ਤਲਵਾੜਾ, 15 ਫ਼ਰਵਰੀ: ਜਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਜਤਿੰਦਰ ਸਿੰਘ ਮਣਕੂ ਦੀ ਯੋਗ ਅਗਵਾਈ ਹੇਠ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਵੱਲੋਂ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਜੇਤੂ ਟੀਮਾਂ ਨੂੰ ਮਿਲਣ ਉਪਰੰਤ ਸਕੂਲ ਪੁੱਜਣ ਤੇ ਸਕੂਲ ਮੁਖੀ ਰਾਜ ਕੁਮਾਰ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲਾਅਨ ਟੈਨਿਸ ਅੰਡਰ 17 ਮੁੰਡੇ ਅਤੇ ਕੁੜੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਅੰਡਰ 14 ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਦੂਜਾ ਸਥਾਨ ਹਾਸਿਲ ਕੀਤਾ। ਟੇਬਲ ਟੈਨਿਸ ਅੰਡਰ 17 ਲੜਕੀਆਂ ਦੀ ਟੀਮ ਪਹਿਲੇ ਸਥਾਨ ਅਤੇ ਲੜਕਿਆਂ ਦੀ ਟੀਮ ਦੂਜੇ ਸਥਾਨ ਤੇ ਰਹੀ। ਕ੍ਰਿਕੇਟ ਵਿੱਚ ਵੀ ਦੋਵੇਂ ਵਰਗਾਂ ਵਿਚ ਸਕੂਲ ਦੀਆਂ ਟੀਮਾਂ ਰਨਰ-ਅੱਪ ਰਹੀਆਂ।
ਰਾਜ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੱਠ ਜੇਤੂ ਟਰਾਫ਼ੀਆਂ ਮਿਲਣ ਨਾਲ ਇਲਾਕੇ ਵਿਚ ਸਕੂਲ ਦਾ ਮਾਣ ਵਧਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਨਿਸ਼ਾ ਕੁਮਾਰੀ ਕਰਾਟੇ ਵਿਚ ਗੋਲਡ ਮੈਡਲ ਹਾਸਿਲ ਕਰਕੇ ਮੁਹਾਲੀ ਵਿਚ ਹੋ ਰਹੀਆਂ ਸੂਬਾ ਪੱਧਰੀ ਖੇਡਾਂ ਵਿਚ ਜਿਲ੍ਹੇ ਦੀ ਪ੍ਰਤੀਨਿਧਤਾ ਕਰ ਰਹੀ ਹੈ। ਸਮਾਗਮ ਵਿਚ ਸਕੂਲ ਦੇ ਪੁਰਾਣੇ ਵਿਦਿਆਰਥੀ ਅਤੇ ਉੱਘੇ ਸਾਫ਼ਟਵੇਅਰ ਇੰਜੀਨੀਅਰ ਤੇਜਿੰਦਰ ਸਿੰਘ ਬੇਦੀ ਨੇ ਇਸ ਮੌਕੇ ਸਰਵੋਤਮ ਖਿਡਾਰੀ ਸ਼ਿਖਾ ਚੌਧਰੀ ਅਤੇ ਵਰਿੰਦਰ ਕੁਮਾਰ ਨੂੰ ਨਗਦ 1100-1100 ਰੁਪਏ ਦੇ ਕੇ ਸਨਮਾਨਿਤ ਕੀਤਾ ਅਤੇ ਸਕੂਲ ਵੱਲੋਂ ਖੇਡਾਂ ਅਤੇ ਵਿੱਦਿਅਕ ਖੇਤਰ ਵਿਚ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਹਰਮੀਤ ਕੌਰ, ਮਹਿੰਦਰ ਸਿੰਘ, ਕਿਰਨ ਬਾਲਾ ਡੀ. ਪੀ. ਈ., ਬਲਵਿੰਦਰ ਸਿੰਘ ਜਰਿਆਲ ਪੀ. ਟੀ. ਈ., ਸੰਦੀਪ ਕਪਿਲ ਕ੍ਰਿਕੇਟ ਕੋਚ, ਸਮਰਜੀਤ ਸਿੰਘ ਸ਼ਮੀ, ਰਾਜੇਸ਼ ਮਹਿਤਾਨੀ, ਬਿਆਸ ਦੇਵ, ਰਾਕੇਸ਼ ਕੁਮਾਰ, ਭੁਪਿੰਦਰ ਸਿੰਘ ਸਿੱਧੂ, ਰਮੇਸ਼ ਕੁਮਾਰ ਡੌਹਰ, ਨਵਕਿਰਨ, ਅੰਕੁਸ਼, ਯੋਗੇਸ਼ਵਰ ਸਲਾਰੀਆ, ਵਰਿੰਦਰ, ਰਜਨੀ ਆਦਿ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਤੇ ਪਤਵੰਤੇ ਹਾਜਰ ਸਨ।