲ ਚੈਂਪੀਅਨਸ਼ਿਪ ਦਾ ਉਦਘਾਟਨ
ਤਲਵਾੜਾ, 19 ਅਕਤੂਬਰ: ਖੇਡਾਂ ਨੌਜਵਾਨਾਂ ਦੀ ਸ਼ਖਸ਼ੀਅਤ ਦੇ ਵਿਕਾਸ ਲਈ ਬੇਹੱਦ ਜਰੂਰੀ ਹਨ।
ਜੋਗਿੰਦਰਪਾਲ ਛਿੰਦਾ ਐਮ. ਸੀ. ਤਲਵਾੜਾ ਨੇ ਸਟਾਫ਼ ਕਲੱਬ ਸਲਾਨਾ ਮੇਲੇ ਵਿਚ ਜਿਲ੍ਹਾ ਵਾਲੀਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਕਰਨ ਮੌਕੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਲੱਬ ਵੱਲੋਂ ਲਗਾਤਾਰ ਇੱਕ ਦਹਾਕੇ ਤੋਂ ਵੱਧ ਮਿਆਰੀ ਖੇਡ ਤੇ ਸੱਭਿਆਚਾਰਕ ਸਰਗਰਮੀਆਂ ਨਾਲ ਜੋੜ ਕੇ ਸ਼ਲਾਘਾਯੋਗ ਕਾਰਜ ਕੀਤਾ ਹੈ। ਜਿਕਰਯੋਗ ਹੈ ਕਿ ਵਾਲੀਬਾਲ ਚੈਂਪੀਅਨਸ਼ਿਪ ਵਿਚ ਮੁੰਡੇ ਅਤੇ ਕੁੜੀਆਂ ਦੀਆਂ 16 ਟੀਮਾਂ ਭਾਗ ਲੈ ਰਹੀਆਂ ਹਨ। ਇਸ ਤੋਂ ਇਲਾਵਾ ਬੈਡਮਿੰਟਨ ਸਬ-ਜੂਨੀਅਰ ਮੁਕਾਬਲੇ ਵਿਚ ਸੁੰਦਰਦੀਪ ਜੇਤੂ ਰਿਹਾ ਜਦਕਿ ਜਤਿਨ ਦੂਜੇ ਸਥਾਨ ਤੇ ਰਿਹਾ। ਬੈਡਮਿੰਟਨ ਜੂਨੀਅਰ ਮੁਕਾਬਲੇ ਵਿਚ ਹਰਮਿੰਦਰ ਮੋਗਲੀ ਪਹਿਲੇ ਅਤੇ ਚਰਨਜੀਤ ਸਿੰਘ ਗੜ੍ਹਦੀਵਾਲਾ ਦੂਜੇ ਨੰਬਰ ਤੇ ਰਹੇ। ਬੈਡਮਿੰਅਨ ਡਬਲਜ਼ ਮੁਕਾਬਲੇ ਵਿਚ ਦਿਨੇਸ਼ ਗਰਗ ਅਤੇ ਮਾਮਾ ਦੀ ਟੀਮ ਪਹਿਲੇ ਨੰਬਰ ਤੇ ਰਹੀ। ਇਸ ਮੌਕੇ ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਵੜੈਚ ਅਤੇ ਸਕੱਤਰ ਕੇਵਲ ਸਿੰਘ ਨੇ ਦੱਸਿਆ ਕਿ 21 ਅਤੇ 22 ਅਕਤੂਬਰ ਨੂੰ ਖੇਡਾਂ ਦੇ ਨਾਲ ਸੱਭਿਆਚਾਰਕ ਮੁਕਾਬਲੇ ਫੈਂਸੀ ਡਰੈੱਸ, ਸੋਲੋ ਡਾਂਸ, ਗਰੁੱਪ ਡਾਂਚ ਆਦਿ ਦਰਸ਼ਕਾ ਦੀ ਖਿੱਚ ਦਾ ਕੇਂਦਰ ਹੋਣਗੇ। ਇਸ ਮੌਕੇ ਰਵਿੰਦਰ ਰਵੀ, ਪਰਮਿੰਦਰ ਸਿੰਘ, ਹਰਜੀਤ ਸਿੰਘ, ਜੇ. ਐੱਸ. ਗਿੱਲ ਆਦਿ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜਰ ਸਨ।

ਰਾਜਤਿੰਦਰ ਕੌਰ ਨੇ ਜਿੱਤਿਆ ਓਪਨ ਸ਼ੂਟਿੰਗ ਮੁਕਾਬਲਾ


ਤਲਵਾੜਾ, 19 ਅਕਤੂਬਰ: ਸਰਕਾਰੀ ਕਾਲਜ ਤਲਵਾੜਾ ਦੀ ਵਿਦਿਆਰਥਣ ਰਾਜਤਿੰਦਰ ਕੌਰ ਬੀ. ਏ. ਭਾਗ ਤੀਜਾ ਨੇ ਚੰਡੀਗੜ੍ਹ ਰਾਇਫਲ ਸ਼ੂਟਰਜ਼ ਐਸੋਸੀਏਸ਼ਨ ਵੱਲੋਂ ਕਰਵਾਏ ਆਲ ਇੰਡੀਆ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਹਾਸਿਲ ਕੀਤਾ।
ਕਾਲਜ ਦੇ ਪ੍ਰਿੰਸੀਪਲ ਆਰ. ਟੀ. ਸਿੰਘ ਨੇ ਦੱਸਿਆ ਕਿ ਇਸ ਹੋਣਹਾਰ ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ ਅਤੇ ਹੁਣ ਵਿਦਿਆਰਥਣ ਨਵੰਬਰ ਵਿਚ ਮਾਲਵੰਕਰ ਮੁੰਬਈ ਵਿਚ ਸ਼ੁਰੂ ਹੋ ਰਹੇ ਕੌਮੀ ਮੁਕਾਬਲੇ ਵਿਚ ਭਾਗ ਲਵੇਗੀ। 

ਸਟਾਫ਼ ਕਲੱਬ ਮੇਲਾ ਜੋਸ਼ੋ ਖਰੋਸ਼ ਨਾਲ ਹੋਇਆ ਸ਼ੁਰੂ


  • ਖੇਡਾਂ ਅਤੇ ਸੱਭਿਆਚਾਰ ਨਾਲ ਜੁੜਨਾ ਸਮੇਂ ਦੀ ਲੋੜ : ਐਡਵੋਕੇਟ ਸਿੱਧੂ
ਤਲਵਾੜਾ, 17 ਅਕਤੂਬਰ: ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ. ਬੀ. ਐਮ. ਬੀ.) ਸਟਾਫ਼ ਕਲੱਬ ਅਤੇ ਬਿਆਸ ਸਪੋਰਟਸ ਤੇ ਕਲਚਰਲ ਯੂਥ ਕਲੱਬ ਤਲਵਾੜਾ ਵੱਲੋਂ 14ਵਾਂ ਸਲਾਨਾ ਖੇਡ ਅਤੇ ਸੱਭਿਆਚਾਰਕ ਮੇਲਾ
ਅੱਜ ਪੂਰੇ ਜੋਸ਼ ਖਰੋਸ਼ ਨਾਲ ਆਰੰਭ ਹੋਇਆ ਜਿਸ ਦਾ ਉਦਘਾਟਨ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੀਗਲ ਵਿੰਗ ਹੁਸ਼ਿਆਰਪੁਰ ਨੇ ਕੀਤਾ। ਇਸ ਮੌਕੇ ਹਾਜਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੱ ਉਸਾਰੂ ਲੀਹਾਂ ਲਈ ਵਿਸ਼ਾਲ ਮੰਚ ਪ੍ਰਦਾਨ ਕਰਨ ਲਈ ਸਟਾਫ਼ ਕਲੱਬ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਖੇਡਾਂ ਅਤੇ ਸੱਭਿਆਚਾਰ ਨਾਲ ਜੁੜਨਾ ਸਮੇਂ ਦੀ ਲੋੜ ਹੈ ਅਤੇ ਅਜਿਹੇ ਮੇਲੇ ਨੌਜਵਾਨਾਂ ਨੂੰ ਵਧੀਆ ਸੇਧ ਦੇਣ ਲਈ ਸਹਾਈ ਹੁੰਦੇ ਹਨ। ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਵੜੈਚ ਅਤੇ ਸਕੱਤਰ ਕੇਵਲ ਸਿੰਘ ਭਿੰਡਰ ਨੇ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ ਸੁੰਦਰ ਲਿਖਾਈ ਹਿੰਦੀ, ਪੰਜਾਬੀ ਤੇ ਅੰਗਰੇਜੀ, ਚਿੱਤਰਕਲਾ, ਮਹਿੰਦੀ ਦੇ ਮੁਕਾਬਲੇ ਹੋਣਗੇ ਜਦਕਿ ਇਸ ਮੇਲੇ ਵਿਚ ਵਾਲੀਬਾਲ ਜਿਲ੍ਹਾ ਚੈਂਪੀਅਨਸ਼ਿਪ ਮੁਕਾਬਲਾ ਅਤੇ ਗਰੁੱਪ ਡਾਂਸ, ਸੋਲੋ ਡਾਂਸ, ਫੈਂਸੀ ਡਰੈੱਸ, ਕਰਾਟੇ, ਬਾਸਕਟਬਾਲ, ਬੈਡਮਿੰਟਨ ਅਤੇ ਟੇਬਲ ਟੈਨਿਸ ਮੈਚ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੇ ਰਹਿਣਗੇ। ਉਨ੍ਹਾਂ ਦੱਸਿਆ ਕਿ ਇਨਾਮ ਵੰਡ ਸਮਾਗਮ 21 ਅਕਤੂਬਰ ਨੂੰ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਪੌਂਟੀ, ਸੁਮੇਰ ਪ੍ਰਤਾਪ ਮੰਟੂ, ਜਸਵਿੰਦਰ ਸਿੰਘ ਢੁਲਾਲ, ਰੂਪ ਲਾਲ, ਰਾਜਿੰਦਰ ਸਿੰਘ ਬਿੱਲਾ, ਹਰਜੀਤ ਸਿੰਘ, ਰਵਿੰਦਰ ਰਵੀ, ਪਰਮਿੰਦਰ ਸਿੰਘ, ਪ੍ਰਭਜੋਤ ਸਿੰਘ, ਚਤਰਜੀਤ ਸਿੰਘ, ਕੈਲਾਸ਼ ਕੁਮਾਰ, ਪਰਮਿੰਦਰ ਸਿੰਘ ਟੀਨੂੰ ਐਮ. ਸੀ. ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਨਿਸ਼ਚਿਤ ਕੀਤੀਆਂ ਥਾਵਾਂ 'ਤੇ ਹੀ ਪਟਾਕੇ ਵੇਚੇ ਜਾਣ : ਏ.ਡੀ.ਸੀ. ਚਾਬਾ

-ਪਟਾਕੇ ਵੇਚਣ ਲਈ ਸਬੰਧਤ ਐਸ.ਡੀ.ਐਮ ਤੋਂ ਲੈਣੀ ਹੋਵੇਗੀ ਪ੍ਰਵਾਨਗੀ
ਹੁਸ਼ਿਆਰਪੁਰ, 13 ਅਕਤੂਬਰ: ਕਿਸੀ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਟਾਕਿਆਂ ਨੂੰ ਕੇਵਲ ਨਿਸ਼ਚਿਤ ਕੀਤੀਆਂ ਗਈਆਂ ਥਾਵਾਂ 'ਤੇ ਹੀ ਵੇਚਿਆ ਜਾਵੇ ਅਤੇ ਸਬੰਧਤ ਐਸ.ਡੀ.ਐਮਜ਼ ਤੋਂ ਲਾਇਸੰਸ ਲੈਣ ਬਗੈਰ ਕਿਸੇ ਵੀ ਦੁਕਾਨਦਾਰ ਵਲੋਂ ਪਟਾਕੇ ਨਾ ਵੇਚੇ ਜਾਣ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ 'ਤੇ ਸਬੰਧਤ ਅਧਿਕਾਰੀਆਂ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪਟਾਕਿਆਂ ਦੇ ਥੋਕ, ਪ੍ਰਚੂਨ ਵਪਾਰੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਪਟਾਕੇ  ਵੇਚਣ ਲਈ ਥਾਵਾਂ ਨਿਸ਼ਚਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ।

                   ਸ੍ਰੀ ਚਾਬਾ ਨੇ ਕਿਹਾ ਕਿ ਹੁਸ਼ਿਆਰਪੁਰ, ਗੜ੍ਹਸ਼ੰਕਰ, ਮੁਕੇਰੀਆਂ, ਦਸੂਹਾ ਸਮੇਤ ਬਾਕੀ ਥਾਵਾਂ 'ਤੇ ਨਿਸ਼ਚਿਤ ਕੀਤੀਆਂ ਥਾਵਾਂ 'ਤੇ ਹੀ ਪਟਾਕੇ ਵੇਚੇ ਜਾਣ। ਇਸ ਤੋਂ ਇਲਾਵਾ ਹੁਸ਼ਿਆਰਪੁਰ, ਗੜ੍ਹਸ਼ੰਕਰ, ਮੁਕੇਰੀਆਂ ਅਤੇ ਦਸੂਹਾ ਦੇ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਤੋਂ ਪਟਾਕੇ ਵੇਚਣ ਲਈ ਮਨਜ਼ੂਰੀ ਲੈਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਘੋਸ਼ਿਤ ਕੀਤੇ ਗਏ ਸਾਈਲੈਂਸ ਜ਼ੋਨ ਸਥਾਨਾਂ, ਹਸਪਤਾਲਾਂ, ਅਦਾਲਤਾਂ ਅਤੇ ਹੋਰ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਚਲਾਉਣ 'ਤੇ ਪਾਬੰਦੀ ਰਹੇਗੀ। ਉਨ੍ਹਾਂ ਨੇ ਸਿਵਲ ਸਰਜਨ ਦਫ਼ਤਰ ਨਾਲ ਸਬੰਧਤ ਅਧਿਕਾਰੀਆਂ ਨੂੰ ਵੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਅਮਰਜੈਂਸੀ ਸੇਵਾਵਾਂ ਲਈ ਸਾਰੇ ਢੁਕਵੇਂ ਪ੍ਰਬੰਧ ਕਰਨ। ਉਨ੍ਹਾਂ ਨੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਜ਼ਿਲ੍ਹੇ ਵਿੱਚ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਿਹਾ ਕਿ ਤੰਗ ਗਲੀਆਂ ਅਤੇ ਲਾਇਸੰਸ ਤੋਂ ਬਿਨਾਂ ਕੋਈ ਪਟਾਕੇ ਨਾ ਵੇਚੇ ਅਤੇ ਜੇ ਕੋਈ ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਦਾ ਪਾਇਆ ਗਿਆ, ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਤਾਰਾਂ ਦੇ ਹੇਠਾਂ, ਟਰਾਂਸਫਾਰਮਰਾਂ ਅਤੇ ਜਿਥੇ ਅੱਗ ਦਾ ਕੰਮ ਹੋ ਰਿਹਾ ਹੋਵੇ, ਉਸ ਦੇ ਨਜ਼ਦੀਕ ਪਟਾਕੇ ਬਿਲਕੁਲ ਨਾ ਚਲਾਏ ਜਾਣ। ਉਨ੍ਹਾਂ ਨੇ ਫਾਇਰ ਅਫ਼ਸਰਾਂ ਨੂੰ ਵੀ ਟਾਂਡਾ, ਦਸੂਹਾ, ਗੜ੍ਹਦੀਵਾਲਾ ਅਤੇ ਮੁਕੇਰੀਆਂ ਵਿਖੇ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।                    
                  ਇਸ ਮੌਕੇ ਤੇ ਆਤਿਸ਼ਬਾਜੀ ਦੇ ਥੋਕ ਅਤੇ ਪ੍ਰਚੂਨ ਵਿਕਰੇਤਾਵਾਂ ਵਲੋਂ  ਸੁਝਾਅ ਵੀ ਦਿੱਤੇ ਗਏ ਅਤੇ ਉਨ੍ਹਾਂ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਹੀ ਪਟਾਕੇ ਵੇਚੇ ਜਾਣਗੇ। ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਅਮਰਜੀਤ ਸਿੰਘ, ਐਸ.ਡੀ.ਐਮ. ਦਸੂਹਾ ਬਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਬਲਬੀਰ ਸਿੰਘ, ਸਕੂਲਾਂ/ ਕਾਲਜਾਂ ਦੇ ਨੁਮਾਇੰਦਿਆਂ ਤੋਂ ਪਰਚੂਨ ਵਪਾਰੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

ਜਿਲ੍ਹਾ ਚੋਣ ਅਫ਼ਸਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਹਦਾਇਤਾਂ

ਹੁਸ਼ਿਆਰਪੁਰ, 12 ਅਕਤੂਬਰ:ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਹਦਾਇਤ ਕੀਤੀ ਕਿ ਜਿਲ੍ਹਾ ਚੋਣ ਦਫ਼ਤਰ ਵਲੋਂ ਸਮੂਹ ਵਿਭਾਗਾਂ ਦੇ ਮੁਖੀ ਦਫ਼ਤਰਾਂ ਦੇ ਕਲਾਸ ਏ, ਬੀ ਅਤੇ ਸੀ ਸਟਾਫ਼ ਦੇ ਵੇਰਵੇ ਉਨ੍ਹਾਂ ਨੂੰ ਭੇਜੇ ਗਏ ਪ੍ਰੋਫਾਰਮੇ ਅਨੁਸਾਰ ਤਿਆਰ ਰੱਖਣ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਭਾਗ ਕੋਲ ਪ੍ਰੋਫਾਰਮਾ ਨਹੀਂ ਪਹੁੰਚਿਆ ਤਾਂ ਉਹ ਇਹ ਪ੍ਰੋਫਾਰਮਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਵੈਬ ਸਾਈਟ ਦੇ ਲਿੰਕ Performa ਤੋਂ ਡਾਊਨਲੋਡ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਸਮੂਹ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਸਬੰਧਤ ਵਿਭਾਗ ਦੇ ਕੰਪਿਊਟਰ ਅਪਰੇਟਰ ਜਾਂ ਕੰਪਿਊਟਰ ਦੀ ਮੁਹਾਰਤ/ਜਾਣਕਾਰੀ ਰੱਖਣ ਵਾਲੇ ਕਰਮਚਾਰੀ ਨੂੰ ਡਾਟਾ ਸਾਫਟਵੇਅਰ ਬਾਰੇ ਟ੍ਰੇਨਿੰਗ ਦਿੱਤੀ ਜਾਵੇਗੀ। ਸ੍ਰੀਮਤੀ ਮਿਤਰਾ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਜਲਦ ਤੋਂ ਜਲਦ ਪ੍ਰੋਫਾਰਮੇ ਅਨੁਸਾਰ ਸਮੂਹ ਕਰਮਚਾਰੀਆਂ ਦੇ ਵੇਰਵੇ ਇਕੱਤਰ ਕਰਕੇ ਰੱਖ ਲੈਣ।

ਧੂਮਧਾਮ ਨਾਲ ਮਨਾਇਆ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਿਹਰਾ

ਤਲਵਾੜਾ ਦੇ ਦੁਸ਼ਿਹਰੇ ਦਾ ਦ੍ਰਿਸ਼
ਤਲਵਾੜਾ, 11 ਅਕਤੂਬਰ: ਅੱਜ ਇੱਥੇ ਬਦੀ ਉੱਤੇ ਨੇਕੀ ਦਾ ਪ੍ਰਤੀਕ ਤਿਓਹਾਰ ਦੁਸ਼ਿਹਰਾ ਬੇਹੱਦ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।

ਸੁਰੇਸ਼ ਕੁਮਾਰ ਕਪੂਰੀਆ ਚੀਫ਼ ਇੰਜੀਨੀਅਰ ਪੂਜਾ ਕਰਦੇ ਹੋਏ

ਕੇ. ਕੇ. ਸੂਦ ਮੇਘਨਾਥ ਨੂੰ ਅਗਨੀ ਦਿਖਾਉਂਦੇ ਹੋਏ
ਇਸ ਮੌਕੇ ਸੁਰੇਸ਼ ਕੁਮਾਰ ਕਪੂਰੀਆ ਚੀਫ਼ ਇੰਜੀਨੀਅਰ ਬਿਆਸ ਡੈਮ ਵੱਲੋਂ ਵਿਧੀਵਧ ਪੂਜਾ ਮਗਰੋਂ ਰਾਵਣ ਦੇ ਪੁਤਲੇ ਨੂੰ ਅਗਨੀ ਦਿਖਾਉਣ ਦੀ ਰਸਮ ਅਦਾ ਕੀਤੀ ਜਦਕਿ ਮੇਘਨਾਥ ਦੇ ਪੁਤਲੇ ਨੂੰ ਕ੍ਰਿਸ਼ਨ ਕਾਂਤ ਸੂਦ ਨਿਗਰਾਨ ਇੰਜੀਨੀਅਰ ਅਤੇ ਪ੍ਰਧਾਨ ਭਾਰਤ ਵਿਕਾਸ ਪਰਿਸ਼ਦ ਉੱਤਰ ਭਾਰਤ ਨੇ ਇਹ ਰਸਮ ਅਦਾ ਕੀਤੀ। ਤਲਵਾੜਾ ਵਿਚ ਵੱਖ ਵੱਖ ਰਾਮ ਲੀਲਾ ਕਮੇਟੀਆਂ ਵੱਲੋਂ ਸ਼ਾਨਦਾਰ ਝਾਕੀਆਂ ਰਾਹੀਂ ਰਮਾਇਣ ਦੇ ਅਹਿਮ ਯੁੱਧ ਨੂੰ ਮੁੜ ਸੁਰਜੀਤ ਕੀਤਾ ਗਿਆ। ਇਸ ਮੌਕੇ ਵੰਦਨਾ ਕਪੂਰੀਆ, ਰੇਨੂੰ ਸੂਦ, ਮਹੇਸ਼ ਚੋਪੜਾ ਪ੍ਰਧਾਨ ਸਨਾਤਨ ਧਰਮ ਸਭਾ ਤਲਵਾੜਾ, ਤਿਲਕ ਰਾਜ ਸ਼ਰਮਾ, ਪਰਵੀਨ ਕੁਮਾਰ, ਟਿੰਕਾ ਮਿਨਹਾਸ, ਡਾ. ਕੇਵਲ ਕ੍ਰਿਸ਼ਨ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜਰ ਸਨ।

ਬੀ. ਬੀ. ਐਮ. ਬੀ. ਹਸਪਤਾਲ ਬਾਰੇ ਸ਼ਿਵ ਸੈਨਾ ਵੱਲੋਂ ਰੋਸ ਪ੍ਰਦਰਸ਼ਨ

ਤਲਵਾੜਾ, 4 ਅਕਤੂਬਰ: ਅੱਜ ਇੱਥੇ ਬੀ. ਬੀ. ਐਮ. ਬੀ. ਹਸਪਤਾਲ ਤਲਵਾੜਾ ਵਿਚ ਸਹੂਲਤਾਂ ਦੀ ਕਮੀ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਦੁਆਬਾ ਜੋਨ ਦੇ ਪ੍ਰਧਾਨ ਰਾਮਪਾਲ ਸ਼ਰਮਾ, ਰਮੇਸ਼ ਕਾਲੀਆ ਸੂਬਾ ਪ੍ਰਧਾਨ ਯੂਥ ਵਿੰਗ ਹਿਮਾਚਲ ਪ੍ਰਦੇਸ਼ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿਚ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ 100 ਬਿਸਤਿਆਂ ਵਾਲਾ ਇਹ ਅਹਿਮ ਹਸਪਤਾਲ ਪੰਜਾਬ ਅਤੇ ਹਿਮਾਚਲ ਦੇ ਲੋਕਾਂ ਲਈ ਇੱਕ ਮਾਤਰ ਸਿਹਤ ਕੇਂਦਰ ਹੈ ਪ੍ਰੰਤੂ ਸਹੂਲਤਾਂ ਦੀ ਕਮੀ ਦੇ ਚਲਦਿਆਂ ਇਹ ਨਿਰਾ ਚਿੱਟਾ ਹਾਥੀ ਸਾਬਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੇ ਦੋ ਜੱਚਾ-ਬੱਚਾ ਮਾਹਿਰ ਹਨ ਪ੍ਰੰਤੂ ਜਣੇਪੇ ਲਈ ਸਹੂਲਤ ਨਹੀਂ। ਬੋਹੋਸ਼ੀ ਮਾਹਿਰ, ਸਰਜਨ ਅਤੇ ਹੋਰ ਮਾਹਿਰਾਂ ਦੀ ਘਾਟ ਤੋਂ ਇਲਾਵਾ ਐਕਸ-ਰੇ, ਲੈਬ ਅਤੇ ਦਵਾਈਆਂ ਆਦਿ ਦੀ ਹਮੇਸ਼ਾ ਕਮੀ ਬਣੀ ਰਹਿੰਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸ਼ਨ ਨੇ ਇੱਥੇ ਜਲਦੀ ਕਮੀਆਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ 16 ਅਕਤੂਬਰ ਨੂੰ ਮੁੜ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਡਾ. ਪ੍ਰਸ਼ੋਤਮ, ਦੀਪਕ, ਬਲਜਿੰਦਰ, ਦੇਵਿੰਦਰ, ਗੁਰਪ੍ਰੀਤ ਆਦਿ ਸਮੇਤ ਕਈ ਹੋਰ ਆਗੂ ਹਾਜਰ ਸਨ।

ਅਮਨਦੀਪ ਹੈਪੀ ਬਣੇ ਭਾਜਪਾ ਦੇ ਮੰਡਲ ਪ੍ਰਧਾਨ

ਤਲਵਾੜਾ, 4 ਅਕਤੂਬਰ: ਬੀਬੀ ਸੁਖਜੀਤ ਕੌਰ ਸਾਹੀ ਵਿਧਾਇਕਾ ਹਲਕਾ ਦਸੂਹਾ ਅਤੇ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਪ੍ਰਧਾਨ ਵੱਲੋਂ ਅਮਨਦੀਪ ਹੈਪੀ ਐਮ. ਸੀ. ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ਤਲਵਾੜਾ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਬੀਬੀ ਸੁਖਜੀਤ ਕੌਰ ਸਾਹੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਪਾਰਟੀ ਲਈ ਨਿਸ਼ਕਾਮ ਸੇਵਾਵਾਂ ਨਿਭਾ ਰਹੇ ਹੈਪੀ ਦੀ ਨਿਯੁਕਤੀ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਲਾਭ ਹੋਵੇਗਾ। ਜਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਕਿਹਾ ਕਿ ਪਾਰਟੀ ਨੂੰ ਅਮਨਦੀਪ ਹੈਪੀ ਵਰਗੇ ਦ੍ਰਿੜ ਸੰਕਲਪ ਜੁਝਾਰੂ ਨੌਜਵਾਨਾਂ ਦੀ ਬੇਹੱਦ ਲੋੜ ਹੈ। ਇਸ ਮੌਕੇ ਨਵਨਿਯੁਕਤ ਮੰਡਲ ਪ੍ਰਧਾਨ ਅਮਨਦੀਪ ਹੈਪੀ ਨੇ ਕਿਹਾ ਕਿ ਪਾਰਟੀ ਹਾਈ ਕਮਾਨ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਪੂਰਾ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਨੇ ਕੁਮਾਰ ਲਵਲੀ, ਕੈਪਟਨ ਕਰਨ ਸਿੰਘ, ਡਾ. ਧਰੁਬ ਸਿੰਘ, ਅਮਿਤ ਧਨੋਆ, ਕੈਪਟਨ ਸੁਰੇਸ਼, ਬ੍ਰਹਮ ਦਾਸ, ਲਛਮਣ ਸਿੰਘ, ਸ਼ਿਵਮ ਸ਼ਰਮਾ ਆਦਿ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਕਾਰਕੁੰਨ ਹਾਜਰ ਸਨ।

ਸੁਰੇਸ਼ ਕੁਮਾਰ ਕਪੂਰੀਆ ਬਣੇ ਬਿਆਸ ਡੈਮ ਦੇ ਨਵੇਂ ਚੀਫ਼ ਇੰਜੀਨੀਅਰ

ਤਲਵਾੜਾ, 30 ਸਤੰਬਰ: ਸੁਰੇਸ਼ ਕੁਮਾਰ ਕਪੂਰੀਆ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਬਿਆਸ ਡੈਮ ਤਲਵਾੜਾ ਤੇ ਚੀਫ਼ ਇੰਜੀਨੀਅਰ ਵਜੋਂ ਅਹੁਦਾ ਸੰਭਾਲਿਆ।
ਉਨ੍ਹਾਂ ਦਾ ਤਲਵਾੜਾ ਪੁੱਜਣ ਤੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਕਪੂਰੀਆ ਇਸ ਤੋਂ ਪਹਿਲਾਂ ਰਾਜਸਥਾਨ ਸਰਕਾਰ ਵਿਚ ਜਲ ਵਿਭਾਗ ਤੇ ਵਧੀਕ ਚੀਫ਼ ਇੰਜੀਨੀਅਰ ਵਜੋਂ ਤਾਇਨਾਤ ਸਨ। ਇਸ ਮੌਕੇ ਇੰਜੀ. ਕੇ. ਕੇ. ਸੂਦ ਨਿਗਰਾਨ ਇੰਜੀਨੀਅਰ ਤਲਵਾੜਾ ਸਰਕਲ ਅਤੇ ਡਾਇਰੈਕਟਰ ਡਿਜ਼ਾਇਨ ਨੰਗਲ ਡੈਮ, ਐੱਸ. ਸੀ. ਜੈਨ, ਕੇ. ਕੇ. ਸ਼ਰਮਾ, ਮਨਦੀਪ ਸਿੰਘ, ਸੁਰੇਸ਼ ਮਾਨ, ਸਤਨਾਮ ਸਿੰਘ, ਸੰਜੇ ਦਰੀਚ, ਮਦਨ ਲਾਲ, ਸਤੀਸ਼ ਕੁਮਾਰ, ਜੇ. ਬੀ. ਵਰਮਾ ਓ. ਐੱਸ. ਡੀ., ਸੁਮਨ, ਸੁਨੀਲ ਸ਼ਰਮਾ, ਭੋਗੀ ਲਾਲ, ਮਗਿੰਦਰ ਯਾਦਵ, ਪਰਮਿੰਦਰ ਸਿੰਘ ਆਦਿ ਸਮੇਤ ਕਈ ਹੋਰ ਅਧਿਕਾਰੀ ਹਾਜਰ ਸਨ।

ਅਧਿਆਪਕ ਯੋਗਤਾ ਟੈਸਟ ਕਰਾਉਣ ਦੇ ਪ੍ਰਬੰਧ ਮੁਕੰਮਲ : ਚਾਬਾ


  • ਜਿਲ੍ਹੇ ਵਿੱਚ ਬਣਾਏ ਗਏ 22 ਪ੍ਰੀਖਿਆ ਕੇਂਦਰਾਂ `ਚ 10182 ਉਮੀਦਵਾਰ ਭਾਗ ਲੈਣਗੇ

ਹੁਸਿ਼ਆਰਪੁਰ, 23 ਸਤੰਬਰ: ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET), 2016 ਦੀ ਪ੍ਰੀਖਿਆ 25 ਸਤੰਬਰ ਦਿਨ ਐਤਵਾਰ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਼ਿਜਲ੍ਹਾ ਪ੍ਰਸ਼ਾਸ਼ਨ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੱਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ ਵਲੋਂ ਼ਿਜਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਕੀਤੀ ਗਈ, ਜਿਸ ਵਿੱਚ ਜਿ਼ਲ੍ਹੇ ਦੇ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਼ਿਜਲ੍ਹਾ ਪੰਚਾਇਤ ਅਤੇ ਵਿਕਾਸ ਅਫ਼ਸਰ, ਪੁਲਿਸ ਅਤੇ ਸਿੱਖਿਆ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ ਅਤੇ ਇਨ੍ਹਾਂ 22 ਪ੍ਰੀਖਿਆ ਕੇਂਦਰਾਂ ਦੇ ਪ੍ਰੀਖਿਆ ਕੰਟਰੋਲਰ ਹਾ਼ਜਰ ਆਏ।
ਸ੍ਰੀ ਚਾਬਾ ਵਲੋਂ ਹਾਜ਼ਰ ਆਏ ਅਧਿਕਾਰੀਆਂ ਨੂੰ ਦੱਸਿਆ ਕਿ ਪ੍ਰੀਖਿਆ ਕਰਾਉਣ ਲਈ ਜਿ਼ਲ੍ਹੇ ਦੇ 22 ਵਿਦਿਅਕ ਸੰਸਥਾਨਾਂ ਵਿੱਚ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਆਉਣ ਵਾਲੇ ਐਤਵਾਰ ਮਿਤੀ 25 ਸਤੰਬਰ ਨੂੰ 2 ਪੇਪਰਾਂ ਵਿੱਚ ਇਹ ਪ੍ਰੀਖਿਆ ਲਈ ਜਾਵੇਗੀ। ਸਵੇਰੇ 10.30 ਤੋਂ ਦੁਪਹਿਰ 1 ਵਜੇ ਤੱਕ ਪੇਪਰ-2 ਲਿਆ ਜਾਵੇਗਾ, ਜਿਸ ਵਿੱਚ 8212 ਉਮੀਦਵਾਰ ਸ਼ਾਮਲ ਹੋਣਗੇ ਅਤੇ ਬਾਅਦ ਦੁਪਹਿਰ 2.30 ਵਜੇ ਤੋਂ ਸ਼ਾਮ 5 ਵਜੇ ਤੱਕ ਪੇਪਰ-1 ਲਿਆ ਜਾਵੇਗਾ, ਜਿਸ ਵਿੱਚ 1970 ਉਮੀਦਵਾਰ ਭਾਗ ਲੈਣਗੇ। ਇਨ੍ਹਾਂ ਪ੍ਰੀਖਿਆ ਕੇਂਦਰਾਂ ਤੋਂ ਇਲਾਵਾ 3 ਨੋਡਲ ਸੈਂਟਰ ਵੀ ਬਣਾਏ ਗਏ ਹਨ, ਜਿਨ੍ਹਾਂ ਵਿੱਚ ਪ੍ਰੀਖਿਆ ਸਮੱਗਰੀ ਸਟਰਾਂਗ ਰੂਮਾਂ ਵਿੱਚ ਸਟੋਰ ਕੀਤੀ ਜਾਵੇਗੀ ਅਤੇ ਪ੍ਰੀਖਿਆ ਵਾਲੇ ਦਿਨ ਪ੍ਰੀਖਿਆ ਆਰੰਭ ਹੋਣ ਤੋਂ ਪਹਿਲਾਂ ਪ੍ਰੀਖਿਆ ਸਮੱਗਰੀ ਇਨ੍ਹਾਂ ਨੋਡਲ ਸੈਂਟਰਾਂ ਤੋਂ ਪ੍ਰੀਖਿਆ ਕੇਂਦਰਾਂ ਨੂੰ ਰਾਹੀਂ ਉਨ੍ਹਾਂ ਦੇ ਸੈਂਟਰ ਕੰਟਰੋਲਰ ਦਿੱਤੀ ਜਾਵੇਗੀ। ਪ੍ਰੀਖਿਆ ਮੁਕੰਮਲ ਹੋਣ ਉਪਰੰਤ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਸੈਂਟਰ ਕੰਟਰੋਲਰ ਮੁੜ ਪ੍ਰੀਖਿਆ ਸਮੱਗਰੀ ਸਬੰਧਤ ਨੋਡਲ ਸੈਂਟਰਾਂ ਵਿਖੇ ਜਮ੍ਹਾਂ ਕਰਾਉਣਗੇ।
ਸ੍ਰੀ ਚਾਬਾ ਨੇ ਦੱਸਿਆ ਕਿ ਇਨ੍ਹਾਂ ਤਿੰਨ ਨੋਡਲ ਸੈਂਟਰਾਂ ਦੇ ਇੰਚਾਰਜ ਸਬੰਧਤ ਐਸ.ਡੀ.ਐਮ ਹੋਣਗੇ - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਰੇਲਵੇ ਮੰਡੀ ਰੋਡ, ਹੁਸਿ਼ਆਰਪੁਰ ਦੇ ਇੰਚਾਰਜ ਐਸ.ਡੀ.ਐਮ., ਹੁਸਿ਼ਆਰਪੁਰ ਹੋਣਗੇ, ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ, ਬਲੱਗਣ ਰੋਡ, ਦਸੂਹਾ ਦੇ ਇੰਚਾਰਜ ਐਸ.ਡੀ.ਐਮ., ਦਸੂਹਾ ਹੋਣਗੇ, ਅਤੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਮੁਕੇਰੀਆਂ ਦੇ ਇੰਚਾਰਜ ਐਸ.ਡੀ.ਐਮ., ਮੁਕੇਰੀਆਂ ਹੋਣਗੇ। ਹਰ ਇਕ ਪ੍ਰੀਖਿਆ ਕੇਂਦਰ ਦਾ ਮੁੱਖੀ ਕੇਂਦਰ ਕੰਟਰੋਲਰ ਹੋਵੇਗਾ, ਜਦ ਕਿ ਸਿੱਖਿਆ ਵਿਭਾਗ ਵਲੋਂ ਹਰ ਇਕ ਪ੍ਰੀਖਿਆ ਕੇਂਦਰ ਲਈ ਪ੍ਰੀਖਿਆ ਕਰਾਉਣ ਲਈ ਵੱਖ-ਵੱਖ ਅਧਿਕਾਰੀ ਵੀ ਨਿਯੁਕਤ ਕੀਤੇ ਗਏ ਹਨ। ਪ੍ਰੀਖਿਆ ਕੇਂਦਰ ਵਿੱਚ ਇਮਤਿਹਾਨ ਨੂੰ ਸੁਚਾਰੂ ਢੰਗ ਨਾਲ ਕਰਾਉਣ ਲਈ ਦੇਖਰੇਖ ਕਰਨ ਲਈ ਜਿ਼ਲ੍ਹਾ ਪ੍ਰਸ਼ਾਸ਼ਨ ਵਲੋਂ ਬੀ.ਡੀ.ਪੀ.ਓ. ਅਤੇ ਨਗਰ ਕੌਸਲਾਂ ਦੇ ਕਾਰਜਸਾਧਕ ਅਫ਼ਸਰ ਸਟੈਟਿਕ ਆਬਜ਼ਰਵਰ ਲਗਾਏ ਗਏ ਹਨ।
ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਸ੍ਰੀ ਮੋਹਨ ਸਿੰਘ ਲੇਹਲ, ਜਿ਼ਲ੍ਹਾ ਸਿੱਖਿਆ ਅਫ਼ਸਰ (ਸੈਕੰ:) ਨੇ ਦੱਸਿਆ ਕਿ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਲਈ ਗੇਟ `ਤੇ ਉਮੀਦਵਾਰਾਂ ਦੀ ਚੈਕਿੰਗ ਕੀਤੀ ਜਾਵੇਗੀ। ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਲਈ ਉਮੀਦਵਾਰ ਪਾਸ ਸਿਰਫ਼ ਸਿੱਖਿਆ ਵਿਭਾਗ ਵਲੋਂ ਜਾਰੀ ਐਡਮਿਟ ਕਾਰਡ, ਜਿਸ ਉਪਰ ਉਸ ਦੇ ਹਸਤਾਖਰ ਅਤੇ ਸਕੈਡ ਫੋਟੋ ਹੋਵੇ, ਅਤੇ ਫੋਟੋ ਆਈ ਕਾਰਡ ਜਿਵੇਂ ਆਧਾਰ ਕਾਰਡ, ਡਰਾਈਵਿੰਗ ਲਾਇਸੰਸ, ਵੋਟਰ ਕਾਰਡ, ਪਾਸਪਰਰੋਟ ਆਦਿ ਹੀ ਹੋਣਾ ਚਾਹੀਦਾ ਹੈ ਅਤੇ ਇਸ ਤੋ ਇਲਾਵਾ ਕੁਝ ਵੀ ਹੋਰ ਪ੍ਰੀਖਿਆ ਕੇਂਦਰ ਵਿੱਚ ਉਮੀਦਵਾਰ ਨੂੰ ਨਹੀ ਲਿਜਾਉਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦੇ ਲਈ ਪ੍ਰੀਖਿਆ ਕੇਂਦਰ ਦੇ ਵਿੱਚ ਹੀ ਪ੍ਰੀਖਿਆ ਨਾਲ ਸਬੰਧਤ ਸਾਰੀਆਂ ਲੋੜੀਂਦੀਆਂ ਚੀਜ਼ਾਂ ਸਮੇਤ ਪੈਨ ਅੰਦਰ ਹੀ ਮੁਹੱਈਆ ਕੀਤਾ ਜਾਵੇਗਾ। ਉਮੀਦਵਾਰ ਘੜੀ, ਮੋਬਾਇਲ, ਕੈਲਕੂਲੇਟਰ, ਪੈਨ, ਪੈਨਸਲ, ਰਬੜ, ਫਲਿਊਡ, ਗੱਤਾ, ਬੈਗ, ਟਿਫਨ ਬਾਕਸ ਜਾਂ ਕਿਤਾਬਾਂ ਆਦਿ ਨਾ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਸ੍ਰੀ ਚਾਬਾ ਨੇ ਮੀਡੀਆ ਰਾਹੀਂ ਉਮੀਦਵਾਰਾਂ ਨੂੰ ਖਾਸ ਤੌਰ ਤੇ ਅਪੀਲ ਜਾਰੀ ਕੀਤੀ ਕਿ ਉਹ ਪ੍ਰੀਖਿਆ ਕੇਂਦਰ ਵਿੱਚ ਕੇਵਲ ਆਪਣਾ ਐਡਮਿਟ ਕਾਰਡ, ਜਿਸ ਉਪਰ ਉਨ੍ਹਾਂ ਦੀ ਸਕੈਡ ਫੋਟੋ ਅਤੇ ਉਨ੍ਹਾਂ ਦੇ ਹਸਤਾਖਰ ਹੋਣ, ਅਤੇ ਫੋਟੋ ਆਈ ਕਾਰਡ ਤੋ ਇਲਾਵਾ ਕੁਝ ਹੋਰ ਨਾ ਲੈ ਕੇ ਆਉਣ ਕਿਉਂਕਿ ਸਿਰਫ਼ ਏਹੀ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਪੁਖਤੇ ਪ੍ਰਬੰਧ ਵੀ ਕੀਤੇ ਗਏ ਹਨ।
DO’S (√)
· ਮੀਦਵਾਰ ਕੇਵਲ ਐਡਮਿਟ ਕਾਰਡ, ਜਿਸ ਉਪਰ ਉਸ  ਦੇ ਹਸਤਾਖਰ ਅਤੇ ਸਕੈਡ ਫੋਟੋ ਹੋਵੇ, ਪ੍ਰੀਖਿਆ ਕੇਂਦਰ  ਲਿਜਾ ਸਕਦੇ ਹਨ।  · ਉਪਰੋਕਤ ਤੋਂ ਇਲਾਵਾ ਆਪਣਾ ਫੋਟੋ ਆਈ ਕਾਰਡ  ਜਿਵੇਂ ਆਧਾਰ ਕਾਰਡ, ਡਰਾਈਵਿੰਗ ਲਾਇਸੰਸ, ਵੋਟਰ  ਕਾਰਡ, ਪਾਸਪੋਰਟ ਆਦਿ ਜ਼ਰੂਰ ਲੈ ਕੇ ਆਉਣ।
DONT’S (X)
· ਘੜੀ, ਮੋਬਾਇਲ, ਕੈਲਕੂਲੇਟਰ, ਇਲੈਕਟ੍ਰੋਨਿਕ ਡਾਇਰੀ, ਜਾਂ ਹੋਰ ਕੋਈ ਇਲੈਕਟ੍ਰੋਨਿਕ ਵਸਤੂ ਪ੍ਰੀਖਿਆ ਕੇਂਦਰ ਦੇ ਅੰਦਰ ਲਿਜਾਣਾ ਵਰਜਿਤ ਹੈ।  · *ਪੈੱਨ, ਪੈਨਸਲ, ਰਬੜ, ਫਲਿਊਡ, ਗੱਤਾ, ਬੈਗ,  ਟਿਫਨ ਬਾਕਸ, ਕਿਤਾਬਾਂ ਜਾਂ ਕੋਈ ਅਣ ਉਚਿਤ  ਸਮੱਗਰੀ ਆਦਿ ਨਾ ਲੈ ਕੇ ਆਉਣ।  


  • ਪ੍ਰੀਖਿਆ ਕੇਂਦਰਾਂ ਦੇ 100 ਘੇਰੇ ਅੰਦਰ ਧਾਰਾ 144 ਲਾਗੂ

25 ਸਤੰਬਰ ਨੂੰ ਹੋਣ ਵਾਲੇ ਅਧਿਆਪਕ ਯੋਗਤਾ ਟੈਸਟ-2016 ਦੇ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਇਕੱਠ ਜਾਂ ਭੀੜ ਨੂੰ ਰੋਕਣ ਦੇ ਮੰਤਵ ਨਾਲ, ਜਿ਼ਲ੍ਹਾ ਹੁਸਿ਼ਆਰਪੁਰ ਦੇ ਜਿ਼ਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈ.ਏ.ਐਸ. ਵਲੋਂ ਪ੍ਰੀਖਿਆ ਵਾਲੇ ਦਿਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚਕਾਰ ਧਾਰਾ 144 ਸੀ.ਆਰ.ਪੀ.ਸੀ. ਤਹਿਤ ਹੁਕਮ ਵੀ ਜਾਰੀ ਕੀਤੇ ਗਏ ਹਨ। ਇਸ ਹੁਕਮ ਅਨੁਸਾਰ 100 ਮੀਟਰ ਦੇ ਘੇਰੇ ਵਿਚਕਾਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕ ਜਗ੍ਹਾ ਇਕੱਠ `ਤੇ  ਪਾਬੰਦੀ ਹੋਵੇਗੀ। ਇਹ ਹੁਕਮ ਕੇਵਲ ਪ੍ਰੀਖਿਆ ਵਾਲੇ ਦਿਨ ਹੀ ਲਾਗੂ ਹੋਵੇਗਾ।

ਯਾਦਗਾਰੀ ਹੋ ਨਿੱਬੜਿਆ ਪ੍ਰੋਗਰਾਮ ਸੂਫ਼ੀਆਨਾ ਸ਼ਾਮ

ਤਲਵਾੜਾ, 22 ਜੂਨ: ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਨੰਗਲ ਡੈਮ - ਟੋਰਾਂਟੋ ਕਨੇਡਾ ਵੱਲੋਂ ਪੰਜਾਬੀ ਸਾਹਿਤ ਤੇ ਕਲਾ ਮੰਚ ਤਲਵਾੜਾ ਦੇ ਸਹਿਯੋਗ ਨਾਲ ਬੀਤੇ ਦਿਨ ਸੂਫ਼ੀਆਨਾ ਸ਼ਾਮ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਪ੍ਰਸਿੱਧ ਕਲਾਕਾਰ ਸੁਰਿੰਦਰ ਸੂਫ਼ੀ ਨੇ ਆਪਣੀ ਸੋਜ਼ਮਈ ਆਵਾਜ਼ ਦੇ ਜਾਦੂ ਤੇ ਕਲਾਮ ਨਾਲ ਦਰਸ਼ਕਾਂ ਦੇ ਮਨਾਂ ਉੱਪਰ ਗਹਿਰੀ ਛਾਪ ਛੱਡੀ ਤੇ ਇਹ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ। ਇਸ ਪ੍ਰੋਗਰਾਮ ਦੇ ਪ੍ਰਬੰਧਕ ਬਲਜੀਤ ਸਿੰਘ ਬਡਵਾਲ ਤੋਂ ਇਲਾਵਾ ਇਸ ਮੌਕੇ ਉੱਘੇ ਲੇਖਕ ਗੁਰਪ੍ਰੀਤ ਗਰੇਵਾਲ, ਯੋਗੇਸ਼ ਸਚਦੇਵਾ ਤੋਂ ਇਲਾਵਾ ਡਾ. ਅਮਰਜੀਤ ਅਨੀਸ, ਡਾ. ਵਿਸ਼ਾਲ ਧਰਵਾਲ, ਗੁਰਦੀਪ ਸਿੰਘ ਨੇ ਵੀ ਭਰਪੂਰ ਹਾਜਰੀ ਲਵਾਈ। ਪੇਸ਼ ਹਨ ਇਸ ਪ੍ਰੋਗਰਾਮ ਦੀਆਂ ਕੁਝ ਝਲਕਾਂ:

ਸਮਰਜੀਤ ਸਿੰਘ ਸ਼ਮੀ ਦੀ ਕਾਵਿ-ਪੁਸਤਕ ਦਿਲ ਤੋਂ ਦਿਲ ਤੱਕ ਦਾ ਸਫ਼ਲ ਲੋਕਅਰਪਣ ਸਮਾਰੋਹ

ਤਲਵਾੜਾ, 25 ਮਾਰਚ: ਪੰਜਾਬੀ ਸਾਹਿਤ ਅਤੇ ਕਲਾ ਮੰਚ (ਰਜਿ:) ਤਲਵਾੜਾ ਵੱਲੋਂ ਸਮਰਜੀਤ ਸਿੰਘ ਸ਼ਮੀ ਦੇ ਪੰਜਾਬੀ ਕਵਿਤਾ ਸੰਗ੍ਰਹਿ 'ਦਿਲ ਤੋਂ ਦਿਲ ਤੱਕ' ਸਰਕਾਰੀ ਕਾਲਜ ਤਲਵਾੜਾ ਵਿਖੇ ਪ੍ਰਭਾਵਸ਼ਾਲੀ ਲੋਕ-ਅਰਪਣ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਬਤੌਰ ਮੁੱਖ ਮਹਿਮਾਨ ਪਦਮਸ਼੍ਰੀ ਡਾ. ਸੁਰਜੀਤ ਪਾਤਰ ਸ਼ਾਮਿਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਡਾ. ਕਰਮਜੀਤ ਸਿੰਘ ਜਨਰਲ ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ ਪੰਜਾਬ ਵੱਲੋਂ ਕੀਤੀ ਗਈ। ਪ੍ਰਧਾਨਗੀ ਮੰਡਲ ਵਿਚ ਪ੍ਰੋ. ਬੀ. ਐੱਸ. ਬੱਲੀ, ਪ੍ਰਿੰ. ਜਨਮੀਤ ਸਿੰਘ ਤੇ ਇੰਜੀ: ਕੇ. ਕੇ. ਸੂਦ ਵੀ ਸ਼ਾਮਿਲ ਸਨ।
ਡਾ. ਸੁਰਜੀਤ ਪਾਤਰ ਸਮਰਜੀਤ ਸਿੰਘ ਸ਼ਮੀ ਦੀ ਪੁਸਤਕ ਦਿਲ ਤੋਂ ਦਿਲ ਤੱਕ ਰਿਲੀਜ਼ ਕਰਦੇ ਹੋਏ
ਸਮਾਗਮ ਦਾ ਆਗਾਜ਼ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਪਾਸ਼ ਨੂੰ ਸ਼ਰਧਾਂਜਲੀ ਨਾਲ ਕੀਤਾ ਗਿਆ। ਮੰਚ ਦੇ ਪ੍ਰਧਾਨ ਡਾ. ਸੁਰਿੰਦਰ ਮੰਡ ਵੱਲੋਂ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ। ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਸਮਰਜੀਤ ਸ਼ਮੀ ਵਿਚ ਸਮਰੱਥ ਸ਼ਾਇਰ ਦੀਆਂ ਪ੍ਰਬਲ ਸੰਭਾਵਨਾਵਾਂ ਹਨ ਅਤੇ ਉਸਦੀ ਸ਼ਾਇਰੀ ਦੀ ਪਲੇਠੀ ਪੁਸਤਕ ਸੂਖਮ ਭਾਵਨਾਵਾਂ ਦੀ ਤਰਜਮਾਨੀ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼ਾਇਰੀ ਸ਼ਿੱਦਤ, ਸ਼ਿਲਪ ਤੇ ਸ਼ਊਰ ਦਾ ਸੁਮੇਲ ਹੁੰਦਾ ਹੈ। ਇਸ ਮੌਕੇ ਉਨ੍ਹਾਂ ਪੰਜਾਬੀ ਭਾਸ਼ਾ, ਸਾਹਿਤ ਸਿਰਜਣਾ ਤੇ ਦਿਲਚਸਪ ਅੰਦਾਜ਼ ਵਿਚ ਗੰਭੀਰ ਚਰਚਾ ਕੀਤੀ। ਉਨ੍ਹਾਂ ਆਪਣੀਆਂ ਰਚਨਾਵਾਂ ਦੀ ਛਹਿਬਰ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ। ਡਾ. ਕਰਮਜੀਤ ਸਿੰਘ ਨੇ ਸ਼ਮੀ ਦੀ ਪੁਸਤਕ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼ਾਇਰ ਨੇ ਪੰਜਾਬੀ ਛੰਦਾਂ ਦੀ ਸੁਚੱਜੇ ਅੰਦਾਜ਼ ਵਿੱਚ ਵਰਤੋਂ ਕੀਤੀ ਹੈ।

ਡਾ. ਧਰੁੱਬ ਸਿੰਘ ਨਾਲ ਤਲਵਾੜਾ ਡਾਟ ਕਾਮ ਦੀ ਵਿਸ਼ੇਸ਼ ਮੁਲਾਕਾਤ


ਡਾ. ਧਰੁਬ ਸਿੰਘ, ਪ੍ਰਧਾਨ ਨਗਰ ਪੰਚਾਇਤ ਤਲਵਾੜਾ (ਹੁਸ਼ਿਆਰਪੁਰ)

  • ਤਲਵਾੜਾ ਸ਼ਹਿਰ ਦਾ ਕਾਇਆ ਕਲਪ ਕੀਤਾ ਜਾਵੇਗਾ
  • ਸ਼ਹਿਰੀਆਂ ਲਈ ਬਿਹਤਰੀਨ ਜਲ ਸਪਲਾਈ ਯੋਜਨਾਵਾਂ
  • ਗਲੀਆਂ-ਨਾਲੀਆਂ ਦਾ ਹੋਵੇਗਾ ਨਿਰਮਾਣ
  • ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਪਾਲੀਥੀਨ ਤੇ ਲਗਾਈ ਪਾਬੰਦੀ
  • 31 ਮਾਰਚ ਤੋਂ ਬਾਅਦ ਪੋਲੀਥੀਨ ਵਰਤਣ ਤੇ ਲੱਗੇਗਾ ਜੁਰਮਾਨਾ

ਲੋਕ ਅਦਾਲਤ ਵਿੱਚ ਹੋਇਆ 6139 ਕੇਸਾਂ ਦਾ ਨਿਪਟਾਰਾ

ਹੁਸ਼ਿਆਰਪੁਰ, 12 ਮਾਰਚ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਦੂਸਰੀ ਮਾਸਿਕ ਕੌਮੀ ਲੋਕ ਅਦਾਲਤ ਲਗਾਈ ਗਈ।  ਲੋਕ ਅਦਾਲਤ ਵਿੱਚ ਦੀਵਾਨੀ ਅਤੇ ਰੈਵਨਿਊ ਕੇਸਾਂ ਸਬੰਧੀ ਕੇਸਾਂ ਦਾ ਨਿਪਟਾਰਾ ਕਰਾਉਣ ਲਈ ਜਿਲ੍ਹਾ ਲੋਕ ਅਦਾਲਤ ਹੁਸ਼ਿਆਰਪੁਰ ਵਿਖੇ 4,  ਮੁਕੇਰੀਆਂ ਵਿਖੇ 3, ਦਸੂਹਾ ਅਤੇ ਗੜ੍ਹਸ਼ੰਕਰ ਵਿਖੇ 1-1 ਬੈਂਚ ਦਾ ਗਠਨ ਕੀਤਾ ਗਿਆ। ਇਹ ਲੋਕ ਅਦਾਲਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਸ੍ਰੀ ਸੁਨੀਲ ਕੁਮਾਰ ਅਰੋੜਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਯੋਗ ਅਗਵਾਈ ਹੇਠ ਲਗਾਈ ਗਈ। ਜਿਲ੍ਹਾ ਹੁਸ਼ਿਆਰਪੁਰ ਦੀ ਕੌਮੀ ਮਾਸਿਕ ਲੋਕ ਅਦਾਲਤ ਵਿੱਚ 7063 ਕੇਸਾਂ ਦੀ ਸੁਣਵਾਈ ਹੋਈ ਅਤੇ 6139 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ ਅਤੇ ਧਿਰਾਂ ਨੂੰ ਕੁਲ 1516766/- ਰੁਪਏ ਦੀ ਰਾਸ਼ੀ ਦੇ ਕਲੇਮ ਦਿਵਾਏ ਗਏ।
                  ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਸ੍ਰੀ ਸੁਨੀਲ ਕੁਮਾਰ ਅਰੋੜਾ ਨੇ ਦੱਸਿਆ ਕਿ ਅਗਲੀ ਕੌਮੀ ਮਾਸਿਕ ਲੋਕ ਅਦਾਲਤਾਂ 9 ਅਪ੍ਰੈਲ 2016 ਨੂੰ ਲੇਬਰ ਅਤੇ ਫੈਮਲੀ ਕੇਸਾਂ ਲਈ ਆਯੋਜਿਤ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾਵੇ।
                  ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਸ੍ਰੀਮਤੀ ਰਸ਼ਮੀ ਸ਼ਰਮਾ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਤੇ ਧਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।

ਖੇਡਾਂ ਵਿਚ ਵੀ ਸਰਕਾਰੀ ਮਾਡਲ ਹਾਈ ਸਕੂਲ ਦੀ ਝੰਡੀ

ਤਲਵਾੜਾ, 15 ਫ਼ਰਵਰੀ: ਜਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਜਤਿੰਦਰ ਸਿੰਘ ਮਣਕੂ ਦੀ ਯੋਗ ਅਗਵਾਈ ਹੇਠ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਵੱਲੋਂ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਜੇਤੂ ਟੀਮਾਂ ਨੂੰ ਮਿਲਣ ਉਪਰੰਤ ਸਕੂਲ ਪੁੱਜਣ ਤੇ ਸਕੂਲ ਮੁਖੀ ਰਾਜ ਕੁਮਾਰ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲਾਅਨ ਟੈਨਿਸ ਅੰਡਰ 17 ਮੁੰਡੇ ਅਤੇ ਕੁੜੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਅੰਡਰ 14 ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਦੂਜਾ ਸਥਾਨ ਹਾਸਿਲ ਕੀਤਾ। ਟੇਬਲ ਟੈਨਿਸ ਅੰਡਰ 17 ਲੜਕੀਆਂ ਦੀ ਟੀਮ ਪਹਿਲੇ ਸਥਾਨ ਅਤੇ ਲੜਕਿਆਂ ਦੀ ਟੀਮ ਦੂਜੇ ਸਥਾਨ ਤੇ ਰਹੀ। ਕ੍ਰਿਕੇਟ ਵਿੱਚ ਵੀ ਦੋਵੇਂ ਵਰਗਾਂ ਵਿਚ ਸਕੂਲ ਦੀਆਂ ਟੀਮਾਂ ਰਨਰ-ਅੱਪ ਰਹੀਆਂ।
ਰਾਜ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੱਠ ਜੇਤੂ ਟਰਾਫ਼ੀਆਂ ਮਿਲਣ ਨਾਲ ਇਲਾਕੇ ਵਿਚ ਸਕੂਲ ਦਾ ਮਾਣ ਵਧਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਨਿਸ਼ਾ ਕੁਮਾਰੀ ਕਰਾਟੇ ਵਿਚ ਗੋਲਡ ਮੈਡਲ ਹਾਸਿਲ ਕਰਕੇ ਮੁਹਾਲੀ ਵਿਚ ਹੋ ਰਹੀਆਂ ਸੂਬਾ ਪੱਧਰੀ ਖੇਡਾਂ ਵਿਚ ਜਿਲ੍ਹੇ ਦੀ ਪ੍ਰਤੀਨਿਧਤਾ ਕਰ ਰਹੀ ਹੈ। ਸਮਾਗਮ ਵਿਚ ਸਕੂਲ ਦੇ ਪੁਰਾਣੇ ਵਿਦਿਆਰਥੀ ਅਤੇ ਉੱਘੇ ਸਾਫ਼ਟਵੇਅਰ ਇੰਜੀਨੀਅਰ ਤੇਜਿੰਦਰ ਸਿੰਘ ਬੇਦੀ ਨੇ ਇਸ ਮੌਕੇ ਸਰਵੋਤਮ ਖਿਡਾਰੀ ਸ਼ਿਖਾ ਚੌਧਰੀ ਅਤੇ ਵਰਿੰਦਰ ਕੁਮਾਰ ਨੂੰ ਨਗਦ 1100-1100 ਰੁਪਏ ਦੇ ਕੇ ਸਨਮਾਨਿਤ ਕੀਤਾ ਅਤੇ ਸਕੂਲ ਵੱਲੋਂ ਖੇਡਾਂ ਅਤੇ ਵਿੱਦਿਅਕ ਖੇਤਰ ਵਿਚ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਹਰਮੀਤ ਕੌਰ, ਮਹਿੰਦਰ ਸਿੰਘ, ਕਿਰਨ ਬਾਲਾ ਡੀ. ਪੀ. ਈ., ਬਲਵਿੰਦਰ ਸਿੰਘ ਜਰਿਆਲ ਪੀ. ਟੀ. ਈ., ਸੰਦੀਪ ਕਪਿਲ ਕ੍ਰਿਕੇਟ ਕੋਚ, ਸਮਰਜੀਤ ਸਿੰਘ ਸ਼ਮੀ, ਰਾਜੇਸ਼ ਮਹਿਤਾਨੀ, ਬਿਆਸ ਦੇਵ, ਰਾਕੇਸ਼ ਕੁਮਾਰ, ਭੁਪਿੰਦਰ ਸਿੰਘ ਸਿੱਧੂ, ਰਮੇਸ਼ ਕੁਮਾਰ ਡੌਹਰ, ਨਵਕਿਰਨ, ਅੰਕੁਸ਼, ਯੋਗੇਸ਼ਵਰ ਸਲਾਰੀਆ, ਵਰਿੰਦਰ, ਰਜਨੀ ਆਦਿ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਤੇ ਪਤਵੰਤੇ ਹਾਜਰ ਸਨ।

ਤ੍ਰੈਮਾਸਿਕ ਮੈਗਜ਼ੀਨ ਛੇਤੀ ਹੋਵੇਗਾ ਸ਼ੁਰੂ : ਪ੍ਰੋ. ਬੱਲੀ

ਤਲਵਾੜਾ, 14 ਫਰਵਰੀ: ਮਾਨਵਵਾਦੀ ਚੇਤਨਾ ਟਰੱਸਟ ਰਜਿ: ਤਲਵਾੜਾ ਦੀ ਇੱਕ ਅਹਿਮ ਮੀਟਿੰਗ ਟਰੱਸਟ ਦੇ ਸਰਪ੍ਰਸਤ ਉੱਘੇ ਉਦਯੋਗਪਤੀ ਕੁਲਵੰਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ। ਟਰੱਸਟ ਦੇ ਪ੍ਰਧਾਨ ਪ੍ਰੋ. ਬੀ. ਐੱਸ. ਬੱਲੀ ਨੇ ਦੱਸਿਆ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਟਰੱਸਟ ਵੱਲੋਂ ਪੰਜਾਬੀ ਸਾਹਿਤ ਅਤੇ ਖੋਜ ਨੂੰ ਪ੍ਰਫੁੱਲਿਤ ਕਰਨ ਲਈ ਛੇਤੀ ਹੀ ਤ੍ਰੈਮਾਸਿਕ ਮੈਗਜੀਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਖੋਜ ਪੱਤਰਾਂ ਤੋਂ ਇਲਾਵਾ ਇਸ ਮਿਆਰੀ ਮੈਗਜ਼ੀਨ ਵਿਚ ਕਵਿਤਾ, ਗਜ਼ਲ, ਕਹਾਣੀ, ਨਿਬੰਧ, ਇਕਾਂਗੀ, ਨਾਟਕ, ਲੋਕਧਾਰਾ ਆਦਿ ਪ੍ਰਕਾਸ਼ਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੈਗਜ਼ੀਨ ਦੇ ਸੰਪਾਦਕ ਅਮਰੀਕ ਡੋਗਰਾ ਹੋਣਗੇ। ਇਸ ਮੌਕੇ ਸ਼ਾਇਰ ਪ੍ਰਿੰ. ਨਵਤੇਜ ਗੜ੍ਹਦੀਵਾਲਾ ਦੀ ਕਾਵਿ ਪੁਸਤਕ ਧੁੱਪ ਦੀ ਤਲਾਸ਼ ਤੇ ਚਰਚਾ ਕੀਤੀ ਗਈ ਅਤੇ ਡਾ. ਜਨਮੀਤ ਸਿੰਘ ਨੇ ਇਸ ਪੁਸਤਕ ਦੀਆਂ ਰਚਨਾਵਾਂ ਨੂੰ ਬੇਹੱਦ ਪ੍ਰਭਾਵਸ਼ਾਲੀ ਦੱਸਿਆ। ਇਸ ਮੌਕੇ ਪ੍ਰੋ. ਬੱਲੀ ਤੋਂ ਇਲਾਵਾ ਪ੍ਰਿੰ. ਨਵਤੇਜ ਗੜ੍ਹਦੀਵਾਲਾ, ਅਮਰੀਕ ਡੋਗਰਾ, ਸਮਰਜੀਤ ਸਿੰਘ ਸ਼ਮੀ, ਡਾ. ਅਮਰਜੀਤ ਅਨੀਸ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ।

ਲੈਕਚਰਾਰਾਂ ਦੇ ਟੈਸਟ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ

-ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ 'ਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
-15 ਪ੍ਰੀਖਿਆ ਕੇਂਦਰ ਬਣਾਏ, 14 ਫਰਵਰੀ ਨੂੰ 6075 ਉਮੀਦਵਾਰ ਦੇਣਗੇ ਟੈਸਟ

ਹੁਸ਼ਿਆਰਪੁਰ, 11 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਵੱਖ-ਵੱਖ ਵਿਸ਼ਿਆਂ ਦੇ ਸਕੂਲ ਲੈਕਚਰਾਰਾਂ ਦਾ ਟੈਸਟ 14 ਫਰਵਰੀ ਨੂੰ ਲਿਆ ਜਾ ਰਿਹਾ ਹੈ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 6075 ਉਮੀਦਵਾਰ ਟੈਸਟ ਦੇਣਗੇ ਅਤੇ ਇਸ ਸਬੰਧੀ ਜ਼ਿਲ੍ਹੇ ਵਿੱਚ 15 ਪ੍ਰੀਖਿਆ ਕੇਂਦਰ ਬਣਾਏ ਗਏ ਹਨ।  ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦਾ ਸਮਾਂ ਪੇਪਰ-1 ਲਈ ਸਵੇਰੇ 9-30 ਵਜੇ ਤੋਂ 12 ਵਜੇ ਤੱਕ ਅਤੇ ਪੇਪਰ-2 ਦਾ ਸਮਾਂ 2-30 ਵਜੇ ਤੋਂ 5 ਵਜੇ ਤੱਕ ਰੱਖਿਆ ਗਿਆ ਹੈ।
                  ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਹੁਸ਼ਿਆਰਪੁਰ ਦੇ ਪ੍ਰੀਖਿਆ ਕੇਂਦਰਾਂ ਦੀ ਹਦੂਦ ਅੰਦਰ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਇਹ ਹੁਕਮ 14 ਫਰਵਰੀ ਲਈ ਲਾਗੂ ਰਹੇਗਾ।
                  ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਿਹੜੇ 15 ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਉਨ੍ਹਾਂ ਵਿੱਚ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ, ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾ ਪਹਾੜੀ, ਪੀ.ਡੀ.ਆਰੀਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਖਾਲਸਾ ਗਰਲਜ਼ ਸੀਨੀਅਰ   ਸੈਕੰਡਰੀ ਸਕੂਲ, ਐਸ.ਡੀ. ਕਾਲਜੀਏਟ ਪੰਡਿਤ ਅਮ੍ਰਿੰਤਾ ਆਨੰਦ ਸੀਨੀਅਰ ਸੈਕੰਡਰੀ ਸਕੂਲ, ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਐਸ.ਡੀ.ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਕਾਲਜ, ਐਸ.ਏ.ਵੀ. ਜੈਨ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ, ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਅਤੇ ਚੌਧਰੀ ਬਲਬੀਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਗਪੁਰ ਸਤੌਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਬਜਵਾੜਾ ਵਿਖੇ ਐਸ.ਬੀ.ਏ.ਸੀ. ਸੀਨੀਅਰ ਸੈਕੰਡਰੀ ਸਕੂਲ ਨੂੰ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ  ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਵਿੱਚ ਕਿਸੇ ਪ੍ਰਕਾਰ ਦੀ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਪੰਜ ਦਿਨਾ ਮੱਛੀ ਪਾਲਣ ਕੈਂਪ 15 ਤੋਂ

ਹੁਸ਼ਿਆਰਪੁਰ, 11 ਫਰਵਰੀ: ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਦੇਣ ਸਬੰਧੀ ਮੰਛੀ ਪੂੰਗ ਫਾਰਮ ਹਰਿਆਣਾ ਵਿਖੇ 15 ਫਰਵਰੀ ਤੋਂ 19 ਫਰਵਰੀ ਤੱਕ 5 ਦਿਨਾਂ ਦਾ ਮੱਛੀ ਪਾਲਣ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਹਾਇਕ ਡਾਇਰੈਕਟਰ ਮੱਛੀ ਪਾਲਣ ਜਸਬੀਰ ਸਿੰਘ ਨੇ ਦੱਸਿਆ ਕਿ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਅਤੇ ਇਸ ਧੰਦੇ ਨੂੰ ਅਪਨਾਉਣ ਵਾਲੇ ਚਾਹਵਾਨ ਵਿਅਕਤੀਆਂ ਨੂੰ ਕੈਂਪ ਦੌਰਾਨ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫ਼ਤਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਹੁਸ਼ਿਆਰਪੁਰ 'ਚ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਲਹਿਰਾਇਆ ਕੌਮੀ ਤਿਰੰਗਾ


-ਜਿਆਣੀ ਨੇ ਗਣਤੰਤਰ ਦਿਵਸ 'ਤੇ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਦਿੱਤਾ ਸੰਦੇਸ਼
-ਕੈਬਨਿਟ ਮੰਤਰੀ ਵਲੋਂ ਵਿਦਿਅਕ ਅਦਾਰਿਆਂ 'ਚ 27 ਜਨਵਰੀ ਨੂੰ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 26 ਜਨਵਰੀ: ਸਿਹਤ ਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਪੰਜਾਬ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਹੁਸ਼ਿਆਰਪੁਰ ਵਿਖੇ ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਜ਼ਿਲ੍ਹਾ ਵਾਸੀਆਂ ਨੂੰ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਸਾਨੂੰ ਅੱਜ ਦਾ ਦਿਹਾੜਾ ਮਨਾਉਣ ਦਾ ਮੌਕਾ ਮਿਲਿਆ ਹੈ, ਇਸ ਲਈ ਨੌਜਵਾਨ ਪੀੜ੍ਹੀ ਨੂੰ ਇਹ ਕੁਰਬਾਨੀਆਂ ਹਮੇਸ਼ਾਂ ਯਾਦ ਰੱਖਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ ਅਤੇ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਤੋਂ ਬਾਅਦ ਸਾਡਾ ਦੇਸ਼ ਪੂਰੀ ਤਰ੍ਹਾਂ ਨਾਲ ਗਣਰਾਜ ਬਣਿਆ।
           

                  ਸ੍ਰੀ ਜਿਆਣੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਸਹੂਲਤ ਦਿੰਦਿਆਂ ਕੈਸ਼ਲੈਸ ਬੀਮਾ ਸਕੀਮ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਸਕੀਮ ਤਹਿਤ 3 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ 9 ਸਾਲਾਂ ਤੋਂ ਅਥਾਹ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਸਿਹਤ ਸਹੂਲਤਾਂ ਉਪਲਬੱਧ ਕਰਾਉਣ ਲਈ ਕਈ ਅਹਿਮ ਕਦਮ ਪੁਟੇ ਗਏ ਹਨ।  ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਹਰ ਪੱਖ ਤੋਂ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ।

ਕੇ. ਕੇ. ਸੂਦ ਦੀ ਅਗਵਾਈ ਹੇਠ ਮਨਾਈ ਲੋਹੜੀ

ਤਲਵਾੜਾ, 14 ਜਨਵਰੀ : ਇੱਥੇ ਬੀ. ਬੀ. ਐਮ. ਬੀ. ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸਮੂਹ ਕਰਮਚਾਰੀਆਂ ਵੱਲੋਂ ਇੰਜ. ਕੇ. ਕੇ. ਸੂਦ ਐੱਸ. ਈ. ਟਾਉਨਸ਼ਿਪ ਦੀ ਅਗਵਾਈ ਹੇਠ ਲੋਹੜੀ ਦਾ ਤਿਓਹਾਰ ਮਨਾਇਆ ਗਿਆ। ਸ਼੍ਰੀ ਸੂਦ ਨੇ ਕਿਹਾ ਕਿ ਲੋਹੜੀ ਦਾ ਤਿਓਹਾਰ ਦੇਸ਼ ਨੂੰ ਖੁਸ਼ਹਾਲੀ ਤੇ ਅਮਨ ਦਾ ਸੁਨੇਹਾ ਦਿੰਦਾ ਹੈ।

ਨਰੋਆ ਸਾਹਿਤ ਸਮਾਜ ਨੂੰ ਸੇਧ ਦੇਣ ਦੇ ਸਮਰੱਥ: ਕੁਲਸ਼੍ਰੇਸ਼ਠ

ਨਵੇਂ ਸਾਲ ਦੀ ਆਮਦ ਤੇ ਲੱਗੀ ਸ਼ਾਇਰਾਨਾ ਮਹਿਫ਼ਿਲ
ਤਲਵਾੜਾ, 4 ਜਨਵਰੀ : ਪੰਜਾਬੀ ਸਾਹਿਤ ਅਤੇ ਕਲਾ ਮੰਚ (ਰਜਿ: ) ਤਲਵਾੜਾ ਵੱਲੋਂ ਇੱਥੇ ਨਵੇਂ ਵਰ•ੇ ਦੀ ਆਮਦ ਤੇ ਪਲੇਠਾ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਐੱਮ. ਕੇ. ਕੁਲਸ਼੍ਰੇਸ਼ਠ, ਪ੍ਰੋ. ਬੀ. ਐੱਸ. ਬੱਲੀ ਵੱਲੋਂ ਕੀਤੀ ਗਈ ਅਤੇ ਪ੍ਰਿੰ. ਧਰਮਪਾਲ ਸਾਹਿਲ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਇਸ ਮੌਕੇ ਪ੍ਰਸਿੱਧ ਗਣਿਤ ਸ਼ਾਸ਼ਤਰੀ ਤੇ ਬੁੱਧੀਜੀਵੀ ਐੱਮ. ਕੇ. ਕੁਲਸ਼੍ਰੇਸ਼ਠ ਨੇ ਕਿਹਾ ਕਿ ਨਰੋਆ ਸਾਹਿਤ ਸਮਾਜ ਨੂੰ ਸਹੀ ਸੇਧ ਦੇਣ ਦੇ ਸਮਰੱਥ ਹੁੰਦਾ ਹੈ ਅਤੇ ਅਜੋਕੇ ਹਾਲਾਤਾਂ ਵਿਚ ਅਜਿਹੇ ਸਾਹਿਤ ਨਾਲ ਜੁੜਨਾ ਸਮੇਂ ਦੀ ਲੋੜ ਬਣ ਚੁੱਕੀ ਹੈ। ਉਨ•ਾਂ ਆਪਣੇ ਵੱਲੋਂ ਕੀਤੀ ਖੋਜ ਤੇ ਅਧਾਰਿਤ ਆਦਿ ਤੋਂ ਅੰਤ ਤੱਕ ਕੈਲੰਡਰ ਬਾਰੇ ਜਾਣਕਾਰੀ ਵੀ ਦਿੱਤੀ। ਪ੍ਰੋ. ਬੱਲੀ ਅਤੇ ਪ੍ਰਿੰ. ਸਾਹਿਲ ਨੇ ਵੀ ਇਸ ਮੌਕੇ ਸਾਹਿਤਕ ਚਰਚਾ ਵਿਚ ਸ਼ਿਰਕਤ ਕੀਤੀ। ਮੰਚ ਦਾ ਸੰਚਾਲਨ ਜਨਰਲ ਸਕੱਤਰ ਸਮਰਜੀਤ ਸਿੰਘ ਸ਼ਮੀ ਵੱਲੋਂ ਕੀਤਾ ਗਿਆ। ਰਚਨਾਵਾਂ ਦੇ ਦੌਰ ਦਾ ਆਰੰਭ ਮਦਨ ਲਾਲ ਵੱਲੋਂ ਵੰਝਲੀ ਦਾ ਧੁਨ ਨਾਲ ਹੋਇਆ ਅਤੇ ਪ੍ਰਸਿੱਧ ਸ਼ਾਇਰ ਨਰੇਸ਼ ਗੁਮਨਾਮ, ਡਾ. ਅਮਰਜੀਤ ਅਨੀਸ, ਅਨੁਰਾਧਾ ਕਾਫਿਰ, ਰਵਿੰਦਰ ਰਵੀ, ਰਾਜਿੰਦਰ ਮਹਿਤਾ, ਜਸਵੀਰ ਕੌਰ ਜੱਸ, ਧਿਆਨ ਸਿੰਘ ਚੰਦਨ, ਪ੍ਰਿੰ. ਅਰਚਨਾ ਕੁਲਸ਼੍ਰੇਸ਼ਠ, ਹਰਸ਼ਵਿੰਦਰ ਕੌਰ, ਹੈਰੀ ਰੰਧਾਵਾ, ਡਾ. ਵਿਸ਼ਾਲ ਧਰਵਾਲ, ਸਤਪਾਲ ਕਮਾਹੀ, ਗੁਰਦੀਪ ਸਿੰਘ, ਪ੍ਰੋ. ਅੰਜੂ ਗਜ਼ਲ, ਕੈਲਾਸ਼ ਰਾਣੀ, ਅਲਕਾ ਰਜਵਾਲ, ਜੁਗਰਾਜ ਸਿੰਘ ਚੀਮਾ, ਕੇ. ਕੇ. ਕਸ਼ਯਪ, ਜਯ ਸੰਯੁਕਤ, ਸਮਰਜੀਤ ਸਿੰਘ ਸ਼ਮੀ ਵੱਲੋਂ ਪ੍ਰਭਾਵਸ਼ਾਲੀ ਰਚਨਾਵਾਂ ਪੇਸ਼ ਕੀਤੀਆਂ ਗਈਆਂ। ਹੋਰਨਾਂ ਤੋਂ ਇਲਾਵਾ ਇਸ ਮੌਕੇ ਜਗਰੂਪ ਸਿੰਘ ਸੇਠ, ਚੰਦਰ ਸ਼ੇਖਰ, ਹਰਕਿਰਨ ਸਿੰਘ, ਸਵਰਨ ਸ਼ਰਮਾ ਆਦਿ ਸਮੇਤ ਕਈ ਹੋਰ ਸਾਹਿਤ ਪ੍ਰੇਮੀ ਹਾਜਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)