-ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ 'ਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
-15 ਪ੍ਰੀਖਿਆ ਕੇਂਦਰ ਬਣਾਏ, 14 ਫਰਵਰੀ ਨੂੰ 6075 ਉਮੀਦਵਾਰ ਦੇਣਗੇ ਟੈਸਟ
ਹੁਸ਼ਿਆਰਪੁਰ, 11 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਵੱਖ-ਵੱਖ ਵਿਸ਼ਿਆਂ ਦੇ ਸਕੂਲ ਲੈਕਚਰਾਰਾਂ ਦਾ ਟੈਸਟ 14 ਫਰਵਰੀ ਨੂੰ ਲਿਆ ਜਾ ਰਿਹਾ ਹੈ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 6075 ਉਮੀਦਵਾਰ ਟੈਸਟ ਦੇਣਗੇ ਅਤੇ ਇਸ ਸਬੰਧੀ ਜ਼ਿਲ੍ਹੇ ਵਿੱਚ 15 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦਾ ਸਮਾਂ ਪੇਪਰ-1 ਲਈ ਸਵੇਰੇ 9-30 ਵਜੇ ਤੋਂ 12 ਵਜੇ ਤੱਕ ਅਤੇ ਪੇਪਰ-2 ਦਾ ਸਮਾਂ 2-30 ਵਜੇ ਤੋਂ 5 ਵਜੇ ਤੱਕ ਰੱਖਿਆ ਗਿਆ ਹੈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਹੁਸ਼ਿਆਰਪੁਰ ਦੇ ਪ੍ਰੀਖਿਆ ਕੇਂਦਰਾਂ ਦੀ ਹਦੂਦ ਅੰਦਰ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਇਹ ਹੁਕਮ 14 ਫਰਵਰੀ ਲਈ ਲਾਗੂ ਰਹੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਿਹੜੇ 15 ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਉਨ੍ਹਾਂ ਵਿੱਚ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ, ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾ ਪਹਾੜੀ, ਪੀ.ਡੀ.ਆਰੀਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਐਸ.ਡੀ. ਕਾਲਜੀਏਟ ਪੰਡਿਤ ਅਮ੍ਰਿੰਤਾ ਆਨੰਦ ਸੀਨੀਅਰ ਸੈਕੰਡਰੀ ਸਕੂਲ, ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਐਸ.ਡੀ.ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਕਾਲਜ, ਐਸ.ਏ.ਵੀ. ਜੈਨ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ, ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਅਤੇ ਚੌਧਰੀ ਬਲਬੀਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਗਪੁਰ ਸਤੌਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਬਜਵਾੜਾ ਵਿਖੇ ਐਸ.ਬੀ.ਏ.ਸੀ. ਸੀਨੀਅਰ ਸੈਕੰਡਰੀ ਸਕੂਲ ਨੂੰ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਵਿੱਚ ਕਿਸੇ ਪ੍ਰਕਾਰ ਦੀ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

No comments:
Post a Comment